ਪੰਜਾਬ ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਅੱਜ ਬੰਗਾ ਸ਼ਹਿਰ ਵਿੱਚ ਮੁਕੰਮਲ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਮਿਊਂਸਪਲ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬੂਟਾ ਰਾਮ ਅਟਵਾਲ ਅਤੇ ਰਮੇਸ਼ ਭੰਗਲ ਦੀ ਅਗਵਾਈ ਹੇਠ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਲਗਭਗ ਸਾਰਾ ਕਾਰੋਬਾਰ ਬੰਦ ਰਿਹਾ। ਵਪਾਰੀਆਂ ਨੇ ਵੀ ਸਫਾਈ ਸੇਵਕਾਂ ਦੇ ਸੰਘਰਸ਼ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਮਿਊਂਸਪਲ ਸਫਾਈ ਸੇਵਕ ਯੂਨੀਅਨ, ਵਪਾਰ ਮੰਡਲ, ਵੱਖ-ਵੱਖ ਕਰਮਚਾਰੀ, ਮਜ਼ਦੂਰ ਯੂਨੀਅਨਾਂ, ਰਾਜਨੀਤਿਕ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਝੰਡੇ ਫੜ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕੀਤੀ।ਇਸ ਉਪਰੰਤ ਮੁਕੰਦਪੁਰ ਚੌਂਕ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਅਰੁਣ ਘਈ, ਸਚਿਨ ਘਈ, ਦੀਪਕ ਘਈ, ਡੋਗਰ ਬੈਂਸ (ਪ੍ਰਧਾਨ, ਅੰਬੇਡਕਰ ਸੈਨਾ ਮੂਲ ਨਿਵਾਸੀ), ਸਾਬਕਾ ਵਿਧਾਇਕ ਮੋਹਣ ਸਿੰਘ, ਕਾਂਗਰਸ ਦੇ ਬਲਾਕ ਪ੍ਰਧਾਨ ਕੁਲਵਰਨ ਸਿੰਘ ਥਾਂਦੀਆਂ, ਚੇਤ ਰਾਮ ਰਤਨ (ਜ਼ਿਲ੍ਹਾ ਪ੍ਰਧਾਨ, ਐਸਸੀ ਮੋਰਚਾ ਭਾਜਪਾ), ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਹਰੀ ਰਾਮ ਰਸੂਲਪੁਰੀ, ਅਧਿਆਪਕ ਆਗੂ ਰਾਮ ਕ੍ਰਿਸ਼ਨ ਪੱਲੀ ਝਿੱਕੀ, ਬਹੁਜਨ ਸਮਾਜ ਪਾਰਟੀ ਦੇ ਆਗੂ ਪ੍ਰਵੀਨ ਬੰਗਾ, ਜ਼ਿਲ੍ਹਾ ਸਕੱਤਰ ਮਨੋਹਰ ਲਾਲ ਕਮਾਮ, ਪਰਮਜੀਤ ਮਹਿਰਮਪੁਰੀ, ਆਂਗਣਵਾੜੀ ਯੂਨੀਅਨ ਪੰਜਾਬ ਦੀ ਸਕੱਤਰ ਸ਼ਕੁੰਤਲਾ ਸਰੋਏ, ਸੁਰਿੰਦਰ ਗੁਣਾਚੌਰ, ਤੀਰਥ ਰਾਮ ਰਸੂਲਪੁਰੀ, ਖੁਸ਼ੀ ਰਾਮ ਗੁਣਾਚੌਰ, ਸੁਰਿੰਦਰ ਸਿੰਘ ਖਾਲਸਾ, ਕਾਂਗਰਸ ਆਗੂ ਕਮਲਜੀਤ ਬੰਗਾ, ਕਾਂਗਰਸ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਡਾ. ਨਿਰੰਜਨ ਪਾਲ, ਜਗਜੀਤ ਸਿੰਘ ਖਾਲਸਾ, ਸੁਰਿੰਦਰ ਸਿੰਘ ਮਾਹਲ ਗਹਿਲਾਂ, ਜਸਜਿੰਦਰ ਸਿੰਘ ਮਾਹਲ ਗਹਿਲਾਂ, ਸੰਜੀਵ ਭਾਰਦਵਾਜ਼, ਅਤੇ ਜਸਵੀਰ ਸਿੰਘ ਮੰਗੂਵਾਲ ਨੇ ਕਿਹਾ ਕਿ ਬਰਨਾਲਾ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਸਫਾਈ ਸੇਵਕਾਂ ’ਤੇ ਕੀਤਾ ਗਿਆ ਪੁਲਿਸ ਲਾਠੀਚਾਰਜ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਨਾ ਸਿਰਫ਼ ਪ੍ਰਦਰਸ਼ਨਕਾਰੀਆਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ, ਸਗੋਂ ਮਹਿਲਾ ਸਫਾਈ ਕਰਮਚਾਰੀਆਂ ਨਾਲ ਵੀ ਧੱਕੇਸ਼ਾਹੀ ਕੀਤੀ, ਜਿਸ ਕਾਰਨ ਕਈ ਔਰਤਾਂ ਜ਼ਖ਼ਮੀ ਹੋਈਆਂ। ਉਨ੍ਹਾਂ ਇਸ ਘਟਨਾ ਲਈ ਜ਼ਿੰਮੇਵਾਰ ਡੀਐਸਪੀ ਸਤਬੀਰ ਬੈਂਸ ਅਤੇ ਐਸਐਚਓ ਲਖਵਿੰਦਰ ਸਿੰਘ ਨੂੰ ਤੁਰੰਤ ਬਰਖਾਸਤ ਕਰਨ, ਉਨ੍ਹਾਂ ਖ਼?ਲਾਫ਼ ਐਸਸੀ/ਐਸਟੀ ਐਕਟ ਤਹਿਤ ਪਰਚਾ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਫਾਈ ਕਾਮੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨਾ, ਘੱਟੋ-ਘੱਟ ਮਹੀਨਾਵਾਰ ਤਨਖ਼ਾਹ 40 ਹਜ਼ਾਰ ਰੁਪਏ ਕਰਨਾ ਅਤੇ ਸਮੂਹ ਕਰਮਚਾਰੀਆਂ ਨੂੰ ਬਣਦੇ ਹੱਕ ਤੁਰੰਤ ਦੇਣਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਕਰਮਚਾਰੀਆਂ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਬਰਨਾਲਾ ਲਾਠੀਚਾਰਜ ਮਾਮਲੇ ਵਿੱਚ ਦੋਸ਼ੀ ਅਧਿਕਾਰੀਆਂ ਖ਼?ਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਸਫਾਈ ਕਰਮਚਾਰੀਆਂ ਦੀ ਨਹੀਂ, ਸਗੋਂ ਸਮੂਹ ਮਜ਼ਦੂਰ ਵਰਗ ਦੇ ਹੱਕਾਂ ਅਤੇ ਇਨਸਾਫ਼ ਦੀ ਲੜਾਈ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੇ ਹਨ।ਧਰਨੇ ਦੌਰਾਨ ਪੰਜਾਬ ਸਰਕਾਰ ਖ਼?ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਸੁਰਿੰਦਰ ਘਈ, ਪ੍ਰੀਤਪਾਲ ਬਜਾਜ, ਹਿੰਮਤ, ਤੇਜਪਾਲ ਵਿੱਕੀ ਖੋਸਲਾ, ਨਰੇਸ਼ ਕੁਮਾਰ ਰਾਵਲ, ਵਿਕਾਸ ਅਗਰਵਾਲ, ਸਪਰਸ਼, ਰਾਮ ਕਿਸ਼ਨ ਜਾਖੂ, ਕ੍ਰਿਸ਼ਨਾ ਗੁਪਤਾ, ਸਿਕੰਦਰ ਹੰਸ, ਸੁਖਦੇਵ ਹੰਸ, ਮੀਨਾ ਕੁਮਾਰੀ (ਐਮਸੀ), ਵਿਜੇ ਹੰਸ, ਪ੍ਰਮੋਦ ਬਾਲੀ, ਮੈਡਮ ਰਵਿੰਦਰ ਮਹਿਮੀ, ਸ਼੍ਰੀਮਤੀ ਰਛਪਾਲ ਕੌਰ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ, ਕਰਮਚਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
Breaking News
- ਸੁਪਰੀਮ ਕੋਰਟ ਨੇ ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
- 40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ : ਸੀਐਮ ਮਾਨ
- ਸਫਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਬੰਗਾ ਰਿਹਾ ਮੁਕੰਮਲ ਬੰਦ
- ਸ਼ਾਹਕੋਟ ’ਚ ਸਫਾਈ ਸੇਵਕਾਂ ਦੇ ਸੱਦੇ ਤੇ ਬੰਦ ਹੋਇਆ ਸਫਲ
- ਸਫ਼ਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਨੂੰ ਮਿਲਿਆ ਭਰਵਾ ਹੁੰਗਾਰਾ
- ਪੀਐਮ ਨਰਿੰਦਰ ਮੋਦੀ 2 ਅਗਸਤ ਨੂੰ ਕਰਨਗੇ ’ਨਸ਼ਾ ਮੁਕਤ ਯੁਵਾ ਫ਼ੋਰ ਵਿਕਸਿਤ ਭਾਰਤ- ਸੰਕਲਪ ਮੁਹਿੰਮ ਦੀ ਸ਼ੁਰੂਆਤ
- ਪੰਜਾਬ ਬੰਦ ਦੇ ਚੱਲਦਿਆਂ ਪਟਿਆਲਾ ’ਚ ਬਾਜ਼ਾਰ ਮੁਕੰਮਲ ਬੰਦ, ਐਮਰਜੈਂਸੀ ਸੇਵਾਵਾਂ ਜਾਰੀ
- ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕੋਟ ਈਸੇ ਖਾਂ ਰਿਹਾ ਮੁਕੰਮਲ ਬੰਦ
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


