ਗੁਰਦਾਸਪੁਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ ਦੱਸਣ ਕਿਉਂ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ’ਤੇ ਨੈਸ਼ਨਲ ਸਕਿਉਰਟੀ ਐਕਟ (ਐਨ ਐਸ ਏ) ਹਟਾਇਆ ਗਿਆ ਹੈ। ਰੇਲਵੇ ਟਰੈਕ ਨੂੰ ਉਡਾਉਣ ਦੀ ਧਮਕੀ ਅਤੇ ਭਾਰੀ ਮਾਤਰਾ ਵਿੱਚ ਫੜੀ ਗਈ ਵਿਸਫੋਟਕ ਸਮੱਗਰੀ ਨੂੰ ਲੈ ਕੇ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਦੀ ਖੁਫੀਆ ਏਜੰਸੀਆਂ ਫੇਲ੍ਹ ਹੋਣਾ ਦੱਸਿਆ ਹੈ।
ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵੀ ਸਵਾਲ ਖੜੇ ਕੀਤੇ ਹਨ। ਉਹਨਾਂ ਕਿਹਾ ਕਿ 2022 ਵਿੱਚ ਆਪਰੇਸ਼ਨ ਲੋਟਸ ਦੇ ਮੱਦੇਨਜ਼ਰ ਸਪੈਸ਼ਲ ਸੈਸ਼ਨ ਕੀਤਾ ਗਿਆ ਸੀ। ਉਸ ਵਕਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਇਕ ਦਰਜਨ ਵਿਧਾਇਕਾਂ ਨੇ ਡੀਜੀਪੀ ਕੋਲ ਸ਼ਿਕਾਇਤ ਕੀਤੀ ਸੀ। ਉਹਨਾਂ ਨੇ ਕਿਹਾ ਕਿ ਸਰਕਾਰ ਅਤੇ ਡੀਜੀਪੀ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਕਰਨ ਵਾਲੇ ਸ਼ੀਤਲ ਅੰਗੂਰਾਲ ਹੁਣ ਸਾਬਕਾ ਵਿਧਾਇਕ ਖੁਦ ਭਾਜਪਾ ਵਿੱਚ ਚਲੇ ਗਏ ਹਨ ਕੀ ਪੁਲਿਸ ਦੱਸੇਗੀ ਕਿ ਉਸ ਨੂੰ ਜਾਂਚ ਵਿੱਚ ਸ਼ਾਮਿਲ ਕੀਤਾ ਗਿਆ ਹੈ ਜਾਂ ਨਹੀਂ ਤੇ ਪੁਲਿਸ ਨੂੰ ਇਹ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰਜ ਸ਼ੀਟ ਕਿਉਂ ਪੇਸ਼ ਨਹੀਂ ਕੀਤੀ ਗਈ।
ਰੰਧਾਵਾ ਨੇ ਕੱਲ੍ਹ ਬੁਲਾਏ ਜਾਣ ਵਾਲੇ ਸੈਸ਼ਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਭਰੋਸਗੀ ਦਾ ਮਤਾ ਲਿਆ ਕੇ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਛੇ ਮਹੀਨੇ ਤੱਕ ਫਿਰ ਉਹਨਾਂ ਨੂੰ ਰਾਜਪਾਲ ਸੈਸ਼ਨ ਬੁਲਾ ਕੇ ਬਹੁਮਤ ਸਾਬਿਤ ਕਰਨ ਲਈ ਨਹੀਂ ਕਹਿ ਸਕਦਾ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


