ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ।
ਜਾਣਕਾਰੀ ਅਨੁਸਾਰ, ਇਨ੍ਹਾਂ ਅਧਿਕਾਰੀਆਂ ਖਿਲਾਫ਼ ਵੀਡੀਓ ਨੂੰ ਏਆਈ ਦੱਸਣ ਲਈ ਕਥਿਤ ਤੌਰ ’ਤੇ ਫਰਜ਼ੀ ਫੋਰੈਂਸਿਕ ਤੇ ਸਾਈਬਰ ਐਨਾਲਸਿਸ ਰਿਪੋਰਟ ਤਿਆਰ ਕਰਨ ਦਾ ਇਲਜ਼ਾਮ ਹੈ। ਜਾਂਚ ਏਜੰਸੀ ਨੇ ਇਨ੍ਹਾਂ ਸਾਰਿਆਂ ਨੂੰ ਏਆਈ ਅਕਤੂਬਰ ਨੂੰ ਚੰਡੀਗੜ੍ਹ ਵਿਖੇ ਈਡੀ ਦੇ ਮੁੱਖ ਦਫਤਰ ’ਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਬੀਤੇ ਦਿਨੀ ਇਸ ਮਾਮਲੇ ਵਿੱਚ ਜਸਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਅੰਕਿਤ ਤੇ ਅਰੁਣ ਵਾਸੀ ਜੀਂਦ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਆਪਣੀ ਸ਼ਿਕਾਇਤ ਵਿੱਚ ਜਸਪ੍ਰੀਤ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੂੰ ਫਰਜ਼ੀ ਰਿਪੋਰਟਾਂ ਤਿਆਰ ਕਰਨ ਲਈ ਧਮਕਾਇਆ ਗਿਆ ਸੀ ਅਤੇ 10 ਲੱਖ ਰੁਪਏ ਵੀ ਦਿੱਤੇ ਗਏ ਸਨ।
ਦੱਸਣਯੋਗ ਹੈ ਕਿ ਮਾਮਲਾ ਪੁਲਿਸ ਸਟੇਸ਼ਨ ਡੀਐਲਐਫ ਸੈਕਟਰ-29, ਗੁਰੂਗ੍ਰਾਮ ਵਿਖੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਦੇ ਅਨੁਸਾਰ, ਸ਼ਿਕਾਇਤਕਰਤਾ, ਜੋ ਕਿ ਡਿਜੀਟਲ ਫੋਰੈਂਸਿਕ, ਸਾਈਬਰ ਜਾਂਚ ਅਤੇ ਇਲੈਕਟ੍ਰਾਨਿਕ ਸਬੂਤ ਵਿਸ਼ਲੇਸ਼ਣ ਵਿੱਚ ਸ਼ਾਮਲ ਹੈ, ਨਾਲ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਵੱਲੋਂ ਸੰਪਰਕ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੂੰ ਇੱਕ ਵਾਇਰਲ ਵੀਡੀਓ ਸੰਬੰਧੀ ਇੱਕ ਫੋਰੈਂਸਿਕ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਸੀ, ਜੋ ਵੀਡੀਓ ਵਿੱਚ ਦੇਖੇ ਗਏ ਵਿਅਕਤੀ ਦੀ ਪਛਾਣ ਤੋਂ ਇਨਕਾਰ ਕਰੇਗੀ ਅਤੇ ਪਹਿਲਾਂ ਤੋਂ ਨਿਰਧਾਰਤ ਸਿੱਟਿਆਂ ਦੇ ਅਨੁਸਾਰ, ਵੀਡੀਓ ਨਾਲ ਸਬੰਧਤ ਸਾਰੇ ਦੋਸ਼ਾਂ ਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰੇਗੀ।
ਸ਼ਿਕਾਇਤਕਰਤਾ ਦੀ ਬਾਅਦ ਵਿੱਚ ਕੀਤੀ ਗਈ ਤੱਥ-ਖੋਜ ਜਾਂਚ ਨੇ ਸਬੰਧਤ ਸੰਸਥਾਵਾਂ ਅਤੇ ਰਿਪੋਰਟਾਂ ਦੀ ਭਰੋਸੇਯੋਗਤਾ ਬਾਰੇ ਗੰਭੀਰ ਸ਼ੱਕ ਪੈਦਾ ਕੀਤੇ ਸਨ। ਜਦੋਂ ਸ਼ਿਕਾਇਤਕਰਤਾ ਨੇ ਇਤਰਾਜ਼ ਕੀਤਾ, ਤਾਂ ਉਸਨੂੰ ਕਥਿਤ ਤੌਰ ’ਤੇ ਧਮਕੀ ਦਿੱਤੀ ਗਈ ਅਤੇ ਮਾਮਲਾ ਜਨਤਕ ਨਾ ਕਰਨ ਲਈ ਦਬਾਅ ਪਾਇਆ ਗਿਆ ਸੀ।
ਦੱਸਣਯੋਗ ਹੈ ਕਿ ਜਨਵਰੀ ਮਹੀਨੇ ’ਚ ਸੀਐਮ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਵੀ ਕੀਤਾ ਗਿਆ ਸੀ। ਸੀਐਮ ਨੂੰ ਤਲਬ ਕਰਨ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸੀ ਕਿ ਮੁੱਖ ਮੰਤਰੀ ਦੀਆਂ ਕਈ ਵੀਡੀਓਜ਼ ਨੂੰ ਲੈ ਕੇ ਉਨ੍ਹਾਂ ਕੋਲ ਸ਼ਿਕਾਇਤਾਂ ਵੀ ਪੁੱਜੀਆਂ ਹਨ, ਜੋ ਕਿ ਕਈ ਵੱਡੇ-ਵੱਡੇ ਲੋਕਾਂ ਵੱਲੋਂ ਕੀਤੀਆਂ ਗਈਆਂ ਸਨ।
ਕਥਿਤ ਵਾਇਰਲ ਵੀਡੀਓ ’ਚ ਕਥਿਤ ਤੌਰ ’ਤੇ ਭਗਵੰਤ ਮਾਨ ਦੇ ਸ਼ਰਾਬ ਪੀਣ ਅਤੇ 10 ਗੁਰੂ ਸਾਹਿਬਾਨ ਦੀਆਂ ਤਸਵੀਰਾਂ ’ਤੇ ਦਾਰੂ ਦੇ ਛਿੱਟੇ ਮਾਰਨ ਦੇ ਦ੍ਰਿਸ਼ ਵਿਖਾਈ ਦਿੱਤੇ ਹਨ। ਨਾਲ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਵੀ ਅਜਿਹਾ ਹੀ ਕੁਝ ਕਰਦੇ ਹੋਏ ਦਿਖਾਈ ਦੇ ਰਹੇ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


