ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ ਧਰਨੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਸਫਾਈ ਸੇਵਕਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਤੁਰੰਤ ਲਾਗੂ ਕੀਤਾ ਜਾਵੇ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਾਕਾ ਸੁਖਜੀਤ ਸਿੰਘ ਲੋਹਗੜ ਨੇ ਕਿਹਾ ਕਿ ਸਫਾਈ ਸੇਵਕ ਹਰ ਰੋਜ਼ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਮਿਹਨਤ ਕਰਦੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਉਹ ਆਪਣੇ ਹੀ ਹੱਕਾਂ ਲਈ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਸਰਕਾਰ ਨੂੰ ਇਨ੍ਹਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਰਕਾਰ ਦੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਵੀ ਸਫਾਈ ਸੇਵਕਾਂ ਨਾਲ ਮੰਗਾਂ ਮੰਨਣ ਦੇ ਵਾਅਦੇ ਕੀਤੇ ਗਏ ਸਨ ਵਾਅਦੇ ਪੂਰੇ ਨਾ ਹੋਣ ਕਾਰਨ ਸਫਾਈ ਸੇਵਕ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਇਸ ਮੌਕੇ ਸਾਬਕਾ ਵਿਧਾਇਕ ਨੇ ਸਫਾਈ ਸੇਵਕਾਂ ਨਾਲ ਮਿਲ ਕੇ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਲੋਕਤੰਤਰ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਹਰ ਨਾਗਰਿਕ ਦਾ ਅਧਿਕਾਰ ਹੈ। ਉਨ੍ਹਾਂ ਸਫਾਈ ਸੇਵਕਾਂ ਉੱਪਰ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਕਰਮਚਾਰੀਆਂ ’ਤੇ ਜ਼ਬਰਦਸਤੀ ਕਰਨਾ ਬਹੁਤ ਹੀ ਨਿੰਦਣਯੋਗ ਹੈ। ਸਫਾਈ ਸੇਵਕਾਂ ਦੇ ਹੱਕ ਵਿੱਚ ਕੋਟ ਈਸੇ ਖਾਂ ਦੇ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਭਰਪੂਰ ਏਕਤਾ ਦਾ ਪ੍ਰਗਟਾਵਾ ਕੀਤਾ। ਸਾਬਕਾ ਵਿਧਾਇਕ ਦੇ ਨਾਲ ਉਹਨਾਂ ਦੇ ਪੀਏ ਸੋਹਣਾ ਖੇਲਾ ਜਲਾਲਾਬਾਦ ਵੀ ਹਾਜ਼ਰ ਸਨ । ਸਫਾਈ ਸੇਵਕਾਂ ਦੇ ਸਮਰਥਨ ਵਿੱਚ ਸਮੁੱਚਾ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਿਹਾ, ਜਿਸ ਕਾਰਨ ਪੂਰੇ ਸ਼ਹਿਰ ਵਿੱਚ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ।
Breaking News
- ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
- 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
- ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ
- ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ
- ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ
- ਪੀਐਮ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ
- ਪੰਜਾਬ ਬੰਦ ਦੇ ਚੱਲਦਿਆਂ ਪਟਿਆਲਾ ’ਚ ਬਾਜ਼ਾਰ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਜਾਰੀ
- ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕੋਟ ਈਸੇ ਖਾਂ ਰਿਹਾ ਮੁਕੰਮਲ ਬੰਦ


