ਮੋਹਕਮ ਸਿੰਘ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ। ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਇਸ ਸਬੰਧੀ ਆਪਣਾ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕਰੇਗੀ ਅਤੇ ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


