ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿ?ਲਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ।ਅੱਜ ਜਾਰੀ ਪਹਿਲੀ ਲਿਸਟ ਵਿੱਚ ਜਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੁਆਂ ਨੂੰ ਸਨਮਾਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਡਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ 8 ਜਿ?ਲਿਆਂ ਦੇ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਬਾਕੀ ਮੈਂਬਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਸਰਦਾਰ ਬਾਦਲ ਨੇ ਸੂਬਾ ਪ੍ਰਧਾਨ ਸਰਦਾਰ ਹਰਕੇਸ਼ ਸਿੰਘ ਮੋਹੜੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਿਹੜੀ 7 ਮੈਂਬਰ ਕੋਰ ਕਮੇਟੀ ਦਾ ਐਲਾਨ ਕੀਤਾ ਹੈ, ਉਸ ਵਿਚ ਬਲਦੇਵ ਸਿੰਘ ਕਾਇਮਪੁਰ, ਰਘੂਜੀਤ ਸਿੰਘ ਕਰਨਾਲ, ਰਵਿੰਦਰ ਸਿੰਘ ਰਾਣਾ, ਸੁਖਸਾਗਰ ਸਿੰਘ, ਹਰਭਜਨ ਸਿੰਘ ਮਸਾਣਾ, ਹਰਪਾਲ ਸਿੰਘ ਅਹਿਰਾਵਾਂ ਅਤੇ ਪ੍ਰਿਥੀਪਾਲ ਸਿੰਘ ਝੱਬਰ ਨੂੰ ਸ਼ਾਮਲ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਅਗਲੇ ਪੜਾਅ ਵਿਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਾਰੇ ਟੀਮ ਮੈਂਬਰ ਰਲ ਕੇ ਹਰਿਆਣਾ ਵਿਚ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਾਂਗੇ। ਉਹਨਾਂ ਕਿਹਾ ਕਿ ਪਾਰਟੀ ਨੂੰ ਹਰਿਆਣਾ ਵਿਚ ਵੱਖ-ਵੱਖ ਵਰਗਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਪ ਮੁਹਾਰੇ ਹੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰ ਕੇ ਹਰਿਆਣਾ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਬੇਹਤਰੀ ਵਾਸਤੇ ਪਾਰਟੀ ਕੰਮ ਕਰੇਗੀ। ਉਹਨਾਂ ਦੱਸਿਆ ਕਿ ਅਗਲੇ ਪੜਾਅ ਵਿਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪਾਰਟੀ ਦੀ ਹਰਿਆਣਾ ਇਕਾਈ ਦੀ ਮੀਟਿੰਗ 19 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਰੱਖੀ ਗਈ ਹੈ ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਅਤੇ ਇਸ ਮੀਟਿੰਗ ਵਿਚ 101 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਜਾਵੇਗਾ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


