ਸੁਪਰੀਮ ਕੋਰਟ ਵੱਲੋਂ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਹੋਈ ਕਥਿਤ ਧਾਂਦਲੀ ਅਤੇ ਧੱਕੇਸ਼ਾਹੀ ਦੇ ਮਾਮਲੇ ਵਿੱਚ ਅਹਿਮ ਫ਼ੈਸਲਾ ਸੁਣਾਉਂਦਿਆਂ 28 ਵਾਰਡਾਂ ਦੀ ਚੋਣ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨਾਲ ਹੀ ਆਉਂਦੇ ਛੇ ਹਫ਼ਤਿਆਂ ਵਿੱਚ ਇਨ੍ਹਾਂ ਵਾਰਡਾਂ ਵਿੱਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਫ਼ੈਸਲੇ ਨਾਲ ਸ਼ਾਹੀ ਸ਼ਹਿਰ ਦੀ ਸਿਆਸਤ ਵਿੱਚ ਗਰਮਾ ਗਈ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਕੋਰਟ ਦੀ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਾਲੀ ਤੱਥ-ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਆਏ ਇਸ ਫ਼ੈਸਲੇ ਨਾਲ ‘ਆਪ’ ਦੇ ਕਈ ਸੀਨੀਅਰ ਆਗੂਆਂ ਦੀ ਚੋਣ ਰੱਦ ਹੋ ਗਈ ਹੈ। ਇਨ੍ਹਾਂ ਵਿੱਚ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਯੂਥ ਪ੍ਰਧਾਨ ਅਨੁਜ ਖੋਸਲਾ, ਵੰਦਨਾ ਜੋਸ਼ੀ ਅਤੇ ਕਾਂਗਰਸੀ ਆਗੂ ਸੰਜੀਵ ਕਾਲੂ ਦੀ ਪਤਨੀ ਨੇਹਾ ਸ਼ਰਮਾ ਦੇ ਵਾਰਡਾਂ ਦੀ ਚੋਣ ਵੀ ਰੱਦ ਹੋਈ ਹੈ।
ਵਿਰੋਧੀ ਧਿਰਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ 28 ਵਾਰਡਾਂ ਵਿੱਚ ਆਪਣੇ ਉਮੀਦਵਾਰ ਪੂਰੇ ਚੌਣ ਚ ਉਤਾਰੇਗਾ!
ਮਾਮਲੇ ਬਾਰੇ ਪੱਖ ਜਾਣਨ ਲਈ ਜਦੋਂ ਨਿਗਮ ਦੇ ਮੇਅਰ ਤੇ ‘ਆਪ’ ਆਗੂ ਕੁੰਦਨ ਗੋਗੀਆ ਨੂੰ ਕਾਲ ਕੀਤੀ ਤਾਂ ਉਨ੍ਹਾਂ ਫੋਨ ਕੱਟ ਦਿੱਤਾ੍ਟ ਉੱਧਰ, ਜਿਨ੍ਹਾਂ ਆਗੂਆਂ ਦੀ ਚੋਣ ਰੱਦ ਹੋਈ ਹੈ, ਉਨ੍ਹਾਂ ਵਿੱਚੋਂ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਉਹ ਪੂਰੀ ਤਿਆਰੀ ਨਾਲ ਦੁਬਾਰਾ ਮੈਦਾਨ ਵਿੱਚ ਉਤਰਨਗੇ ਅਤੇ ਜਿੱਤ ਪ੍ਰਾਪਤ ਕਰਨਗੇ। ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਜਗਜੀਤ ਸਿੰੰਘ ਕੋਹਲੀ ਨੇ ਦੱਸਿਆ ਕਿ ਪਾਰਟੀ 28 ਵਾਰਡਾਂ ਵਿੱਚ ਉਮੀਦਵਾਰ ਉਤਾਰੇਗੀ੍ਟ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਜੇ ਹੁਣ ਵੋਟਿੰਗ ਪਾਰਦਰਸ਼ੀ ਹੋਈ ਤਾਂ ਉਨ੍ਹਾਂ ਦੀ ਪਾਰਟੀ ਚੋਣਾਂ ਵਿੱਚੋਂ ਬਹੁਮਤ ਹਾਸਲ ਕਰੇਗੀ੍ਟ
ਪਟਿਆਲਾ ਨਗਰ ਨਿਗਮ ਦੇ ਚੋਣ ਮਾਮਲੇ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਇਤਿਹਾਸਕ ਫ਼ੈਸਲੇ ਦਾ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਸਵਾਗਤ ਕਰਦਿਆਂ ਇਸ ਨੂੰ ਪਟਿਆਲਾ ਵਾਸੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਸਾਬਕਾ ਮੇਅਰ ਸਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਾਮਲੇ ਵਿੱਚ ਗੰਭੀਰਤਾ ਦਿਖਾਉਂਦਿਆਂ ਜਿਨ੍ਹਾਂ ਵਾਰਡਾਂ ਵਿੱਚ ਚੋਣ ਪ੍ਰਕਿਰਿਆ ਨੂੰ ਗ਼ੈਰ-ਕਾਨੂੰਨੀ ਪਾਇਆ ਗਿਆ ਹੈ, ਉੱਥੇ ਛੇ ਹਫ਼ਤਿਆਂ ਦੇ ਅੰਦਰ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਟਿਆਲਾ ਵਾਸੀਆਂ ਦੇ ਲੋਕਤੰਤਰੀ ਹੱਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀ ਇੱਛਾ ਅਨੁਸਾਰ ਹੀ ਕਾਂਗਰਸ ਪਾਰਟੀ ਆਪਣੀ ਅਗਲੀ ਰਣਨੀਤੀ ਤੈਅ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਛੇ ਹਫ਼ਤਿਆਂ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸਰਕਾਰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਏਗੀ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


