ਅੰਤਰਰਾਸ਼ਟਰੀ ਐਂਟੀ ਡਰੱਗ ਡੇ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਾਲਾਤ ਸੁਧਰਨ ਦੀ ਬਜਾਏ ਹੋਰ ਵੀ ਗੰਭੀਰ ਹੋ ਗਏ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ਾ ਘੱਟ ਤਾਂ ਕੀ ਹੋਣਾ ਸੀ, ਸਗੋਂ ਸਾਢੇ ਚਾਰ ਸਾਲਾਂ ਦੌਰਾਨ ਇਹ ਪੰਜਾਬ ਵਿੱਚ ਕੈਂਸਰ ਵਾਂਗ ਲਗਾਤਾਰ ਫੈਲ ਰਿਹਾ ਹੈ। ਰੋਜ਼ਾਨਾ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ, ਪਰਿਵਾਰਾਂ ਦੀ ਬਰਬਾਦੀ ਅਤੇ ਨਸ਼ਾ ਤਸਕਰੀ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੋ ਸਰਕਾਰ ਦੇ ਦਾਅਵਿਆਂ ਦੀ ਹਕੀਕਤ ਬਿਆਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ਸਿਰਫ਼ ਪ੍ਰਚਾਰ ਤੱਕ ਹੀ ਸੀਮਤ ਰਹਿ ਗਏ ਹਨ, ਜਦਕਿ ਜ਼ਮੀਨੀ ਪੱਧਰ ’ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਦੇਸ਼ ਦਾ ਭਵਿੱਖ ਹੈ ਅਤੇ ਉਸ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਤੱਤਾਂ ਖ਼?ਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜੇਕਰ ਸਰਕਾਰ ਸੱਚਮੁੱਚ ਨਸ਼ਾ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਸਿਰਫ਼ ਬਿਆਨਬਾਜ਼ੀ ਦੀ ਬਜਾਏ ਨਸ਼ਾ ਤਸਕਰਾਂ ਦੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਰਕਾਰ ਦੇ ਦਾਅਵਿਆਂ ਅਤੇ ਅਸਲੀਅਤ ਵਿਚਲਾ ਫਰਕ ਸਮਝ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਇਸ ਦਾ ਖਮਿਆਜ਼ਾ ਪੰਜਾਬ ਦੇ ਹਜ਼ਾਰਾਂ ਪਰਿਵਾਰ ਭੁਗਤ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਨਾਕਾਮੀ ਦਾ ਕਰਾਰਾ ਜਵਾਬ ਦੇਣਗੇ ਅਤੇ ਜਨ ਵਿਰੋਧੀ ਨੀਤੀਆਂ ਨੂੰ ਰੱਦ ਕਰਨਗੇ।
ਉਨ੍ਹਾਂ ਅਪੀਲ ਕੀਤੀ ਕਿ ਅੰਤਰਰਾਸ਼ਟਰੀ ਐਂਟੀ ਡਰੱਗ ਡੇ ਸਿਰਫ਼ ਰਸਮੀ ਸਮਾਗਮਾਂ ਤੱਕ ਸੀਮਤ ਨਾ ਰਹੇ, ਸਗੋਂ ਸਮਾਜ, ਸਰਕਾਰ, ਪ੍ਰਸ਼ਾਸਨ ਅਤੇ ਹਰ ਨਾਗਰਿਕ ਨੂੰ ਮਿਲ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਮਾਨਦਾਰੀ ਨਾਲ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਉਨਾਂ ਨਾਲ ਹੋਰ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਨੂਰਪੁਰਬੇਦੀ ਵਿਖੇ ਗੱਲਬਾਤ ਕਰਦੇ ਜ਼ਿਲਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਵਰਕਰ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


