ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ 13 ਅਗਸਤ ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਹੋਏ ਹਮਲੇ ਨੂੰ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਨੇ 13 ਅਗਸਤ 2026 ਅਤੇ 4 ਦਸੰਬਰ 2024 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀਆਂ ਕੜੀਆਂ ਜੋੜ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਵਾਂ ਘਟਨਾਵਾਂ ਪਿੱਛੇ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਦੀ ਵੀ ਜਾਂਚ ਕਰਨ ਲਈ ਕਿਹਾ ਹੈ।ਹਰਸਿਮਰਤ ਨੇ ਪੱਤਰ ’ਚ ਕਿਹਾ ਹੈ ਕਿ 13 ਅਗਸਤ ਨੂੰ ਉਹ ਆਪਣੇ ਬੱਚਿਆਂ ਅਤੇ ਸੁਖਬੀਰ ਬਾਦਲ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਬਾਹਰ ਆ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਨੇ ਤਲਵਾਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਮੁਤਾਬਕ ਸੁਖਬੀਰ ਦੇ ਸੱਜੇ ਹੱਥ ’ਤੇ ਸੱਟ ਲੱਗੀ। ਸੁਰੱਖਿਆ ਵਿੱਚ ਤਾਇਨਾਤ ਇੱਕ ਕਰਮਚਾਰੀ ਨੇ ਆਪਣੀ ਜਾਨ ਜੋਖਮ ’ਚ ਪਾ ਕੇ ਹਮਲਾਵਰ ਨੂੰ ਰੋਕਿਆ। ਹਰਸਿਮਰਤ ਨੇ ਕਿਹਾ ਕਿ ਜੇਕਰ ਸੁਰੱਖਿਆ ਕਰਮਚਾਰੀ ਨੇ ਸਮੇਂ ਸਿਰ ਦਖ਼ਲ ਨਾ ਦਿੱਤਾ ਹੁੰਦਾ ਤਾਂ ਉਹ ਅਤੇ ਉਨ੍ਹਾਂ ਦੇ ਬੱਚੇ ਵੀ ਨਿਸ਼ਾਨਾ ਬਣ ਸਕਦੇ ਸਨ।
ਹਰਸਿਮਰਤ ਨੇ 4 ਦਸੰਬਰ 2024 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਦੋਵੇਂ ਹਮਲੇ ਪਵਿੱਤਰ ਗੁਰਧਾਮਾਂ ’ਚ ਉਸ ਸਮੇਂ ਹੋਏ ਜਦੋਂ ਸੁਖਬੀਰ ਬਾਦਲ ਧਾਰਮਿਕ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਸਵਾਲ ਕੀਤਾ ਕਿ ਕੀ ਦੋਵਾਂ ਘਟਨਾਵਾਂ ਦਾ ਆਪਸ ਵਿੱਚ ਕੋਈ ਸਬੰਧ ਹੈ ਅਤੇ ਕੀ ਇਨ੍ਹਾਂ ਪਿੱਛੇ ਕੋਈ ਵੱਡੀ ਸਾਜ਼ਿਸ਼ ਕੰਮ ਕਰ ਰਹੀ ਹੈ।
ਪੱਤਰ ’ਚ ਹਰਸਿਮਰਤ ਨੇ 2024 ਦੇ ਹਮਲੇ ਦੇ ਮੁਲਜ਼ਮ ਨਰਾਇਣ ਸਿੰਘ ਚੌੜਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੂੰ ਉਸ ਦੇ ਕਥਿਤ ਅਤੱਵਾਦੀ ਸਬੰਧਾਂ ਅਤੇ ਸੁਖਬੀਰ ਬਾਦਲ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਬਾਰੇ ਜਾਣਕਾਰੀ ਸੀ। ਇਸ ਦੇ ਬਾਵਜੂਦ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਘੁੰਮਦਾ ਰਿਹਾ ਅਤੇ ਸੁਖਬੀਰ ਬਾਦਲ ਤੱਕ ਪਹੁੰਚਣ ’ਚ ਕਾਮਯਾਬ ਹੋਇਆ। ਹਰਸਿਮਰਤ ਨੇ ਇਸ ਨੂੰ ਗੰਭੀਰ ਸੁਰੱਖਿਆ ਚੂਕ ਕਰਾਰ ਦਿੱਤਾ।
ਹਰਸਿਮਰਤ ਨੇ ਉਸ ਸਮੇਂ ਦੇ ਸੀਨੀਅਰ ਪੁਲਿਸ ਅਧਿਕਾਰੀ ਹਰਪਾਲ ਸਿੰਘ ਰੰਧਾਵਾ ਦੀ ਭੂਮਿਕਾ ਬਾਰੇ ਵੀ ਸਵਾਲ ਉਠਾਏ। ਉਨ੍ਹਾਂ ਪੱਤਰ ਵਿੱਚ ਕਿਹਾ ਕਿ ਹਮਲੇ ਤੋਂ ਦੋ ਦਿਨ ਪਹਿਲਾਂ ਉਨ੍ਹਾਂ ਦੀ ਮੁਲਜ਼ਮ ਨਾਲ ਮੁਲਾਕਾਤ ਹੋਈ ਸੀ। ਇਸ ਸਬੰਧੀ ਸਾਹਮਣੇ ਆਈਆਂ ਤਸਵੀਰਾਂ ਵਿੱਚ ਦੋਵਾਂ ਵਿਚਕਾਰ ਕਥਿਤ ਤੌਰ ’ਤੇ ਆਮ ਤੋਂ ਵੱਧ ਨੇੜਤਾ ਦਿਖਾਈ ਦਿੰਦੀ ਹੈ। ਉਨ੍ਹਾਂ ਇਸ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਨੇ 4 ਦਸੰਬਰ ਦੀ ਘਟਨਾ ਤੋਂ ਬਾਅਦ ਤਤਕਾਲੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਕਾਰਵਾਈ ’ਤੇ ਵੀ ਸਵਾਲ ਚੁੱਕੇ। ਹਰਸਿਮਰਤ ਮੁਤਾਬਕ ਹਮਲੇ ਤੋਂ ਤੁਰੰਤ ਬਾਅਦ ਹਮਲਾਵਰ ਅਤੇ ਸੁਰੱਖਿਆ ਚੂਕ ਦੀ ਜਾਂਚ ਕਰਨ ਦੀ ਬਜਾਏ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਕਿ ਹਮਲਾ ਸੁਖਬੀਰ ਬਾਦਲ ਵੱਲੋਂ ਹਮਦਰਦੀ ਹਾਸਲ ਕਰਨ ਲਈ ਕਰਵਾਇਆ ਗਿਆ ਹੋ ਸਕਦਾ ਹੈ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


