ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅੰਦਰ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਨੂੰ ਪੱਕੇ ਕਰਨ, ਤਨਖ਼ਾਹ 40 ਹਜ਼ਾਰ ਰੁਪਏ ਕਰਨ,ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਹੜਤਾਲੀ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਮੁੱਖ ਚੌਂਕ ਵਿਖੇ ਸੂਬਾ ਸਰਕਾਰ ਵਿਰੁੱਧ ਔਰਤਾਂ ਨੇ ਜੰਮ ਕੇ ਪਿੱਟ ਸਿਆਪਾ ਕਰਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਉਸ ਵਕਤ ਹੋਰ ਵੀ ਬਲ ਮਿਲਿਆ ਜਦੋਂ ਨਗਰ ਕੌਂਸਲ ਦਫ਼ਤਰ ਅੱਗੇ ਲੱਗੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਇਸਤਰੀ ਜਾਗ੍ਰਿਤੀ ਮੰਚ ਅਤੇ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਸੰਬੰਧਿਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਦੇ ਠੋਸ ਹੱਲ ਲਈ ਪੰਜਾਬ ਭਰ ਚ ਸਫ਼ਾਈ ਸੇਵਕ ਅਤੇ ਮਿਉਂਸਪਲ ਕਾਮੇਂ 6 ਮਈ ਤੋਂ ਹੜਤਾਲ ਕਰਕੇ ਸੰਘਰਸ਼ ਕਰ ਰਹੇ ਹਨ ਪ੍ਰੰਤੂ ਭਗਵੰਤ ਮਾਨ ਸਰਕਾਰ ਦੇ ਕੰਨਾਂ ਉੱਤੇ ਅਜੇ ਤੱਕ ਜੂੰਅ ਨਹੀਂ ਸਰਕੀ। ਸਰਕਾਰ ਪਾੜੋਂ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ। ਪਰ ਸੂਬਾ ਸਰਕਾਰ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਦੀ ਕੋਈ ਵੀ ਸਾਜ਼ਿਸ਼ ਕਾਮਯਾਬ ਨਹੀਂ ਹੋਵੇਗੀ। ਮੰਗਾਂ ਦੇ ਹੱਲ ਹੋਣ ਤੱਕ ਇਹ ਹੜਤਾਲ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਵਿਸਾਰਿਆਂ ਹੋਇਆ ਹੈ।ਜਿਸ ਕਾਰਨ ਹੜਤਾਲੀ ਕਾਮਿਆਂ ਦੇ ਮਨਾਂ ਵਿੱਚ ਗੁੱਸਾ ਤੇ ਰੋਹ ਹੋਰ ਵਧ ਰਿਹਾ ਹੈ ਧਰਨਾਕਾਰੀਆਂ ਨੇ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸਰਕਾਰ ਦੇ ਆਦੇਸ਼ ਉੱਤੇ ਪੁਲਿਸ ਵਲੋਂ ਕਿਸਾਨਾਂ ਉੱਪਰ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਇਸ ਮੌਕੇ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਦੇ ਯੂਨੀਅਨ ਆਗੂ ਵਿਸ਼ਵਾਸ ਕੁਮਾਰ ਗਿੱਲ, ਵਿਜੈ ਕੁਮਾਰ ਗਿੱਲ, ਸੰਜੂ ਸੱਭਰਵਾਲ,ਅਸ਼ਵਨੀ ਸੱਭਰਵਾਲ,ਵਿਵੇਕ ਕੇਸਰ,ਸਾਗਰ ਘਈ,ਬੀਬੀ ਹਰਪ੍ਰੀਤ,ਰੇਖਾ, ਆਦਮਪੁਰ ਕਮੇਟੀ ਦੇ ਆਗੂ ਸੰਜੀਵ ਕੁਮਾਰ, ਅਲਾਵਲਪੁਰ ਕਮੇਟੀ ਦੇ ਹਨੀਂ ਥਾਪਰ, ਬੇਗੋਵਾਲ ਦੇ ਮੁਕੇਸ਼, ਨਡਾਲਾ ਦੇ ਆਗੂ ਧਰਮਵੀਰ,ਢਿੱਲਵਾਂ ਦੇ ਆਗੂ ਸੋਨੂੰ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਪ੍ਰੀਤ ਕੌਰ ਨੂਸੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਆਗੂ ਗੁਰਪ੍ਰੀਤ ਸਿੰਘ ਚੀਦਾ, ਇਸਤਰੀ ਜਾਗ੍ਰਿਤੀ ਮੰਚ ਦੇ ਬਲਵਿੰਦਰ ਕੌਰ ਤੇ ਦਲਜੀਤ ਕੌਰ, ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੇ ਅੰਮ੍ਰਿਤਪਾਲ ਕੌਰ ਨੂਸੀ ਆਦਿ ਨੇ ਸੰਬੋਧਨ ਕੀਤਾ।ਜ਼ਿਕਰਯੋਗ ਹੈ ਕਿ ਸਫ਼ਾਈ ਕਾਮਿਆਂ ਦੀ ਕੰਮ ਛੱਡੋ ਹੜਤਾਲ 10ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਸ਼ਹਿਰ ਵਿੱਚ ਥਾਂ ਥਾਂ ਗੰਦਗੀ ਦੇ ਢੇਰ ਲੱਗਣ ਲੱਗ ਪਏ ਹਨ। ਇਸ ਕਾਰਨ ਗਰਮੀਂ ਦੇ ਮੌਸਮ ਕਾਰਨ ਬੀਮਾਰੀਆਂ ਫ਼ੈਲਣ ਦੇ ਖ਼ਦਸੇ ਬਣ ਗਏ ਹਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


