ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਸੌਂਪੀ ਗਈ ਸੂਬਾ ਉਪ ਪ੍ਰਧਾਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਵਿਸ਼ਵਾਸ ਲਈ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਇਆ।
ਉਨ੍ਹਾਂ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸ਼ੁਭਚਿੰਤਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਆਰ, ਭਰੋਸੇ ਅਤੇ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਇਹ ਮਾਣਮੱਤੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦਾ ਯਤਨ ਕਰਨਗੇ।
ਉਨ੍ਹਾਂ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਉਨ੍ਹਾਂ ਨੂੰ ਸੇਵਾ, ਨਿਮਰਤਾ ਅਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਦਿਆਂ ਇਹ ਜ਼ਿੰਮੇਵਾਰੀ ਸਫ਼ਲਤਾਪੂਰਵਕ ਨਿਭਾਉਣ ਦੀ ਤਾਕਤ ਬਖ਼ਸ਼ਣ ਅਤੇ ਪੰਜਾਬ ਨੂੰ ਹੋਰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦਾ ਬਲ ਪ੍ਰਦਾਨ ਕਰਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


