ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ ,
ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਹੋਰ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਬਿਹਤਰ ਇਲਾਜ ਮਿਲ ਸਕੇ।
ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੀ ਹੈ।
ਇਸ ਮੌਕੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ, ਐਮ ਸੀ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਿਲ ਸਰਜਨ ਡਾ. ਸ਼ੈਲੀ ਜੇਟਲੀ, ਐਸ ਐਮ ਓ ਤ੍ਰਿਪੜੀ ਡਾ. ਪਰਨੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੋਜੂਦ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


