ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਐਮਐਲਏ ਸੰਜੀਵ ਅਰੋੜਾ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ’ਤੇ ਅਹਿਮ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਅਰੋੜਾ ਦੇ ਵਕੀਲ ਪੁਨੀਤ ਬਾਲੀ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਅਦਾਲਤ ਨੇ ਇਸ ਪੂਰੇ ਘੁਟਾਲੇ ਦੀ ਮੌਜੂਦਾ ਸਥਿਤੀ ਬਾਰੇ ਈਡੀ ਕੋਲੋਂ ਵਿਸਥਾਰਪੂਰਵਕ ‘ਸਟੇਟਸ ਰਿਪੋਰਟ’ ਤਲਬ ਕੀਤੀ ਹੈ।
ਦੂਜੇ ਪਾਸੇ, ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਇਸੇ ਹਾਈ-ਪ੍ਰੋਫਾਈਲ ਮਾਮਲੇ ਦੀ ਨਿਯਮਤ ਸੁਣਵਾਈ ਹਰਿਆਣਾ ਦੇ ਗੁਰੂਗ੍ਰਾਮ ਦੀ ਵਿਸ਼ੇਸ਼ ਅਦਾਲਤ ਵਿੱਚ ਵੀ ਤੇਜ਼ੀ ਨਾਲ ਚੱਲ ਰਹੀ ਹੈ। ਗੁਰੂਗ੍ਰਾਮ ਦੀ ਅਦਾਲਤ ਨੇ ਕੇਸ ਦੀ ਅਗਲੀ ਕਾਰਵਾਈ ਅਤੇ ਬਹਿਸ ਲਈ 10 ਜੁਲਾਈ ਦੀ ਤਾਰੀਖ਼ ਮੁਕੱਰਰ ਕੀਤੀ ਹੈ।
ਜ਼ਿਕਰਯੋਗ ਹੈ ਕਿ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਬਕਾ ਮੰਤਰੀ ਸੰਜੀਵ ਅਰੋੜਾ ਫਿਲਹਾਲ ਜੇਲ੍ਹ ਵਿੱਚ ਬੰਦ ਹਨ ਅਤੇ ਨਿਆਂਇਕ ਹਿਰਾਸਤ ਅਧੀਨ ਹਨ। ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਹਾਈ ਕੋਰਟ ਤੋਂ ਲੈ ਕੇ ਹੇਠਲੀ ਅਦਾਲਤ ਤੱਕ ਰਾਹਤ ਪਾਉਣ ਲਈ ਲਗਾਤਾਰ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


