ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ ਉਦੇਸ਼ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿੱਚ ਸੁਧਾਰ ਕਰਨਾ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤਲੁਜ ਦਰਿਆ ਦੇ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ। ਸਾਡੀ ਸਰਕਾਰ ਨੇ ਇਸ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲਈ 61.82 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਨਿਰੰਤਰ ਖ਼ਤਰੇ ਹੇਠ ਜੀ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਸ ਪੇਂਡੂ ਖੇਤਰ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ।”
ਮੁੱਖ ਮੰਤਰੀ ਨੇ ਕਿਹਾ, “ਅਸੀਂ ਝੂਠੇ ਵਾਅਦੇ ਕਰਨ ਵਿੱਚ ਨਹੀਂ, ਸਗੋਂ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੇ ਹਾਂ। ਮੈਂ ਖ਼ੁਦ ਇਸ ਖੇਤਰ ਦੇ ਲੋਕਾਂ ਦੁਆਰਾ ਝੱਲੀਆਂ ਮੁਸ਼ਕਲਾਂ ਨੂੰ ਦੇਖਿਆ, ਜਦੋਂ ਬਰਸਾਤ ਦੇ ਮੌਸਮ ਵਿੱਚ ਪਿੰਡਾਂ ਦਾ ਸੰਪਰਕ ਟੁੱਟ ਜਾਂਦਾ ਸੀ। ਧੁੱਸੀ ਬੰਨ੍ਹ ’ਤੇ ਇਸ ਸੜਕ ਦੇ ਨਿਰਮਾਣ ਨਾਲ ਸਤਲੁਜ ਦਰਿਆ ਦੇ ਨਾਲ ਲੱਗਦੇ ਬੰਨ੍ਹ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਸਥਾਨਕ ਲੋਕਾਂ ਲਈ ਹੜ੍ਹਾਂ ਦੇ ਖ਼ਤਰਿਆਂ ਵਿਰੁੱਧ ਮਜ਼ਬੂਤ ਢਾਲ ਵਜੋਂ ਕੰਮ ਕਰੇਗੀ।”
ਉਨ੍ਹਾਂ ਅੱਗੇ ਕਿਹਾ, “ਇਹ ਸੜਕ ਇਲਾਕੇ ਦੇ ਲਗਪਗ 15 ਪਿੰਡਾਂ ਵਿੱਚ ਰਹਿਣ ਵਾਲੇ ਤਕਰੀਬਨ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਦੇਵੇਗੀ। ਇਹ ਸ਼ਾਹਕੋਟ-ਮੋਗਾ ਰੋਡ ਨੂੰ ਲੋਹੀਆਂ-ਮੱਖੂ ਰੋਡ ਨਾਲ ਜੋੜੇਗੀ ਅਤੇ ਇਕ ਪ੍ਰਭਾਵਸ਼ਾਲੀ ਬਾਈਪਾਸ ਵਜੋਂ ਕੰਮ ਕਰੇਗੀ, ਜਿਸ ਨਾਲ ਮੌਜੂਦਾ ਰੂਟ ’ਤੇ ਟ੍ਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ। ਮੌਨਸੂਨ ਦੇ ਸੀਜ਼ਨ ਦੌਰਾਨ ਇਹ ਸੜਕ ਕਿਸਾਨਾਂ, ਸਕੂਲੀ ਬੱਸਾਂ ਅਤੇ ਆਮ ਜਨਤਾ ਲਈ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਏਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਮਜ਼ਬੂਤ ਪੇਂਡੂ ਬੁਨਿਆਦੀ ਢਾਂਚਾ ਕਾਇਮ ਕਰਨ ਅਤੇ ਉੱਚ ਪੱਧਰੀ ਸੜਕ ਤੇ ਆਵਾਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਇਹ ਪ੍ਰਾਜੈਕਟ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਇਹ ਸ਼ਾਹਕੋਟ-ਲੋਹੀਆਂ ਖੇਤਰ ਦੇ ਲੋਕਾਂ ਦੀ ਸੁਰੱਖਿਆ, ਸੰਪਰਕ, ਆਰਥਿਕ ਵਿਕਾਸ ਅਤੇ ਬਿਹਤਰ ਜੀਵਨ ਪੱਧਰ ਲਈ ਨਿਵੇਸ਼ ਹੈ।”
ਆਪਣੀ ਸਰਕਾਰ ਦੇ ਹੋਰ ਲੋਕ-ਪੱਖੀ ਅਤੇ ਵਿਕਾਸ-ਮੁਖੀ ਕੰਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ‘ਆਪ’ ਸਰਕਾਰ ਨੇ ਨੌਜਵਾਨਾਂ ਨੂੰ 67,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਵਿੱਚ ਸਿਫ਼ਾਰਸ਼ਾਂ ਅਤੇ ਪੈਸੇ ਦੇ ਲੈਣ-ਦੇਣ ਦਾ ਦੌਰ ਖ਼ਤਮ ਹੋ ਚੁੱਕਿਆ ਹੈ ਅਤੇ ਹੁਣ ਨੌਜਵਾਨਾਂ ਨੂੰ ਸਿਰਫ਼ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ।”
ਸਿੰਜਾਈ ਸੁਧਾਰਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਬਿਹਤਰ ਸਿੰਜਾਈ ਪ੍ਰਣਾਲੀ ਰਾਹੀਂ ਇਸ ਸਾਲ 96 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਇਆ ਹੈ, ਜਦੋਂ ਕਿ ਪਹਿਲਾਂ ਇਹ ਪਾਣੀ ਬਰਬਾਦ ਹੋ ਜਾਂਦਾ ਸੀ। ਸਾਡੀ ਸਰਕਾਰ ਨੇ ਪੰਜਾਬ ਦੇ ਕੋਨੇ-ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਅਤੇ ਖਾਲੇ ਬਣਾਏ ਹਨ।”
ਮੁੱਖ ਮੰਤਰੀ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਜ਼ਮੀਨੀ ਪਾਣੀ ਦੇ ਪੱਧਰ ਵਿੱਚ ਸੁਧਾਰ ਹੋ ਸਕੇ ਅਤੇ ਇਨ੍ਹਾਂ ਯਤਨਾਂ ਸਦਕਾ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਟੈਕਸਦਾਤਾਵਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖ਼ਰਚਿਆ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਾ ’ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਵਵਿਆਪੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ ਅਤੇ ਲੋਕ ਹੁਣ ਤੱਕ 650 ਕਰੋੜ ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦਾ ਲਾਭ ਉਠਾ ਚੁੱਕੇ ਹਨ।”
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਪਾਸ ਕਰਨ ਦਾ ਮੌਕਾ ਬਖ਼ਸ਼ਿਆ। ਪਿਛਲੇ ਸਮੇਂ ਵਿੱਚ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਰਾਂ ਨਾਲ ਵਿਸਤ੍ਰਿਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਤਾਕਤ ਬਖ਼ਸ਼ੀ ਹੈ। ਪੰਜਾਬ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਇਹ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਗੁਨਾਹ ਕਰਨ ਤੋਂ ਰੋਕਣ ਲਈ ਵੱਡੀ ਚੇਤਾਵਨੀ ਵਜੋਂ ਕੰਮ ਕਰੇ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।”
ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


