ਸਫਾਈ ਕਰਮਚਾਰੀਆਂ ਅਤੇ ਸੀਵਰ ਮੈਨਾਂ ਵੱਲੋਂ ਪੰਜਾਬ ਪੱਧਰ ‘ਤੇ ਚੱਲ ਰਹੀ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੇ ਕਾਰਨ ਭੁੱਚੋ ਮੰਡੀ ਵਿੱਚ ਥਾਂ-ਥਾਂ ਗੰਦਗੀ ਦੇ ਵੱਡੇ ਢੇਰ ਲੱਗ ਗਏ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜਾ ਇਕੱਠਾ ਹੋਣ ਨਾਲ ਬਦਬੂ ਫੈਲ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣ ਗਿਆ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮਸਲੇ ਦਾ ਹੱਲ ਕੀਤਾ ਜਾਵੇ।
ਸਫਾਈ ਕਰਮਚਾਰੀ ਯੂਨੀਅਨ ਭੁੱਚੋ ਮੰਡੀ ਦੇ ਪ੍ਰਧਾਨ ਪੱਪੂ ਰਾਮ ਨਾਲ ਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਤਦ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਧਰ, ਸ਼ਹਿਰ ਵਿੱਚ ਵੱਧ ਰਹੀ ਗੰਦਗੀ ਨੂੰ ਲੈ ਕੇ ਲੋਕਾਂ ਵਿੱਚ ਰੋਸ ਵੀ ਵਧਦਾ ਜਾ ਰਿਹਾ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸਮੇਂ ਸਿਰ ਹਾਲਾਤ ਕਾਬੂ ਨਾ ਕੀਤੇ ਗਏ ਅਤੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਨਿਕਲਿਆ ਤਾਂ ਇਸ ਦਾ ਅਸਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵੋਟਾਂ ‘ਤੇ ਵੀ ਪੈ ਸਕਦਾ ਹੈ। ਲੋਕ ਸਫਾਈ ਪ੍ਰਬੰਧਾਂ ਅਤੇ ਸਰਕਾਰ ਦੇ ਰਵੱਈਏ ਨੂੰ ਚੋਣੀ ਮੁੱਦਾ ਬਣਾ ਸਕਦੇ ਹਨ।
Breaking News
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ
- ਆਮ ਆਦਮੀ ਦੀ ਮਹਿੰਗਾਈ ਨੇ ਤੋੜੀ ਕਮਰ, ਦੁੱਧ 9 ਰੁਪਏ ਮਹਿੰਗਾ ਹੋਣ ਨਾਲ 100 ਰੁਪਏ ਤੋਂ ਹੋਇਆ ਪਾਰ
- ਚੌਥਾ ਦਰਜਾ ਮੁਲਾਜਮਾ ਨੇ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ
- ਸੂਬਾ ਕਮੇਟੀ ਦੇ ਸੱਦੇ ਤੇ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਅੱਜ ਤੋ ਪੱਕਾ ਮੋਰਚਾ ਹੋਇਆ ਸੁਰੂ
- ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ


