ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਲੰਘੇ ਦਿਨੀਂ ਵੱਖ ਵੱਖ ਅਸਥਾਨਾਂ ਤੇ ਪੰਥਕ ਮੀਟਿੰਗਾਂ ਕੀਤੀਆਂ ਗਈਆਂ ਸਨ ਜਿਸ ਵਿਚ ਸੰਗਤਾਂ ਦੀ ਭਾਵਨਾ ਸੀ ਕਿ ਇਸ ਗੰਭੀਰ ਮਸਲੇ ਸਬੰਧੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਾ ਵਿਸਾ?ਲ ਪੰਥਕ ਇਕੱਠ ਬੁਲਾਇਆ ਜਾਵੇ। ਬਹੁਤ ਸਾਰੇ ਸਿੱਖ ਵਿਦਵਾਨਾਂ ਵੱਲੋਂ ਵੀ ਅਜਿਹੇ ਸੁਝਾਅ ਮਿਲੇ ਸਨ। ਇਸ ਦੇ ਮੱਦੇਨਜ਼ਰ ਅੱਜ ਸ਼?ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨਾਲ ਵਿਚਾਰ ਕਰਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਥਕ ਇਕੱਠ ਟਕਰਾ ਲਈ ਨਹੀਂ ਬਲਕਿ ਸਿੱਖ ਸੰਗਤਾਂ ਦੇ ਇਤਰਾਜਾਂ ਦੀ ਤਰਜ਼ਮਾਨੀ ਲਈ ਹੈ। ਉਨ੍ਹਾਂ ਕਿਹਾ ਕਿ ਇਸ ਪੰਥਕ ਕਾਨਫਰੰਸ ਲਈ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਨੂੰ ਅਪੀਲ ਹੈ ਕਿ ਉਹ ਇਸ ਵਿੱਚ ਭਰਵੀਂ ਸ਼ਮੂਲੀਅਤ ਕਰਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨਾਲ ਸਬੰਧਤ ਕਨੂੰਨ ਵਿਚ ਜਦੋਂ ਵੀ ਸੋਧ ਹੋਈ ਹੈ ਉਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਕਾਇਦਾ ਮਤਾ ਪਾਸ ਕਰਕੇ ਭੇਜਿਆ ਗਿਆ ਸੀ। ਸਿੱਖ ਗੁਰਦੁਆਰਾ ਐਕਟ 1925 ਵਿਚ ਬੀਬੀਆਂ ਦੇ ਰਾਖਵੇਂਕਰਨ ਅਤੇ 2008 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਤੇ ਪ੍ਰਕਾਸ਼ਨ ਸਬੰਧੀ ਐਕਟ ਲਈ ਮਤੇ ਪਾਸ ਕਰਕੇ ਭੇਜੇ ਗਏ ਸਨ। ਸਹਿਜਧਾਰੀਆਂ ਸਬੰਧੀ ਸਰਕਾਰ ਦੀ ਸੋਧ ਵੀ ਇਸੇ ਕਾਰਨ ਰੱਦ ਹੋ ਗਈ ਸੀ ਕਿਉਂਕਿ ਸ਼੍ਰੋਮਣੀ ਕਮੇਟੀ ਦੁਆਰਾ ਇਸ ਸੋਧ ਸਬੰਧੀ ਕੋਈ ਮਤਾ ਨਹੀਂ ਸੀ ਕੀਤਾ। ਪਰ ਸਰਕਾਰ ਦੁਆਰਾ ਇਸ ਕਨੂੰਨ ਵਿਚ ਸੋਧ ਕਰਨ ਲਈ ਸ਼?ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖਰੜਾ ਦੱਸਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਤੋਂ ਬਿਨਾਂ ਤਿਆਰ ਕੀਤੇ ਕਨੂੰਨ ਵਿੱਚ ਕਈ ਮੱਦਾਂ ਸਿੱਖ ਸਿਧਾਂਤਾਂ ਨਾਲ ਮੇਲ ਨਹੀਂ ਖਾਂਦੀਆਂ।
ਉਨ੍ਹਾਂ ਸਪੱਸ਼ਟ ਕੀਤਾ ਕਿ 2008 ਵਾਲੇ ਸਤਿਕਾਰ ਐਕਟ ਬਾਰੇ ਜੋਂ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦੇਣ ਦੀ ਗੱਲ ਪ੍ਰਚਾਰੀ ਜਾ ਰਹੀ ਹੈ ਉਹ ਬਾਹਰੀ ਪ੍ਰਕਾਸ਼ਕਾਂ ਪਾਸੋਂ ਪਾਵਨ ਬੀੜਾਂ ਲੈ ਕੇ ਉਨ੍ਹਾਂ ਨੂੰ ਅਦਾਇਗੀ ਲਈ ਸੀ। ਕਿਉਂਕਿ ਇਸ ਐਕਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦਾ ਅਧਿਕਾਰ ਸ਼?ਰੋਮਣੀ ਕਮੇਟੀ ਨੂੰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੋਧੇ ਗਏ ਐਕਟ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕੋਈ ਵਿਰੋਧ ਨਹੀਂ ਹੈ ਬਲਕਿ ਸਿੱਖ ਭਾਵਨਾਵਾਂ ਵਿਰੁੱਧ ਮਰਯਾਦਾ ਸਬੰਧੀ ਦਰਜ ਕੁਝ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਏ ਜਾਣ ਸੰਬੰਧੀ ਸੰਗਤਾਂ ਅੰਦਰ ਇਤਰਾਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਭਾਵਨਾਵਾਂ ਦੇ ਮਾਮਲੇ ਵਿਚ ਅੜੀਅਲ ਰੱਵਈਆ ਨਹੀਂ ਰੱਖਣਾ ਚਾਹੀਦਾ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵੀ ਇਕ ਪਟੀਸ਼ਨ ਦੇ ਮਾਮਲੇ ਵਿਚ ਕਹਿ ਰਹੇ ਹਨ ਕਿ ਧਰਮ ਦੇ ਮਾਮਲਿਆਂ ਵਿਚ ਦਖਲ ਨਹੀਂ ਦਿੱਤਾ ਜਾ ਸਕਦਾ। ਸਰਕਾਰਾਂ ਨੂੰ ਵੀ ਚੀਫ਼ ਜਸਟਿਸ ਦੀ ਇਸ ਭਾਵਨਾ ਨੂੰ ਸਮਝਣਾਂ ਚਾਹੀਦਾ ਹੈ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਮੋਹਨ ਸਿੰਘ ਬੰਗੀ, ਜਥੇਦਾਰ ਕੌਰ ਸਿੰਘ, ਭੁਪਿੰਦਰ ਸਿੰਘ ਭਲਵਾਨ, ਰਘਬੀਰ ਸਿੰਘ ਸਹਾਰਨਮਾਜਰਾ, ਜਸਮੇਰ ਸਿੰਘ ਲਾਛੜੂ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


