ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ।
ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਨੇ
ਐਨ.ਈ.ਈ.ਟੀ ਅਤੇ ਜੇ.ਈ.ਈ. ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ। ਸ਼੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹਲਕਾ ਸੁਨਾਮ ਅੰਦਰ ਬੱਚਿਆਂ ਨੂੰ ਬਿਹਤਰੀਨ ਸਕੂਲ ਸਿੱਖਿਆ, ਉੱਚੇਰੀ ਸਿੱਖਿਆ, ਟੈਕਨੀਕਲ ਸਿੱਖਿਆ ਅਤੇ ਡਿਫੈਂਸ ਸਿੱਖਿਆ ਦੇਣ ਲਈ ਇਨਫਰਾਸਟ?ਰਕਚਰ ਉਪਰ ਕਰੋੜਾ ਰੁਪਏ ਖਰਚ ਕੀਤਾ ਰਿਹਾ ਹੈ ।
ਉਨ੍ਹਾਂ ਕਿਹਾ ਕਿ “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਰਥਿਕ ਕਾਰਨਾਂ ਕਰਕੇ ਸਿੱਖਿਆ ਤੋਂ ਵਾਂਝਾ ਨਾ ਰਹੇ। ਅਮਨ ਅਰੋੜਾ ਨੇ ਕਿਹਾ ਕਿ ਵਿਦਿਆਰਥੀ ਦੇ ਰੌਸ਼ਨ ਭਵਿੱਖ ਲਈ ਲਗਾਤਾਰ ਯਤਨਸ਼ੀਲ ਹਨ। ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਤਰਵਿੰਦਰ ਕੌਰ, ਮਨਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ, ਰਸ਼ਪਾਲ ਕੌਰ ਪ੍ਰਧਾਨ ਨਗਰ ਕੌਂਸਲ ਅਤੇ ਕਰਮਜੀਤ ਕੌਰ ਮੀਤ ਪ੍ਰਧਾਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


