ਸਨ ਫਾਰਮਾ ਫੈਕਟਰੀ ਵਿੱਚ ਕੰਮ ਕਰਦੇ ਇੱਕ ਗਰੀਬ ਕਿਰਤੀ ਨੌਜਵਾਨ ਸ਼ਨੀ ਜੋਸ਼ੀ ਦੀ ਫੈਕਟਰੀ ਅੰਦਰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਹੋਈ ਦਰਦਨਾਕ ਮੌਤ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ’ਸਾਂਝਾ ਕਿਸਾਨ ਮਜ਼ਦੂਰ ਮੋਰਚਾ’ (ਸਬੰਧਤ ਭਾਈ ਲਾਲੋ ਲੋਕ ਮੰਚ) ਦੇ ਜਨਰਲ ਸਕੱਤਰ ਸਾਥੀ ਕਰਨ ਸਿੰਘ ਰਾਣਾ ਨੇ ਫੈਕਟਰੀ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਅੱਜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਸਾਥੀ ਕਰਨ ਸਿੰਘ ਰਾਣਾ ਨੇ ਕਿਹਾ ਕਿ ਇਹ ਕੋਈ ਆਮ ਮੌਤ ਨਹੀਂ, ਸਗੋਂ ਫੈਕਟਰੀ ਪ੍ਰਬੰਧਕਾਂ ਦੀ ਅਣਗਹਿਲੀ ਅਤੇ ਸੁਰੱਖਿਆ ਨਿਯਮਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਦਾ ਸਿੱਟਾ ਹੈ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸ਼ਨੀ ਜੋਸ਼ੀ ਜਦੋਂ 1 ਜੂਨ ਨੂੰ ਸਵੇਰੇ ਫੈਕਟਰੀ ਤੋਂ ਡਿਊਟੀ ਕਰਕੇ ਘਰ ਪਰਤਿਆ ਤਾਂ ਉਸ ਨੂੰ ਲਗਾਤਾਰ ਉਲਟੀਆਂ ਆ ਰਹੀਆਂ ਸਨ ਅਤੇ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸਾਥੀ ਰਾਣਾ ਨੇ ਫੈਕਟਰੀ ਪ੍ਰਬੰਧਨ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਸ ਫੈਕਟਰੀ ਵਿੱਚ ਅਜਿਹੇ ਹਾਦਸੇ ਪਹਿਲਾਂ ਵੀ ਹੁੰਦੇ ਰਹੇ ਹਨ, ਪਰ ਪ੍ਰਬੰਧਕ ਆਪਣੇ ਰਸੂਖ਼ ਦੀ ਵਰਤੋਂ ਕਰਕੇ ਬੜੀ ਚਲਾਕੀ ਨਾਲ ਇਹਨਾਂ ਮਾਮਲਿਆਂ ’ਤੇ ਪਰਦਾ ਪਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਫੈਕਟਰੀ ਅੰਦਰ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਹਨ ਅਤੇ ਅਕਸਰ ਕੱਚੇ ਕਾਮਿਆਂ ਨੂੰ ਬਿਨਾਂ ਕਿਸੇ ਸੁਰੱਖਿਆ ਕਿੱਟ ਜਾਂ ਬਚਾਅ ਸਾਧਨਾਂ ਦੇ ਖ਼ਤਰਨਾਕ ਥਾਵਾਂ ’ਤੇ ਕੰਮ ’ਤੇ ਲਗਾ ਦਿੱਤਾ ਜਾਂਦਾ ਹੈ, ਜੋ ਕਿ ਸਿੱਧਾ ਉਹਨਾਂ ਦੀਆਂ ਜਾਨਾਂ ਨਾਲ ਖਿਲਵਾੜ ਹੈ।
ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਸ਼ਹੀਦ ਭਗਤ ਸਿੰਘ ਨਗਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪਾਏ ਜਾਣ ’ਤੇ ਸਨ ਫਾਰਮਾ ਫੈਕਟਰੀ ਦੇ ਮਾਲਕਾਂ ਅਤੇ ਪ੍ਰਬੰਧਕਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਫੈਕਟਰੀ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਕਿਰਤੀਆਂ ਦੀ ਸੁਰੱਖਿਆ ਲਈ ਠੋਸ ਬੰਦੋਬਸਤ ਨਾ ਕੀਤੇ ਗਏ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ, ਤਾਂ ਮੋਰਚਾ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ। ਇਸ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਕਰਨੈਲ ਸਿੰਘ ਭੱਲਾ, ਮਨੋਹਰ ਲਾਲ ਟੌਂਸਾ, ਸੁੱਚਾ ਸਿੰਘ (ਸਾਬਕਾ ਸਰਪੰਚ ਜੀਓਵਾਲ) ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


