ਪੰਜਾਬ ਵਿੱਚ ਪੈਦਾ ਹੋਏ ਸਿਆਸੀ ਸੰਕਟ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸੂਤਰਾਂ ਅਨੁਸਾਰ, ਸੀਐਮ ਮਾਨ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ। ਉਹ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰਾਂ ਨੂੰ ‘ਰੀਕੋਲ’ (ਵਾਪਸ ਬੁਲਾਉਣ) ਜਾਂ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਕਿਸੇ ਵੀ ਵੇਲੇ ਪੰਜਾਬ ਦੇ ਵਿਧਾਇਕਾਂ ਦੇ ਵੱਡੇ ਕਾਫ਼ਲੇ ਸਮੇਤ ਦਿੱਲੀ ਲਈ ਰਵਾਨਾ ਹੋ ਸਕਦੇ ਹਨ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਿਨ੍ਹਾਂ ਮੈਂਬਰਾਂ ਨੂੰ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਆਮ ਆਦਮੀ ਪਾਰਟੀ ਦੀਆਂ ਵੋਟਾਂ ਨਾਲ ਰਾਜ ਸਭਾ ਭੇਜਿਆ ਗਿਆ ਸੀ, ਉਨ੍ਹਾਂ ਨੇ ਪਾਰਟੀ ਬਦਲ ਕੇ ਸੰਵਿਧਾਨਕ ਮਰਿਆਦਾ ਦੀ ਉਲੰਘਣਾ ਕੀਤੀ ਹੈ। ਸਰਕਾਰ ਰਾਸ਼ਟਰਪਤੀ ਅੱਗੇ ਇਹ ਪੱਖ ਰੱਖੇਗੀ ਕਿ ਜਿਹੜੇ ਮੈਂਬਰਾਂ ਨੇ ਜਨਤਾ ਦਾ ਭਰੋਸਾ ਤੋੜਿਆ ਹੈ, ਉਨ੍ਹਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ।
ਮੁੱਖ ਮੰਤਰੀ ਪਹਿਲਾਂ ਹੀ ਇਨ੍ਹਾਂ 7 ਰਾਜ ਸਭਾ ਮੈਂਬਰਾਂ ਨੂੰ ’ਗਦਾਰ’ ਕਰਾਰ ਦੇ ਚੁੱਕੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਮਿਲਦਾ ਹੈ, ਤਾਂ ਪੰਜਾਬ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਮੋੜ ਹੋਵੇਗਾ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


