ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਵੱਲੋਂ ਮੇਨ ਚੌਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਅਤੇ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਸੰਗਰੂਰ ਵਿਖੇ ਇੱਕ ਵਿਧਾਇਕ ਦੀ ਸਰਪ੍ਰਸਤੀ ਹੇਠ ਸਫ਼ਾਈ ਸੇਵਕਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਬਲ ਪ੍ਰਯੋਗ ਕਰਨਾ ਬਹੁਤ ਹੀ ਨਿੰਦਣਯੋਗ ਹੈ।
ਯੂਨੀਅਨ ਦੇ ਪ੍ਰਧਾਨ ਰੱਤੀ ਰਾਮ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਸ ਮੌਕੇ ਚੇਅਰਮੈਨ ਸੁੰਦਰਪਾਲ, ਸਕੱਤਰ ਕ੍ਰਿਸ਼ਨ ਕੁਮਾਰ, ਕੈਸ਼ੀਅਰ ਬੂਟਾ ਸਿੰਘ, ਜਨਰਲ ਕੌਂਸਲ ਮੈਂਬਰ ਹਰਪ੍ਰੀਤ ਸਿੰਘ, ਮੰਦਰ ਸਿੰਘ, ਰਜਿੰਦਰ ਸਿੰਘ, ਰਾਮਪਾਲ, ਗੁਰਮੀਤ ਸਿੰਘ, ਫ਼ਤਿਹ ਸਿੰਘ, ਇੰਦਰ ਕੁਮਾਰ, ਸ਼ਨੀ, ਮਨਜੀਤ ਸਿੰਘ, ਨਿਰਭੈ ਸਿੰਘ, ਮਨਦੀਪ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਕੌਰ, ਸੀਮਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕ ਅਤੇ ਸਟਾਫ਼ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


