ਪੰਜਾਬ ਕਾਂਗਰਸ ’ਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਕਲੇਸ਼ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ। ਦਿਨ-ਬ-ਦਿਨ ਪਾਰਟੀ ਦੀ ਗੁੱਟਬੰਦੀ ਹੋਰ ਵਧਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੀ ਤਾਜ਼ਾ ਮਿਸਾਲ ਮਾਨਸਾ ਵਿਖੇ ਆਯੋਜਿਤ ਪੰਜਾਬ ਕਾਂਗਰਸ ਦੇ ਵਿਸ਼ੇਸ਼ ਸਮਾਗਮ ਦੌਰਾਨ ਦੇਖਣ ਨੂੰ ਮਿਲੀ, ਜਿੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਹਮਣੇ ਜ਼ਬਰਦਸਤ ਹੰਗਾਮਾ ਹੋਇਆ। ਪਾਰਟੀ ਦੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਦੌਰਾਨ ਰਾਜਾ ਵੜਿੰਗ ਨੂੰ ਆਪਣੇ ਹੀ ਵਰਕਰਾਂ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਮਾਨਸਾ ਵਿੱਚ ਆਯੋਜਿਤ ਇਸ ਵਰਕਰ ਮੀਟਿੰਗ ਵਿੱਚ ਜਿਵੇਂ ਹੀ ਰਾਜਾ ਵੜਿੰਗ ਨੇ ਸੰਬੋਧਨ ਕੀਤਾ, ਉੱਥੇ ਮੌਜੂਦ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੇ ਤੁਰੰਤ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਮਰਥਕਾਂ ਨੇ ਰਾਜਾ ਵੜਿੰਗ ਉੱਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਦਾ ਜ਼ਿੰਮੇਵਾਰ ਖੁਦ ਮੂਸੇਵਾਲਾ ਨੂੰ ਠਹਿਰਾ ਰਹੇ ਹਨ।
ਦਰਅਸਲ, ਇੱਕ ਦਿਨ ਪਹਿਲਾਂ ਰਾਜਾ ਵੜਿੰਗ ਨੇ ਇੱਕ ਬਿਆਨ ਦਿੱਤਾ ਸੀ ਕਿ ਸਿੱਧੂ ਮੂਸੇਵਾਲਾ ਵਰਗੀ ਵੱਡੀ ਅਤੇ ਫੇਮਸ ਸ਼ਖ਼ਸੀਅਤ ਹੋਣ ਦੇ ਬਾਵਜੂਦ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਭਗ 64,000 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਵੜਿੰਗ ਨੇ ਇਸ ਹਾਰ ਦਾ ਕਾਰਨ ਬੂਥ ਪੱਧਰ ’ਤੇ ਕਾਂਗਰਸ ਸੰਗਠਨ ਦੀ ਕਮਜ਼ੋਰੀ ਦੱਸਿਆ ਸੀ। ਪਰ ਸਮਰਥਕਾਂ ਨੇ ਇਸ ’ਤੇ ਕੜਾ ਇਤਰਾਜ਼ ਜਤਾਉਂਦਿਆਂ ਕਿਹਾ ਕਿ ਵੜਿੰਗ ਇਹ ਜਤਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਮੂਸੇਵਾਲਾ ਆਪਣੇ ਕਾਰਨ ਹਾਰੇ ਸਨ।
ਸਮਰਥਕਾਂ ਦਾ ਸਪੱਸ਼ਟ ਕਹਿਣਾ ਸੀ ਕਿ ਸਿੱਧੂ ਮੂਸੇਵਾਲਾ ਆਪਣੇ ਹਲਕੇ ਜਾਂ ਆਪਣੇ ਕਾਰਨ ਨਹੀਂ ਹਾਰੇ ਸਨ, ਸਗੋਂ ਕਾਂਗਰਸ ਪਾਰਟੀ ਦੇ ਹੀ ਕੁਝ ਸਥਾਨਕ ਸੀਨੀਅਰ ਆਗੂਆਂ ਦੇ ਅੰਦਰੂਨੀ ਵਿਰੋਧ ਕਾਰਨ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਖੁਦ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਇਸ ਤੋਂ ਬਾਅਦ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਮਾਨਸਾ ਤੋਂ ਮੂਸੇਵਾਲਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਉਸ ਸਮੇਂ ਸੀਨੀਅਰ ਨੇਤਾ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਕਈ ਹੋਰ ਸਥਾਨਕ ਲੀਡਰਾਂ ਨੇ ਮੂਸੇਵਾਲਾ ਦੀ ਟਿਕਟ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਨੇ ਸਿੱਧੂ ਮੂਸੇਵਾਲਾ ਨੂੰ 64,000 ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


