ਕੇਂਦਰੀ ਜਾਂਚ ਬਿਊਰੋ (329) ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੇ ਨਾਂ ’ਤੇ 20 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਸੌਦਾ ਤੈਅ ਕਰਨ ਦੇ ਇਲਜ਼ਾਮ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਦੋ ਨਿੱਜੀ ਵਿਚੋਲੇ (ਮਲੋਟ ਦੇ ਭਾਜਪਾ ਆਗੂ ਰਾਘਵ ਗੋਇਲ ਅਤੇ ਉਸ ਦੇ ਪਿਤਾ ਵਿਕਾਸ ਗੋਇਲ) ਅਤੇ ਉਨ੍ਹਾਂ ਦਾ ਇੱਕ ਸਹਿਯੋਗੀ ਅੰਕਿਤ ਵਧਵਾ ਸ਼ਾਮਲ ਹਨ।
ਇਹ ਕਾਰਵਾਈ ਪੰਜਾਬ ਦੇ ਇੱਕ ਸਟੇਟ ਟੈਕਸ ਅਫ਼ਸਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਸੀ ਕਿ ਵਿਕਾਸ ਗੋਇਲ ਉਰਫ਼ ਵਿੱਕੀ ਅਤੇ ਉਸ ਦਾ ਪੁੱਤਰ ਰਾਘਵ ਗੋਇਲ, ਉਸ ਵਿਰੁੱਧ ਵਿਜੀਲੈਂਸ ਦਫ਼ਤਰ ਵਿੱਚ ਚੱਲ ਰਹੀ ਇੱਕ ਸ਼ਿਕਾਇਤ ਨੂੰ ਬੰਦ ਕਰਵਾਉਣ ਬਦਲੇ 20 ਲੱਖ ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਮੁਲਜ਼ਮਾਂ ਨੇ ਦਾਅਵਾ ਕੀਤਾ ਸੀ ਕਿ ਉਹ ਡੀਜੀਪੀ ਵਿਜੀਲੈਂਸ ਦੇ ਰੀਡਰ ਓ.ਪੀ. ਰਾਣਾ ਸਮੇਤ ਉੱਚ ਅਧਿਕਾਰੀਆਂ ਦੇ ਸੰਪਰਕ ਵਿੱਚ ਹਨ ਅਤੇ ਮਾਮਲਾ ਰਫ਼ਾ-ਦਫ਼ਾ ਕਰਵਾ ਦੇਣਗੇ।
ਸੀਬੀਆਈ ਨੇ 11 ਮਈ 2026 ਨੂੰ ਚੰਡੀਗੜ੍ਹ ਵਿੱਚ ਜਾਲ ਵਿਛਾਇਆ, ਜਿੱਥੇ ਮੁਲਜ਼ਮਾਂ ਦਾ ਸਹਿਯੋਗੀ ਅੰਕਿਤ ਵਧਵਾ ਸ਼ਿਕਾਇਤਕਰਤਾ ਤੋਂ 13 ਲੱਖ ਰੁਪਏ ਨਗਦ ਅਤੇ ਇੱਕ ’ਸੈਮਸੰਗ ਗਲੈਕਸੀ ਜ਼ੈਡ ਫੋਲਡ-7’ ਮੋਬਾਈਲ ਫ਼ੋਨ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਗਿਆ। ਕਾਰਵਾਈ ਦੌਰਾਨ ਜਦੋਂ ਗਨਮੈਨਾਂ ਨੇ ਸੀਬੀਆਈ ਦੀ ਟੀਮ ਨੂੰ ਦੇਖਿਆ ਤਾਂ ਮੁਲਜ਼ਮ ਰਾਘਵ ਗੋਇਲ, ਵਿਕਾਸ ਗੋਇਲ ਅਤੇ ਰੀਡਰ ਓ.ਪੀ. ਰਾਣਾ ਮੌਕੇ ਤੋਂ ਫ਼ਰਾਰ ਹੋ ਗਏ। ਸੀਬੀਆਈ ਨੇ ਪਿੱਛਾ ਕਰਕੇ ਰਾਘਵ, ਵਿਕਾਸ ਅਤੇ ਦੋ ਗਨਮੈਨਾਂ ਨੂੰ ਪੰਜਾਬ-ਹਰਿਆਣਾ ਬਾਰਡਰ ’ਤੇ ਅੰਬਾਲਾ ਨੇੜਿਓਂ ਗ੍ਰਿਫ਼ਤਾਰ ਕਰ ਲਿਆ, ਜਦਕਿ ਰੀਡਰ ਓ.ਪੀ. ਰਾਣਾ ਅਜੇ ਵੀ ਫ਼ਰਾਰ ਹੈ।
ਸੀਬੀਆਈ ਨੇ ਮੁਲਜ਼ਮਾਂ ਦੇ ਮਲੋਟ ਸਥਿਤ ਨਿਵਾਸ ਅਤੇ ਓ.ਪੀ. ਰਾਣਾ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਲਈ, ਜਿੱਥੋਂ 9 ਲੱਖ ਰੁਪਏ ਦੀ ਨਗਦੀ ਅਤੇ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰੀਡਰ ਓ.ਪੀ. ਰਾਣਾ ਅਤੇ ਇਨ੍ਹਾਂ ਨਿੱਜੀ ਵਿਚੋਲਿਆਂ ਵਿਚਕਾਰ ਵਿਜੀਲੈਂਸ ਦੇ ਗੁਪਤ ਮਾਮਲਿਆਂ ਬਾਰੇ ਜਾਣਕਾਰੀ ਦਾ ਆਦਾਨ-ਪ੍ਰਦਾਨ ਹੁੰਦਾ ਸੀ।
ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਨਿੱਜੀ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੇ ਗਨਮੈਨ ਅਧਿਕਾਰਤ ਤੌਰ ’ਤੇ ਮਿਲੇ ਹੋਏ ਸਨ ਜੋ 1K-47 ਰਾਈਫਲਾਂ ਨਾਲ ਲੈਸ ਸਨ।ਸੀਬੀਆਈ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਨਿੱਜੀ ਵਿਅਕਤੀਆਂ ਨੂੰ ਸਰਕਾਰੀ ਸੁਰੱਖਿਆ ਕਿਸ ਆਧਾਰ ’ਤੇ ਦਿੱਤੀ ਗਈ ਸੀ ਅਤੇ ਕੀ ਇਸ ਵਿੱਚ ਕੋਈ ਵੱਡਾ ਗਠਜੋੜ ਸ਼ਾਮਲ ਹੈ। ਮੁਲਜ਼ਮਾਂ ਨੂੰ ਜਲਦ ਹੀ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


