ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਭੂਲਾ ਰਾਮ, ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।
ਸਦਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦਿਲੋਂ ਸ਼ਰਧਾਂਜਲੀ ਦਿੱਤੀ ਗਈ ਜਿਨ੍ਹਾਂ ਨੇ ਨੀਟ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਅਨਿਸ਼ਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟਾਈ ਗਈ। ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


