ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਕਾਂਗਰਸੀ ਪਰਿਵਾਰ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨ ਪਿੰਡ ਚੱਕ ਗਾਂਧਾ ਸਿੰਘ ਵਾਲਾ ਤੇ ਵੜਿੰਗ ਤੋਂ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਦਿਨੋਂ ਦਿਨ ਵੱਧ ਰਹੀ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਿਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖਦਿਆਂ ਸੂਬੇ ਦੇ ਲੋਕ 2027 ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਨੂੰ ਕਾਹਲੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਕੰਮਾਂ ਨੂੰ ਤਰਜ਼ੀਹ ਦਿੰਦੀ ਹੈ ਅਤੇ ਕੰਮਾਂ ਦੇ ਅਧਾਰ ਤੇ ਹੀ ਵੋਟ ਮੰਗਾਂਗੇ।ਆਪ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆ ਕਹਿੰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਹਰੇਕ ਪੰਜਾਬੀ ਦੇ ਚਿਹਰੇ ਤੇ ਖੁਸ਼ੀ ਲਿਆਉਣਾ ਹੈ।ਇਸ ਮੌਕੇ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰ ਅਮਨਦੀਪ ਸਿੰਘ, ਸੁਖਦੀਪ ਸਿੰਘ, ਚਰਨਜੀਤ ਕੌਰ, ਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਸੋਹਣ ਸਿੰਘ ਸਾਬਕਾ ਮੈਂਬਰ, ਬਿੰਦਰ ਸਿੰਘ ਨੰਬਰਦਾਰ, ਚਾਨਣ ਸਿੰਘ ਨੰਬਰਦਾਰ, ਹਰੀ ਸਿੰਘ, ਭੂਰਾ ਸਿੰਘ, ਹਰਜਿੰਦਰ ਸਿੰਘ, ਗੱਪੂ ਸਿੰਘ, ਮੰਗਤ ਨੇ ਕਿਹਾ ਕਿ ਉਹ ਆਪ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ। ਇਸ ਮੌਕੇ ਰਣਜੀਤ ਸਿੰਘ ਮੈਂਬਰ, ਸੁਖਰਾਜ ਸਿੰਘ ਮੈਂਬਰ, ਹਰਨੇਕ ਸਿੰਘ, ਪ੍ਰੀਤਮ ਸਿੰਘ, ਹਰਜਿੰਦਰ ਸਿੰਘ ਫੌਜੀ, ਕੁਲਵੰਤ ਸਿੰਘ, ਗੁਰਮੇਲ ਸਿੰਘ, ਡਾ ਹਰਫੂਲ ਸਿੰਘ ਸਰਪੰਚ ਤਖਤਮਲਾਣਾ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਖਾਲਸਾ ਸੀਨੀਅਰ ਮੀਤ ਪ੍ਰਧਾਨ ਬਰੀਵਾਲਾ ਆਦਿ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


