ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਅਸਰ ਹੁਣ ਇਤਿਹਾਸਕ ਅਤੇ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਸਪੱਸ਼ਟ ਤੌਰ ’ਤੇ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਮੁੱਖ ਮਾਰਗਾਂ, ਚੌਂਕਾਂ ਅਤੇ ਬਾਜ਼ਾਰਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਇਕੱਠੇ ਹੋ ਗਏ ਹਨ, ਜਿਸ ਕਾਰਨ ਨਾ ਸਿਰਫ਼ ਸਫਾਈ ਵਿਵਸਥਾ ਪ੍ਰਭਾਵਿਤ ਹੋਈ ਹੈ, ਸਗੋਂ ਸਥਾਨਕ ਵਸਨੀਕਾਂ ਅਤੇ ਇੱਥੇ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ਹਿਰ ਦੇ ਕਚਹਿਰੀ ਰੋਡ, ਨਵੀਂ ਆਬਾਦੀ ਰੋਡ, ਮੁੱਖ ਬਾਜ਼ਾਰ, ਕਿਲ੍ਹਾ ਫਤਿਹਗੜ੍ਹ ਸਾਹਿਬ ਦੇ ਨਜ਼ਦੀਕੀ ਇਲਾਕਿਆਂ, ਨੈਣਾਂ ਦੇਵੀ ਮਾਰਗ ਅਤੇ ਹੋਰ ਕਈ ਥਾਵਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਕਈ ਥਾਵਾਂ ’ਤੇ ਕੂੜੇ ਵਿੱਚੋਂ ਬਦਬੂ ਆਉਣ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਕੂੜੇ ਦੀ ਸਫਾਈ ਨਾ ਕੀਤੀ ਗਈ ਤਾਂ ਬਰਸਾਤ ਦੇ ਮੌਸਮ ਵਿੱਚ ਗੰਦਗੀ ਕਾਰਨ ਮੱਛਰਾਂ ਅਤੇ ਮੱਖੀਆਂ ਦੀ ਗਿਣਤੀ ਵਧ ਸਕਦੀ ਹੈ, ਜਿਸ ਨਾਲ ਲੋਕਾਂ ਵਿੱਚ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋਣ ਦਾ ਖ਼ਦਸ਼ਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਸਿੱਖ ਕੌਮ ਦੀਆਂ ਸਭ ਤੋਂ ਪਵਿੱਤਰ ਧਾਰਮਿਕ ਨਗਰੀਆਂ ਵਿੱਚੋਂ ਇੱਕ ਹੈ, ਜਿੱਥੇ ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਅਜਿਹੇ ਵਿੱਚ ਸ਼ਹਿਰ ਦੀ ਸਫਾਈ ਵਿਵਸਥਾ ਬਰਕਰਾਰ ਰੱਖਣਾ ਪ੍ਰਸ਼ਾਸਨ ਦੀ ਤਰਜੀਹ ਹੋਣੀ ਚਾਹੀਦੀ ਹੈ।
ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਫਾਈ ਕਰਮਚਾਰੀਆਂ ਨਾਲ ਜਲਦ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾਵੇ, ਤਾਂ ਜੋ ਹੜਤਾਲ ਸਮਾਪਤ ਹੋ ਸਕੇ ਅਤੇ ਸ਼ਹਿਰਾਂ ਵਿੱਚ ਸਫਾਈ ਦਾ ਕੰਮ ਮੁੜ ਪਹਿਲਾਂ ਵਾਂਗ ਸ਼ੁਰੂ ਹੋ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਦੋਂ ਤੱਕ ਹੜਤਾਲ ਜਾਰੀ ਹੈ, ਉਦੋਂ ਤੱਕ ਬਦਲਵੇਂ ਪ੍ਰਬੰਧ ਕਰਕੇ ਕੂੜੇ ਦੀ ਸਮੇਂ-ਸਿਰ ਸਫਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਗੰਦਗੀ ਅਤੇ ਬਦਬੂ ਤੋਂ ਰਾਹਤ ਮਿਲ ਸਕੇ।
ਸਥਾਨਕ ਲੋਕਾਂ ਲਾਈਨ ਲਾਈਨਜ ਕਲੱਬ ਦੇ ਪ੍ਰਧਾਨ ਭੁਪਿੰਦਰ ਪਾਲ ਸਿੰਘ ਤਲਵਾੜ, ਰੋਟਰੀ ਕਲੱਬ ਦੇ ਪ੍ਰਧਾਨ ਸੀਏ ਗੁਰਜਿੰਦਰ ਸਿੰਘ, ਸੈਕਟਰੀ ਬਬਲੂ ਰਾਣਾ,ਜਸਪ੍ਰੀਤ ਸਿੰਘ ਅਰੋੜਾ,ਭਾਗ ਸਿੰਘ ਭੈਣੀ, ਅਕਾਲੀ ਆਗੂ ਮਨਜਿੰਦਰ ਸਿੰਘ ਬਰਾੜ, ਇੰਦਰਜੀਤ ਸਿੰਘ ਬੇਦੀ, ਭਾਜਪਾ ਆਗੂ ਸਤਵੀਰ ਰਾਣਾ, ਨੌਜਵਾਨ ਆਗੂ ਉਦੇਸ਼ ਰਾਣਾ ਦਾ ਕਹਿਣਾ ਹੈ ਕਿ ਸਾਫ਼-ਸੁਥਰਾ ਵਾਤਾਵਰਨ ਨਾ ਸਿਰਫ਼ ਲੋਕਾਂ ਦੀ ਸਿਹਤ ਲਈ ਜ਼ਰੂਰੀ ਹੈ, ਸਗੋਂ ਧਾਰਮਿਕ ਪੱਖੋਂ ਮਹੱਤਵਪੂਰਨ ਸ੍ਰੀ ਆਨੰਦਪੁਰ ਸਾਹਿਬ ਦੀ ਸਾਖ ਨੂੰ ਕਾਇਮ ਰੱਖਣ ਲਈ ਵੀ ਸਫਾਈ ਪ੍ਰਬੰਧਾਂ ਦਾ ਸੁਚਾਰੂ ਹੋਣਾ ਬੇਹੱਦ ਲਾਜ਼ਮੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


