24 ਸਤੰਬਰ ਦਿਨ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਮੋਗਾ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਸਾਲ 2027 ਦੀਆਂ ਚੋਣਾਂ ਨੂੰ ਲੈਕੇ ਇੱਕ ਵਿਸ਼ੇਸ ਮੀਟਿੰਗ ਕਰਨਗੇ ਤਾਂ ਕਿ ਵਿਧਾਨ ਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਾਨੋ ਸ਼ੌਕਤ ਨਾਲ ਲਿਆਂਦੀ ਜਾਵੇ ਜਿਸ ਦਾ ਮੁੱਢ ਬੱਝ ਚੁੱਕਿਆ ਹੈ। ਬੀਬਾ ਹਰਸਿਮਰਤ ਕੌਰ ਬਾਦਲ ਦੀ ਮੋਗਾ ਆਮਦ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਹਲਕੇ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਕੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਆਮਦ ਨੂੰ ਲੈਕੇ ਮੀਟਿੰਗ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਸੀਨੀਅਰ ਆਗੂਆਂ ਵਿੱਚ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ, ਬੀ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸੀਨੀਅਰ ਆਗੂ ਤੇ ਕੌਂਸਲਰ ਗੋਵਰਧਨ ਪੋਪਲੀ, ਸਾਬਕਾ ਕੌਂਸਲਰ ਦੀਪੲਇੰਦਰ ਸੰਧੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ, ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਐਸ ਓ ਆਈ ਦੇ ਪ੍ਰਧਾਨ ਜੋਏਦੀਪ ਸ਼ਰਮਾ, ਸਰਫਿਰੋਜ ਅਲੀ ਭੁੱਟੋ ਹਾਜ਼ਰ ਸਨ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 24 ਸਤੰਬਰ ਦਿਨ ਵੀਰਵਾਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੋਗਾ ਫੇਰੀ ਬੜੀ ਅਹਿਮ ਹੈ ਅਤੇ ਉਹ ਮੋਗਾ ਵਿਖੇ ਜਿੱਥੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਇੱਕ ਮੀਟਿੰਗ ਕਰਨਗੇ ਉੱਥੇ ਉਹ ਆਪ ਸਰਕਾਰ ਦੀਆਂ ਸੂਬੇ ਪ੍ਰਤੀ ਗਲਤ ਨੀਤੀਆਂ ਦੇ ਖਿਲਾਫ ਆਪਣੀ ਅਵਾਜ਼ ਵੀ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਹਾਲ ਸੂਬੇ ਦੇ ਲੋਕ ਭਲੀਭਾਂਤ ਜਾਣ ਚੁੱਕੇ ਹਨ ਕਿ ਕਿਵੇਂ ਆਪ ਸਰਕਾਰ ਨੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਜਿਸ ਦੀਆਂ ਤਾਜ਼ਾ ਉਦਾਹਰਣਾਂ ਮੋਹਨਜੀਤ ਸਿੰਘ ਸੇਰੋਂ ਅਤੇ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਵੇਖਣ ਨੂੰ ਮਿਲਦੀ ਹੈ ਜਿੰਨ੍ਹਾਂ ਨੇ ਸਿਰਫ ਨਸੇ ਦੇ ਖਿਲਾਫ ਆਪਣੀ ਅਵਾਜ਼ ਉਠਾਈ ਸੀ ਪਰ ਨਸੇ ਦੇ ਖਿਲਾਫ ਬੋਲਣ ਵਾਲਿਆਂ ਨੂੰ ਤਸ਼ੱਦਦ ਤੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋ ਚੁੱਕੀ ਹੈ ਅਤੇ ਹੱਕ ਮੰਗਦੇ ਲੋਕਾਂ ਨੂੰ ਮਾਰਿਆ ਕੁੱਟਿਆ ਜਾ ਰਿਹਾ ਹੈ ਅਤੇ ਸੂਬੇ ਵਿੱਚ ਗੁੰਡਾਰਾਜ ਹੈ, ਫ਼?ਰੌਤੀਆਂ, ਲੁੱਟਾਂ ਖੋਹਾਂ ਦਾ ਦੌਰ ਹੈ ਅਤੇ ਸੂਬੇ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਦਿਨ ਕਟੀ ਕਰ ਰਹੇ ਹਨ ਅਤੇ ਜਿੱਥੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਉੱਥੇ ਸਰਕਾਰ ਦੇ ਬੰਦਿਆਂ ਦੀ ਸ੍ਰਪਰਸਤੀ ਹੇਠ ਸ਼ਰੇਆਮ ਹੈਰੋਇਨ ਤੇ ਚਿੱਟੇ ਨਸ਼ੇ ਦਾ ਕਾਰੋਬਾਰ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਆਏ ਦਿਨ ਸਾਡੇ ਨੌਜਵਾਨ ਚਿੱਟੇ ਨਸੇ ਨਾਲ ਮੌਤ ਦੇ ਮੂੰਹ ਵਿੱਚ ਪੈ ਰਹੇ ਹਨ ਤੇ ਸੂਬੇ ਦੇ ਮੁੱਖ ਮੰਤਰੀ ਨੂੰ ਕੋਈ ਚਿੰਤਾ ਨਹੀਂ ਸਗੋਂ ਉਹ ਰਬੜ ਦੀ ਮੋਹਰ ਬਣਕੇ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣਿਆ ਸੂਬੇ ਦੇ ਪੈਸੇ ਨੂੰ ਦੋਹੇਂ ਹੱਥੀਂ ਲੁੱਟਾ ਰਿਹਾ ਹੈ ਅਤੇ ਇਸ ਸਮੇਂ ਸੂਬੇ ਨੂੰ ਕਰਜਾਈ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਨੂੰ ਇਨ੍ਹਾਂ ਠੱਗ ਲੋਕਾਂ ਤੋਂ ਬਚਾਉਣਾ ਹੈ ਤਾਂ ਸਾਨੂੰ ਆਪਣੀ ਖੇਤਰੀ ਪਾਰਟੀ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਪਵੇਗੀ ਤੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਦਾ ਮੁੱਢ ਬੱਝ ਚੁੱਕਿਆ ਹੈ ਕਿਉਂਕਿ ਲੋਕ ਹੁਣ ਇਨ੍ਹਾਂ ਆਪ ਸਰਕਾਰ ਦੇ ਠੱਗਾਂ ਤੋਂ ਖਹਿੜਾ ਛੁਡਾਉਣ ਦਾ ਪੱਕਾ ਮਨ ਬਣਾਈ ਬੈਠੇ ਹਨ ਅਤੇ ਸਾਲ 2027 ਵਿੱਚ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਅਤੇ ਸਰਕਾਰ ਬਣਨ ਤੇ ਸੂਬੇ ਦੀ ਖੁੱਸੀ ਹੋਈ ਖੁਸ਼ਹਾਲੀ, ਭਾਈਚਾਰਕ ਸਾਂਝ, ਏਕਤਾ ਅਤੇ ਵਿਕਾਸ ਨੂੰ ਮੁੜ ਤੋਂ ਖੜਿਆ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ 24 ਸਤੰਬਰ ਦਿਨ ਵੀਰਵਾਰ ਨੂੰ ਉਹ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਪੁੱਜਣ ਤੇ ਉਨ੍ਹਾਂ ਦਾ ਸਵਾਗਤ ਕਰਨ ਕਿਉਂਕਿ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੋਗਾ ਫੇਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਤੇ ਆਪ ਸਰਕਾਰ ਦੀਆਂ ਸੂਬਾ ਮਾਰੂ ਨੀਤੀਆਂ ਖਿਲਾਫ ਇੱਕ ਬਿਗਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ , ਗੁਰਜੰਟ ਸਿੰਘ ਰਾੰਮੂਵਾਲਾ, ਸੁਖਜੀਵਨ ਸਿੰਘ ਸੁੱਖਾ ਰੋਲੀ, ਪਰਮਿੰਦਰ ਸਿੰਘ ਸਫਰੀ ਸਾਬਕਾ ਕੌਂਸਲਰ , ਰਾਮਪਾਲ ਸਿੰਘ, ਨਵਦੀਪ ਸਿੰਘ ਨਿਮਾ ਲੰਢੇਕੇ, ਗੁਰਤੇਜ ਸਿੰਘ ਰਾਜੂ ਕਲਾਰ, ਜਸਵੀਰ ਸਿੰਘ ਗਿੱਲ ਪੈਲਸ ਵਾਲੇ, ਸੁਨੀਲ ਕੁਮਾਰ ਚਾਟਲੇ, ਦਵਿੰਦਰ ਸਿੰਘ ਵਾਰਡ ਇੰਚਾਰਜ, ਜਰਨੈਲ ਸਿੰਘ ਦੁੱਨੇਕੇ, ਜਲੌਰ ਸਿੰਘ ਜੱਲੀ, ਹਰਪ੍ਰੀਤ ਸਿੰਘ ਖੀਵਾ, ਗੁਰਪ੍ਰੀਤ ਸਿੰਘ ਹੈਪੀ , ਦਵਿੰਦਰ ਪੀਏ, ਲਖਬੀਰ ਸਿੰਘ ਖੋਖਰ, ਦਿਲਬਾਗ ਸਿੰਘ ਬਿੱਟੂ, ਜਸਨੂਰ ਸਿੰਘ ਜੱਸਾ, ਸੁਖਵਿੰਦਰ ਸਿੰਘ ਸਫਰੀ, ਭੁਪਿੰਦਰਜੀਤ ਸਿੰਘ ਬਬਲੂ, ਲਵੀ ਬਾਬਾ, ਵਿੱਕੀ ਸੋਹਤਾ, ਪਰਵੀਨ ਸਿੰਘ ਨਿੰਮ ਵਾਲੀ ਗਲੀ, ਬਲਵੀਰ ਸਾਬਕਾ ਸਾਬਕਾ ਕੌਂਸਲਰ , ਵਿਜੇ ਵਾਰਡ ਨੰਬਰ 40, ਹਰੀਸ਼ ਕੁਮਾਰ, ਲਖਵਿੰਦਰ ਸਿੰਘ ਕੋਠੇਪਤੀ ਮੁਹੱਬਤ, ਕਸ਼ਮੀਰ ਸਿੰਘ ਲਾਲਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਕੈਪਸਨ – ਬੀਬਾ ਹਰਸਿਮਰਤ ਕੌਰ ਬਾਦਲ ਦੀ ਮੋਗਾ ਫੇਰੀ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਮੀਟਿੰਗ ਦੌਰਾਨ ਆਪਣੇ ਵਰਕਰਾਂ ਨਾਲ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


