ਸਫਾਈ ਸੇਵਕ ਯੂਨੀਅਨ (ਰਜਿ.) ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ 8 ਜੁਲਾਈ 2026 ਤੋਂ ਅਣਮਿੱਥੇ ਸਮੇਂ ਲਈ ਕੰਮ-ਛੱਡ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਯੂਨੀਅਨ ਵੱਲੋਂ ਜਾਰੀ ਪੱਤਰ ਰਾਹੀਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੂੰ ਵੀ ਸੂਚਿਤ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਭਾਸ਼ ਲੁਕਮਾਨ ਚੰਦ ਨੇ ਦੱਸਿਆ ਕਿ ਪੰਜਾਬ ਭਰ ਦੇ ਸਫਾਈ ਸੇਵਕ, ਸੀਵਰਮੈਨ ਅਤੇ ਹੋਰ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਯੂਨੀਅਨ ਨੇ ਸੂਬਾ ਪੱਧਰ ਦੇ ਸੱਦੇ ’ਤੇ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਅੱਜ ਦੂਸਰਾ ਦਿਨ ਹੈ। ਯੂਨੀਅਨ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਜਨਤਾ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹੜਤਾਲ ਕਾਰਨ ਸ਼ਹਿਰ ਦੀ ਸਫਾਈ ਵਿਵਸਥਾ ਪ੍ਰਭਾਵਿਤ ਹੋਣ ਲੱਗੀ ਹੈ ਤੇ ਹਰ ਪਾਸੇ ਕੂੜੇ ਦੇ ਢੇਰ ਨਜ਼ਰ ਆਉਣੇ ਸ਼ੁਰੂ ਹੋ ਗਏ ਹਨ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


