ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਸਰਵਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸੋਚ ਵੀ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਸਖ਼ਤ ਕਾਨੂੰਨ ਮੁਤਾਬਕ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੇ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ, ਇਸ ਲਈ ਹੁਣ ਬੇਅਦਬੀਆਂ ਦਾ ਦੌਰ ਖ਼ਤਮ ਹੋ ਗਿਆ ਹੈ।
ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਇੱਕ ਸਮਾਰੋਹ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਪੰਥ ਦੇ ਨਾਮ ’ਤੇ ਸਰਕਾਰਾਂ ਬਣਾਉਣ ਵਾਲਿਆਂ ਦੇ ਇਕਲੌਤੇ ਵਿਧਾਇਕ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਚੋਂ ਗ਼ੈਰਹਾਜ਼ਰ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਆਪਣੀ ਸਹਿਮਤੀ ਵੀ ਨਹੀਂ ਦਿੱਤੀ, ਜਿਸ ਲਈ ਲੋਕਾਂ ਨੂੰ ਇਸ ਬਾਰੇ ਸੋਚਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਿਹੜੀ ਪਾਰਟੀ ਨੇ ਪੰਥ ਦੇ ਨਾਮ ’ਤੇ ਪੰਜਾਬ ’ਚ ਰਾਜ ਕੀਤਾ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਵੀ ਉਨ੍ਹਾਂ ਦੇ ਰਾਜ ਸਮੇਂ ਹੀ ਹੋਈਆਂ।
ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ 1986 ’ਚ ਪੰਥ ਦੇ ਨਾਮ ’ਤੇ ਬਣੀ ਸਰਕਾਰ ਦੇ ਸਮੇਂ ਹੋਈ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਨਕੋਦਰ ਵਿਖੇ ਬੇਅਦਬੀ ਕਾਂਡ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਸਮੇਂ 5 ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਹੋਈ ਤੇ ਇਨਸਾਫ ਮੰਗਣ ਲਈ ਇਕੱਠੇ ਹੋਏ ਲੋਕਾਂ ’ਤੇ ਗੋਲੀ ਚੱਲੀ ਜਿਸ ਕਰਕੇ ਚਾਰ ਨੌਜਵਾਨਾਂ ਮਾਰੇ ਗਏ ਸਨ। ਉਨ੍ਹਾਂ ਅਫ਼ਸੋਸ ਨਾਲ ਕਿਹਾ ਕਿ ਇਸ ਦੀ ਜਾਂਚ ਲਈ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਜਾਂਚ ਵਾਲੀ ਐਕਸ਼ਨ ਟੇਕਨ ਰਿਪੋਰਟ ਹੀ ਗੁੰਮ ਕਰ ਦਿੱਤੀ ਗਈ।
ਹਰਪਾਲ ਸਿੰਘ ਚੀਮਾ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਕਿਹਾ ਕਿ ਉਸੇ ਪਾਰਟੀ ਨੇ ਇਸ ਬੇਅਦਬੀ ਸਮੇਂ ਤਾਇਨਾਤ ਅਫ਼ਸਰਾਂ ਨੂੰ ਟਿੱਕਟਾਂ ਦੇ ਕੇ ਨਿਵਾਜਿਆ ਅਤੇ ਫੇਰ 2015 ’ਚ ਵੀ ਨਕੋਦਰ ਤਰਜ ’ਤੇ ਦੁਬਾਰਾ ਬਰਗਾੜੀ ਤੇ ਬਹਿਬਲ ਕਲਾਂ ਬੇਅਦਬੀ ਤੇ ਗੋਲੀ ਕਾਂਡ ਵਾਪਰੇ ਪਰੰਤੂ ਕੋਈ ਇਨਸਾਫ਼ ਨਹੀਂ ਮਿਲਿਆ ਸੀ।
ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਅਮਰੀਕ ਸਿੰਘ ਬੰਗੜ, ਅਮਿਤ ਡਾਬੀ, ਕਰਨਲ ਜੇ.ਵੀ, ਜਸਵੀਰ ਸਿੰਘ ਗਾਂਧੀ ਵੀ ਮੌਜੂਦ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


