ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਕੀਤੇ ਜਾਣ ਦੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਘੋਰ ਨਿੰਦਾ ਕਰਦਿਆਂ ਹਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ’ਤੇ ਹਮਲਾ ਕੀਤਾ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਜਿਸ ਵੀ ਵਿਅਕਤੀ ਨੇ ਕਾਨੂੰਨ ਹੱਥਾਂ ਵਿਚ ਲਿਆ ਉਸ ਖਿਲਾਫ਼ ਕਾਨੂੰਨ ਨੂੰ ਬਣਦੀ ਸਖਤ ਤੋਂ ਸਖਤ ਕਾਰਵਾਈ ਕਰਨੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਨਿਮਾਣਾ ਹੋ ਕੇ ਕੋਈ ਵੀ ਸੰਗਤ ਰੂਪ ਵਿਚ ਗਿਆ ਉਸ ’ਤੇ ਅਜਿਹਾ ਹਮਲਾ ਬਰਦਾਸ਼ਤਯੋਗ ਨਹੀਂ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਇਹ ਦੂਜਾ ਹਮਲਾ, ਅਜਿਹੀਆਂ ਸਾਜਿਸ਼ਾਂ ਰਚਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਣੀ ਬਣਦੀ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਸੁਖਬੀਰ ਸਿੰਘ ਬਾਦਲ ਦੀ ਚੜਦੀਕਲਾ ਅਤੇ ਸਲਾਮੀ ਦੀ ਅਰਦਾਸ ਵੀ ਕੀਤੀ ਹੈ ਕਿ ਉਹ ਹਿੰਮਤ ਤੇ ਹੌਸਲੇ ਵਿਚ ਰਹਿਣ ਸਮੁੱਚਾ ਪੰਥ ਉਨ੍ਹਾਂ ਨਾਲ ਖੜਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


