ਅੱਜ ਦੁਪਹਿਰ ਸਮੇਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ (ਮੁਗਟ, ਨੰਦੇੜ) ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ 9 ਇਸ ਸੰਬੰਧੀ ਬਾਬੂਸ਼ਾਹੀ ਦੇ ਪੱਤਰਕਾਰ ਜੱਸੀ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ 2 ਵਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਦਰਸ਼ਨਾਂ ਲਈ ਆਏ ਸਨ, ਜਦ ਉਹ ਦਰਸ਼ਨ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜੇ ਨਿਹੰਗ ਜਸਪਾਲ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮੀਆਂ ਵਲੋਂ ਮੌਕੇ ’ਤੇ ਕਾਬੂ ਕੀਤਾ ਗਿਆ।
ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ (ਜੋ ਕਿ ਇਕ ਵਕੀਲ ਹੈ) , ਵਜੋਂ ਹੋਈ ਹੈ। ਜੋ ਕਿ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਿਹਾ ਸੀ ਅਤੇ ਉਸ ਦਾ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਰਿਹਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


