ਪੰਜਾਬ ਵਿੱਚ ਐਮਸੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ। ਚੋਣਾਂ ਦੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਇੱਕ ਤਿੱਖਾ ਅਤੇ ਸ਼ਾਇਰਾਨਾ ਤੰਜ਼ ਕੱਸਿਆ ਹੈ। ਮੁੱਖ ਮੰਤਰੀ ਨੇ ਰਾਜਾ ਵੜਿੰਗ ਦੇ ਚੋਣ ਪ੍ਰਚਾਰ ਕਰਨ ਦੇ ਬਦਲਦੇ ਅੰਦਾਜ਼ ਅਤੇ ਤਰੀਕਿਆਂ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਖ਼ਾਸ ਅੰਦਾਜ਼ ਵਿੱਚ ਵਿਰੋਧੀਆਂ ’ਤੇ ਤਕੜਾ ਸ਼ਬਦੀ ਹਮਲਾ ਕਰਦਿਆਂ ਕਿਹਾ, ‘ਮਾੜੇ ਦਿਨਾਂ ਦੀ ਨਿਸ਼ਾਨੀ ਕੰਮਾਂ ਕਿਹੜਿਆਂ ਤੇ ਆ ਗਏ.. ਪ੍ਰਚਾਰ ਡਿਫੈਂਡਰਾਂ ਉੱਤੇ ਵੋਟ ਪਾਉਣ ਰੇਹੜਿਆਂ ਤੇ ਆ ਗਏ… ਕੁਰਸੀ ਪਿੱਛੇ ਲੋਕੋ ਕਿਵੇਂ ਹੱਥ ਪੈਰ ਮਾਰਦੇ ਦੇਖ ਭਾਈ ਬਾਲਿਆ ਰੰਗ ਕਰਤਾਰ ਦੇ..’
ਮੁੱਖ ਮੰਤਰੀ ਨੇ ਇਨ੍ਹਾਂ ਸਤਰਾਂ ਰਾਹੀਂ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਜਿਹੜੇ ਲੀਡਰ ਪਹਿਲਾਂ ਵੱਡੀਆਂ ਅਤੇ ਮਹਿੰਗੀਆਂ ਗੱਡੀਆਂ ਵਿੱਚ ਘੁੰਮਦੇ ਸਨ, ਉਹ ਹੁਣ ਚੋਣਾਂ ਦੌਰਾਨ ਵੋਟਾਂ ਬਟੋਰਨ ਲਈ ਰੇਹੜੀਆਂ ’ਤੇ ਆ ਕੇ ਪ੍ਰਚਾਰ ਕਰਨ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਿਆਸੀ ਕੁਰਸੀ ਅਤੇ ਸੱਤਾ ਹਾਸਲ ਕਰਨ ਲਈ ਇਹ ਆਗੂ ਕਿਸ ਤਰ੍ਹਾਂ ਦੇ ਹੱਥ-ਪੈਰ ਮਾਰ ਰਹੇ ਹਨ, ਇਹ ਜਨਤਾ ਭਲੀਭਾਂਤ ਦੇਖ ਰਹੀ ਹੈ।
ਦੱਸ ਦੇਈਏ ਕਿ ਚੋਣਾਂ ਦੌਰਾਨ ਵੱਖ-ਵੱਖ ਆਗੂਆਂ ਵੱਲੋਂ ਲੋਕਾਂ ਨੂੰ ਰੀਝਾਉਣ ਲਈ ਜ਼ਮੀਨੀ ਪੱਧਰ ’ਤੇ ਜਾ ਕੇ ਕੀਤੇ ਜਾ ਰਹੇ ਪ੍ਰਚਾਰ ਦੀਆਂ ਵੀਡੀਓਜ਼ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਨੂੰ ਲੈ ਕੇ ਹੁਣ ਮੁੱਖ ਮੰਤਰੀ ਨੇ ਕਾਂਗਰਸ ਲੀਡਰਸ਼ਿਪ ਨੂੰ ਘੇਰਿਆ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


