ਸ਼ੋ?ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਜਿਥੇ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਮੰਗ ਕੀਤੀ ਕਿ ਸਾਕਾ ਨੀਲਾ ਤਾਰਾ ਬਾਰੇ ਸਰਕਾਰੀ ਦਸਤਾਜਵੇਜ਼ ਜਨਤਕ ਹੋਣੇ ਚਾਹੀਦੇ ਹਨ। ਸਾਬਕਾ ਪ੍ਰਧਾਨ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੁਗਲ ਸਾਮਰਾਜ ਸਮੇਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ, ਤਾਂ ਕਿ ਮੀਰੀ ਪੀਰੀ ਦੇ ਸਿਧਾਂਤ ਨੂੰ ਖਤਮ ਕੀਤਾ ਜਾ ਸਕੇ, ਜਿਸ ਕਾਰਨ ਜੂਨ ’84 ਦੇ ਸਮੇਂ ਵੀ ਅਜਿਹਾ ਹੀ ਬਿਰਤਾਂਤ ਸਿਰਜਿਆ ਗਿਆ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਹੋਏ ਨੂੰ 42 ਸਾਲ ਬੀਤ ਚੁੱਕੇ ਹਨ, ਪ੍ਰੰਤੂ ਕਿਸੇ ਵੀ ਸਰਕਾਰ ਨੇ ਸਰਕਾਰੀ ਦਸਤਾਵੇਜ਼ ਹੁਣ ਤੱਕ ਜਾਰੀ ਨਹੀਂ ਕੀਤੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਜੂਨ ’84 ਦੌਰਾਨ ਕਿਸ ਤਰ੍ਹਾਂ ਦੀਆਂ ਸਾਜਿਸ਼ਾਂ ਰਚੀਆਂ ਗਈਆਂ ਇਸ ਸਭ ਨੂੰ ਬੇਨਕਾਬ ਕਰਨ ਲਈ ਸਮੇਂ ਦੀ ਵੱਡੀ ਮੰਗ ਹੈ ਕਿ ਕੇਂਦਰ ਸਰਕਾਰ ਸਾਕਾ ਨੀਲਾ ਤਾਰਾ ਬਾਰੇ ਸਾਰੇ ਸਰਕਾਰੀ ਦਸਤਾਵੇਜ਼ ਜਨਤਕ ਕਰੇ ਤਾਂ ਜੋ ਸਾਰੀਆਂ ਸਾਜਿਸ਼ਾਂ ਅਤੇ ਵਿਉਂਤਬੰਦੀ ਵਿਚ ਸ਼ਾਮਲ ਸਾਰੇ ਚਿਹਰੇ ਬੇਨਕਾਬ ਹੋ ਸਕਣ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਪ੍ਰਤੀ ਹੁਣ ਤੱਕ ਚੱਲਦੀਆਂ ਆ ਰਹੀਆਂ ਸਾਜਿਸ਼ਾਂ ਨੂੰ ਰੋਕਣ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਦਿੱਲੀ ਦੇ ਚਾਰ ਫੁੱਟ ਉਚੇ ਤਖਤ ਦੇ ਮੁਕਾਬਲੇ ਸ੍ਰੀ ਅਕਾਲ ਤਖਤ ਸਾਹਿਬ ਦੀ ਉਚਾਈ 6 ਫੁੱਟ ਕੀਤੀ ਅਤੇ ਨਗਾਰੇ ਦੀ ਚੋਟ ਲਗਾਉਣੀ ਆਰੰਭ ਕੀਤੀ ਅਤੇ ਅਜਿਹੀਆਂ ਨਾਪਾਕ ਸਾਜਿਸ਼ਾਂ ਜੂਨ ’84 ਦੌਰਾਨ ਹੋਈਆਂ ਜਿਨਾਂ ਨੇ ਮੀਰੀ ਪੀਰੀ ਦੇ ਸਿਧਾਂਤ ਨੂੰ ਤਹਿਸ ਨਹਿਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਪ੍ਰੋ. ਬਡੂੰਗਰ ਨੇ ਅਪੀਲ ਕੀਤੀ ਕਿ ਜੂਨ ’84 ਦੌਰਾਨ ਅਣਗਿਣਤ ਸੂਰਬੀਰਾਂ ਦੀਆਂ ਸ਼ਹੀਦੀਆਂ ਹੋਈਾਆਂ, ਪ੍ਰੰਤੂ ਅੱਜ ਤੱਕ ਕੋਈ ਵੀ ਸਰਕਾਰ ਸਰਕਾਰੀ ਦਸਤਾਵੇਜ਼ ਨੂੰ ਜਨਤਕ ਨਹੀਂ ਕਰ ਸਕੀ, ਜਿਸ ਤੋਂ ਸਪੱਸ਼ਟ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਜਿਹੇ ਹਮਲੇ ਸੋਚ ਸਮਝੀ ਸਾਜਿਸ਼ ਦਾ ਨਤੀਜਾ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


