ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸਾਡਾ ਮੁੱਖ ਟੀਚਾ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਇੱਥੇ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ 14ਵੇਂ ਕਨਵੋਕੇਸ਼ਨ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੈਰਿਟ ਦੇ ਆਧਾਰ `ਤੇ 70,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਕੀਤੀ ਗਈ ਅਣਦੇਖੀ ਨੇ ਹੀ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਮੌਕਿਆਂ ਦੀ ਭਾਲ ਕਰਨ ਲਈ ਮਜਬੂਰ ਕੀਤਾ ਸੀ।
ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਚਾਰ ਸਾਲਾਂ ਦੀਆਂ ਲਗਾਤਾਰ ਕੋਸ਼ਿਸ਼ਾਂ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ `ਤੇ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਦੀ ਨੀਂਹ ਸਿੱਖਿਆ ਅਤੇ ਖੇਡਾਂ ਨੂੰ ਬਣਾਉਣ ਦੀ ਅਪੀਲ ਕੀਤੀ।
ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਆਪਣੀਆਂ ਇੱਛਾਵਾਂ ਨੂੰ ਹਕੀਕਤ ਵਿੱਚ ਬਦਲਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮਹਾਨ ਪੰਜਾਬੀ ਕਵੀ ਅਵਤਾਰ ਪਾਸ਼ ਦੀਆਂ ਲਾਈਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਸ਼ਕਲਾਂ ਦੇ ਸਾਹਮਣੇ ਕਦੇ ਵੀ ਆਪਣੇ ਸੁਪਨੇ ਨਾ ਤਿਆਗਣ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਵਿਧੀਆਂ ਸਿੱਖਣ ਅਤੇ ਪੰਜਾਬ ਦੇ ਕਲਾਸਰੂਮਾਂ ਵਿੱਚ ਅੰਤਰਰਾਸ਼ਟਰੀ ਅਧਿਆਪਨ ਕਵਾਇਦਾਂ ਲਿਆਉਣ ਲਈ ਸਿੰਗਾਪੁਰ ਅਤੇ ਫਿਨਲੈਂਡ ਭੇਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ, “ਸਰਕਾਰ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ, ਪਰਸਪਰ ਪ੍ਰਭਾਵਸ਼ਾਲੀ ਅਤੇ ਸਮਕਾਲੀ ਲੋੜਾਂ ਅਨੁਸਾਰ ਢੁਕਵਾਂ ਬਣਾ ਰਹੀ ਹੈ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਹੋਰ ਉੱਭਰ ਰਹੀ ਤਕਨਾਲੋਜੀ ਵਿਦਿਆਰਥੀਆਂ ਲਈ ਨਵੇਂ ਰਾਹ ਖੋਲ੍ਹ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਪਰਿਵਾਰਾਂ ਦੇ 882 ਵਿਦਿਆਰਥੀਆਂ ਦਾ ਨੀਟ ਪ੍ਰੀਖਿਆ ਵਿੱਚ ਸਫ਼ਲ ਹੋਣਾ ਇਹ ਸਾਬਤ ਕਰਦਾ ਹੈ ਕਿ ਪ੍ਰਤਿਭਾ ਸਿਰਫ਼ ਵਿਸ਼ੇਸ਼ ਅਧਿਕਾਰ ਪ੍ਰਾਪਤ ਲੋਕਾਂ ਦੀ ਜਾਗੀਰ ਨਹੀਂ ਹੈ ਅਤੇ ਜਦੋਂ ਵਿਦਿਆਰਥੀਆਂ ਨੂੰ ਸਹੀ ਮੌਕੇ ਅਤੇ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਉਹ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।
ਉਨ੍ਹਾਂ ਇਸ ਗੱਲ `ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਉਸ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਦੇ ਵਜ਼ੀਫ਼ੇ ਦੀਆਂ ਅਦਾਇਗੀਆਂ ਵਿੱਚ ਇੱਕ ਸਮੈਸਟਰ ਲਈ ਵੀ ਦੇਰੀ ਨਾ ਹੋਵੇ, ਜਿਸ ਨਾਲ ਆਰਥਿਕ ਤੌਰ `ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀ ਬਿਨਾਂ ਕਿਸੇ ਬੇਲੋੜੀ ਵਿੱਤੀ ਬੇਯਕੀਨੀ ਦੇ ਆਪਣੀ ਉੱਚ ਸਿੱਖਿਆ ਜਾਰੀ ਰੱਖ ਸਕਣ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਛੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਖਿਡਾਰੀਆਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਦੀਪ ਸਿੰਘ, ਜੁਗਰਾਜ ਸਿੰਘ ਅਤੇ ਸੁਖਜੀਤ ਸਿੰਘ ਸ਼ਾਮਲ ਸਨ।
ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਪ੍ਰਾਪਤੀਆਂ ਸਮਰਪਣ, ਅਨੁਸ਼ਾਸਨ ਅਤੇ ਲਗਨ, ਟੀਮ ਭਾਵਨਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀਆਂ ਤਿਆਰੀਆਂ ਨੂੰ ਵੀ ਉਜਾਗਰ ਕੀਤਾ, ਇਸ ਨੂੰ ਅੰਤਰਰਾਸ਼ਟਰੀ ਮੰਚ `ਤੇ ਸੂਬੇ ਦੇ ਖੇਡ ਸੱਭਿਆਚਾਰ, ਮਹਿਮਾਨਨਿਵਾਜ਼ੀ ਅਤੇ ਸੰਗਠਨਾਤਮਕ ਸਮਰੱਥਾਵਾਂ ਨੂੰ ਪ੍ਰਦਰਸ਼ਿਤ ਕਰਨ ਦਾ ਮਹੱਤਵਪੂਰਨ ਮੌਕਾ ਦੱਸਿਆ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਵਾਈਸ ਚਾਂਸਲਰ ਡਾ. ਅਰਵਿੰਦ ਕੁਮਾਰ ਬਾਂਸਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


