ਬਰਨਾਲਾ ਸਮੇਤ ਪੂਰੇ ਪੰਜਾਬ ਦੇ ਸਫਾਈ ਸੇਵਕਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਹੜਤਾਲ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਹੁਣ ਸਫਾਈ ਸੇਵਕਾਂ ਵੱਲੋਂ 27 ਜੁਲਾਈ ਨੂੰ ਹੋਣ ਵਾਲੀ ਹੜਤਾਲ ਨੂੰ ਮੁਲਤਵੀ ਕਰਕੇ 30 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਪੱਧਰੀ ਹੜਤਾਲ ਕੀਤੀ ਜਾਵੇਗੀ। ਇਹ ਜਾਣਕਾਰੀ ਬਰਨਾਲਾ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਗੁਲਸ਼ਨ ਕੁਮਾਰ ਨੇ ਕਿਹਾ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਅਤੇ ਸਰਕਾਰ ਵੱਲੋਂ ਮੰਗਾਂ ਦੀ ਲਗਾਤਾਰ ਅਣਦੇਖੀ ਦੇ ਰੋਸ ਵਜੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 30 ਜੁਲਾਈ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਸ ਦਿਨ *ਪੂਰਾ ਪੰਜਾਬ ਪੂਰਨ ਤੌਰ ’ਤੇ ਬੰਦ ਰਹੇਗਾ।
ਜ਼ਿਕਰਯੋਗ ਹੈ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ’ਤੇ ਹੋਏ ਤਸ਼ੱਦਦ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਬਰਨਾਲਾ ਪਹੁੰਚੇ ਸਨ। ਉਨ੍ਹਾਂ ਨੇ ਜਖਮੀ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਇਸ ਹੜਤਾਲ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਆਗੂਆਂ ਨੇ ਕਿਹਾ ਕਿ ‘ਸਫਾਈ ਸੇਵਕ ਜੋ ਵੀ ਸੰਘਰਸ਼ ਉਲੀਕਣਗੇ, ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।’
ਜ਼ਿਲ੍ਹਾ ਪ੍ਰਧਾਨ ਨੇ ਸਮੂਹ ਜਮੂਰੀ, ਇਨਕਲਾਬੀ, ਸਮਾਜ ਸੇਵੀ ਅਤੇ ਵਪਾਰਿਕ ਜਥੇਬੰਦੀਆਂ* ਨੂੰ ਅਪੀਲ ਕੀਤੀ ਹੈ ਕਿ ਉਹ 30 ਜੁਲਾਈ ਦੀ ਹੜਤਾਲ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਫਾਈ ਸੇਵਕਾਂ ਦੇ ਇਸ ਹੱਕੀ ਸੰਘਰਸ਼ ਦਾ ਸਮਰਥਨ ਕਰਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


