Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸੀਐਮ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ
    Punjab

    ਸੀਐਮ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

    August 11, 20264 Mins Read
    Share Facebook Twitter Telegram Email WhatsApp

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ’ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜ਼ਬੂਤ ਕਰਨ, ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜ਼ਬੂਤ ਸਹਿਯੋਗ ਦਾ ਸੱਦਾ ਦਿੱਤਾ।
    ਚੰਡੀਗੜ੍ਹ ਵਿਖੇ ਥਲ ਸੈਨਾ ਮੁਖੀ (ਚੀਫ਼ ਆਫ਼ ਆਰਮੀ ਸਟਾਫ) ਜਨਰਲ ਧੀਰਜ ਸੇਠ ਨਾਲ ਹੋਈ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੌਮੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ ’ਤੇ ਵੀ ਚਰਚਾ ਕੀਤੀ, ਜਿਸ ਵਿੱਚ ਸਰਹੱਦ ਪਾਰੋਂ ਹੁੰਦੀ ਸਮੱਗਲਿੰਗ ਨੂੰ ਰੋਕਣ ਲਈ ਐਂਟੀ-ਡਰੋਨ ਉਪਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਵੀ ਸ਼ਾਮਲ ਸੀ।
    ਇਸ ਮੁਲਾਕਾਤ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ’ਤੇ ਲਿਖਿਆ: “ਅੱਜ ਮੈਂ ਚੰਡੀਗੜ੍ਹ ਵਿਖੇ ਭਾਰਤ ਦੇ 31ਵੇਂ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਸੀਂ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ ’ਤੇ ਸਾਰਥਕ ਚਰਚਾ ਕੀਤੀ। ਸਾਡੀ ਸਰਕਾਰ ਦੇਸ਼ ਦੀ ਰੱਖਿਆ ਕਰਨ ਵਾਲੇ ਸਾਡੇ ਬਹਾਦਰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨਕਲਾਬ ਜ਼ਿੰਦਾਬਾਦ।”
    ਅੱਜ ਮੁਲਾਕਾਤ ਕਰਨ ਆਏ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ, ਪੀ.ਵੀ.ਐਸ .ਐਮ., ਯੂ.ਵਾਈ.ਐਸ.ਐਮ., ਈ.ਵੀ.ਐਸ.ਐਮ. ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਹਮੇਸ਼ਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਮੋਹਰੀ ਰਹੇ ਹਨ। ਸੂਬਾ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਵਧਾਉਣ ਲਈ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ’ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼’ ਅਤੇ ’ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ’ ਦੇ ਨਾਲ-ਨਾਲ ਸੀ-ਪਾਈਟ ਕੇਂਦਰਾਂ ਦਾ ਨੈੱਟਵਰਕ ਇਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।”
    ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਲੰਬੀ ਸੰਵੇਦਨਸ਼ੀਲ ਸਰਹੱਦ ਲੱਗਦੀ ਹੈ, ਜਿਸ ਕਾਰਨ ਡਰੋਨਾਂ ਰਾਹੀਂ ਹੁੰਦੀ ਸਰਹੱਦ ਪਾਰੋਂ ਸਮੱਗਲਿੰਗ ਨੂੰ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਦੇ ਨਾਲ-ਨਾਲ ਘੱਟ ਉਚਾਈ ਵਾਲੇ ਇੰਟਰਸੈਪਟਿਵ ਰਡਾਰ ਸਮੇਂ ਦੀ ਮੁੱਖ ਲੋੜ ਹਨ। ਪੰਜਾਬ, ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਆਪਣੀ ਖੁਦ ਦੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ। ਮੈਂ ਪੰਜਾਬ ਪੁਲਿਸ, ਜੋ ਕਿ ਹਮੇਸ਼ਾ ਸੁਰੱਖਿਆ ਦੀ ਸੈਕਿੰਡ ਲਾਈਨ ਵਜੋਂ ਕੰਮ ਕਰਦੀ ਹੈ, ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਥਲ ਸੈਨਾ ਮੁਖੀ ਦੇ ਸਹਿਯੋਗ ਦੀ ਮੰਗ ਕਰਦਾ ਹਾਂ।”
    ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਨੌਕਰੀਆਂ ਦੇ ਰਹੀ ਹੈ ਜੋ ਪੈਸਕੋ (ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ) ਦੁਆਰਾ ਰੁਜ਼ਗਾਰ ’ਤੇ ਰੱਖੇ ਗਏ ਹਨ ਅਤੇ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਗਾ, ਹੁਸੈਨੀਵਾਲਾ ਅਤੇ ਸਾਦਕੀ ਸਰਹੱਦ ’ਤੇ ਹੋਣ ਵਾਲੀਆਂ ਰਿਟ?ਰੀਟ ਰਸਮਾਂ ਦੁਨੀਆ ਭਰ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਕਰਸ਼ਿਤ ਕਰਦੀਆਂ ਹਨ। ਸੂਬਾ ਸਰਕਾਰ ਨੇ ਰੋਪੜ ਵਿੱਚ ਆਪਣੀ 200 ਏਕੜ ਜ਼ਮੀਨ ਪਹਿਲਾਂ ਹੀ ਭਾਰਤੀ ਫੌਜ ਨੂੰ ਦਿੱਤੀ ਹੈ, ਜਿਸਦੀ ਵਰਤੋਂ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ।”
    ਭਾਰਤੀ ਫੌਜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਆਪਣੀ ਸ਼ੁਰੂਆਤ ਤੋਂ ਹੀ ਪੰਜਾਬ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਸਭ ਤੋਂ ਅੱਗੇ ਰਿਹਾ ਹੈ ਅਤੇ ਇਸ ਪਰੰਪਰਾ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਮੈਂ ਸੰਕਟ ਦੀ ਘੜੀ ਵਿੱਚ ਖਾਸ ਕਰਕੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਲੋਕਾਂ ਦੀ ਮਦਦ ਲਈ ਹੱਥ ਵਧਾਉਣ ਵਾਸਤੇ ਭਾਰਤੀ ਫੌਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।”
    ਇਸ ਦੌਰਾਨ ਥਲ ਸੈਨਾ ਮੁਖੀ ਨੇ ਪੰਜਾਬ ਸਰਕਾਰ ਨੂੰ ਦੇਸ਼ ਦੇ ਨਿਰਮਾਣ ਪ੍ਰਤੀ ਭਾਰਤੀ ਫੌਜ ਦੇ ਸੰਕਲਪ ਅਤੇ ਵਚਨਬੱਧਤਾ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਲਈ ਸੂਬਾ ਸਰਕਾਰ ਦਾ ਧੰਨਵਾਦ ਵੀ ਕੀਤਾ।
    ਇਸ ਮੁਲਾਕਾਤ ਨੇ ਖੇਤਰ ਵਿੱਚ ਸਿਵਲ-ਮਿਲਟਰੀ ਤਾਲਮੇਲ (ਤਾਲਮੇਲ ਅਤੇ ਸਹਿਯੋਗ) ਨੂੰ ਹੋਰ ਮਜ਼ਬੂਤ ਕੀਤਾ ਅਤੇ ਅੰਦਰੂਨੀ ਸੁਰੱਖਿਆ, ਸਰਹੱਦੀ ਸ਼ਾਂਤੀ, ਕੁਦਰਤੀ ਆਫ਼ਤਾਂ ਦੇ ਟਾਕਰੇ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਸਾਂਝੇ ਤੌਰ ’ਤੇ ਸਾਹਮਣਾ ਕਰਨ ਪ੍ਰਤੀ ਵਿਸ਼ਵਾਸ ਤੇ ਭਰੋਸੇ ਨੂੰ ਵਧਾਇਆ।
    ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ, ਲੈਫਟੀਨੈਂਟ ਜਨਰਲ ਪੁਸ਼ਪਿੰਦਰ ਸਿੰਘ (ਏ.ਵੀ.ਐਸ.ਐਮ, ਐਸ.ਐਮ.) ਆਰਮੀ ਕਮਾਂਡਰ ਵੈਸਟਰਨ ਕਮਾਂਡ, ਕਰਨਲ ਜਸਦੀਪ ਸੰਧੂ (ਸਲਾਹਕਾਰ, ਸਿਵਲ ਮਿਲਟਰੀ ਮਾਮਲੇ) ਅਤੇ ਹੋਰ ਵੀ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.