ਕਿਸਾਨ ਮੋਰਚਾ ਭਾਰਤ ਦੀ ਕਾਲ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਸਾਹਮਣੇ ਧਰਨਾ ਲਾਇਆ ਗਿਆ ਧਾਰਨੇ ਨੂੰ ਸੰਬੋਧਨ ਕਰਦਿਆਂ ਬਲੋਰ ਸਿੰਘ ਘੱਲਕਲਾ ਜਿਲਾ ਵਿਤ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭੁਪਿੰਦਰ ਸਿੰਘ ਦੌਲਤਪੁਰਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ ਕਿਰਤੀ ਕਿਸਾਨ ਯੂਨੀਅਨ ਜਸਵਿੰਦਰ ਸਿੰਘ ਕਾਲੇ ਕੇ ਡੀ ਕੇ ਯੂ ਡਕੋਂਦਾ, ਸੂਰਤ ਸਿੰਘ ਕੁਲ ਹਿੰਦ ਸਭਾ ਧਰਨੇ ਨੂੰ ਸੰਬੋਧਨ ਕਰਦਿਆਂਆਗੂਆਂ ਨੇ ਕਿਹਾ ਕਿ ਅੱਜ ਦੇਸ਼ ਭਰ ਵਿੱਚ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਵੱਲੋਂ ਜੋ ਵਿਸ਼ੇਸ਼ ਵਿਆਪਕ ਸੁਧਾਈ ਐਸ ਆਈ ਆਰ ਦੀ ਕਵਾਇਦ ਚਲਾਈ ਜਾ ਰਹੀ ਹੈ ਦੇ ਖਿਲਾਫ ਦਿੱਲੀ ਅਤੇ ਦੇਸ਼ ਭਰ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੋ ਨੌਜਵਾਨਾਂ ਦਾ ਘੋਲ ਚੱਲ ਰਿਹਾ ਹੈ ਅਸੀਂ ਉਸਦੀ ਹਮਾਇਤ ਕਰਦੇ ਹਾਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਵਿੱਚ ਵੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ ਅਸਲ ਵਿੱਚ ਐਸਆਈ ਆਰ ਨੂੰ ਲੈ ਕੇ ਚੋਣ ਕਮਿਸ਼ਨ ਦੇ ਕਾਰਜ ਪ੍ਰਣਾਲੀ ਤੇ ਹੀ ਸਵਾਲ ਉੱਠ ਰਹੇ ਹਨ ਚਿੰਤਾ ਦਾ ਕਾਰਨ ਇਹ ਹੈ ਕਿ ਯੋਗ ਕਰੋੜਾਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਵੋਟਰਾਂ ਨੂੰ ਦਸਤਾਵੇਜੀ ਕਾਰਵਾਈਆਂ ਦੇ ਚੱਕਰਾਂ ਵਿੱਚ ਪਾ ਕੇ ਮੁਸ਼ਕਲਾਂ ਖੜੀਆਂ ਕੀਤੀਆਂ ਜਾ ਰਹੀਆਂ ਪਾਰਦਰਸ਼ਤਾ ਦੀ ਘਾਟ ਹੈ ਕੇਂਦਰ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਿਆਸੀ ਵਿਰੋਧ ਕਰਕੇ ਅਨਡਿੱਠ ਕੀਤਾ ਜਾ ਰਿਹਾ ਹੈ ਅਸਲ ਵਿੱਚ ਵੋਟਰ ਸੂਚੀਆਂ ਨੂੰ ਸਹੀ ਕਰਨ ਲਈ ਨਿਰਪੱਖ ਅਤੇ ਪਾਰਦਰਸ਼ੀ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਹਰ ਯੋਗ ਵੋਟਰ ਦੀ ਵੋਟ ਬਣ ਸਕੇ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚੋਂ 13 ਕਰੋੜ ਲੋਕਾਂ ਤੋਂ ਵੱਧ ਦੇ ਨਾ ਵੋਟਰ ਸੂਚੀਆਂ ਵਿੱਚੋਂ ਕੱਟ ਦਿੱਤੇ ਗਏ ਹਨ। ਅਤੇ ਇਸ ਤਰ੍ਹਾਂ ਹੀ ਪੰਜਾਬ ਵਿੱਚੋਂ ਵੀ ਲੱਖਾਂ ਲੋਕਾਂ ਦੇ ਨਾਂ ਵੋਟਰ ਸੂਚੀਆਂ ਵਿੱਚੋਂ ਕੱਟੇ ਗਏ ਹਨ ਅਤੇ ਕਈਆਂ ਦੇ ਨਾਂ ਤੇ ਪਤੇ ਗਲਤ ਛਾਪੇ ਗਏ ਹਨ ਤਾਂ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਹੀ ਨਾ ਕਰ ਸਕਣ ਚੋਣ ਕਮਿਸ਼ਨ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਆਪਣਾ ਕੰਮ ਕਰਨਾ ਚਾਹੀਦਾ ਅੱਜ ਦੇ ਧਰਨੇ ਸੰਬੋਧਨ ਕਰਦੇ ਆਂਆਗੂਆਂ ਨੇ ਮੰਗ ਕੀਤੀ ਕਿ ਚੋਣ ਕਮਿਸ਼ਨਰ ਨਿਰਪੱਖਤਾ ਨਾਲ ਕੰਮ ਨਹੀਂ ਕਰ ਰਿਹਾ ਇਸ ਕਰਕੇ ਉਸ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਅੱਜ ਦੇ ਧਰਨੇ ਨੂੰ ਉਪਰੋਕਤ ਤੋਂ ਬਿਨਾਂ ਇਹਨਾਂ ਨੇ ਵੀ ਸੰਬੋਧਨ ਕੀਤਾ ਗੁਰਦੇਵ ਸਿੰਘ ਕਿਸ਼ਨਪੁਰਾ, ਬੂਟਾ ਸਿੰਘ ਭਾਗੀਕੇ,ਜਗਜੀਤ ਸਿੰਘ, ਰਸ਼ਪਾਲ ਸਿੰਘ ਪਟਵਾਰੀ, ਕਰਮਜੀਤ ਸਿੰਘ ਮਾਣੂਕੇ ਮੋਧਨ ਸਿੰਘ ਨਿਧਾਂਵਾਲਾ ਜਗਸੀਰ ਸਿੰਘ ਜੱਗੀ ਬਾਘਾਪੁਰਾਣਾ ਹਰਮਨਜੀਤ ਸਿੰਘ ਦੌਲਤਪੁਰਾ ਲਖਵੀਰ ਸਿੰਘ ਸੰਧੂਆਂ ਵਾਲਾ ਬੰਤ ਸਿੰਘ ਨਿਧਾਂਵਾਲਾ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਤੇ ਰਾਮ ਸਿੰਘ ਹਠੂਰ ਅਮਰਜੀਤ ਸਿੰਘ ਮਸ਼ੇਰਪੁਰੀ ਕਰਮਜੀਤ ਕੌਰ ਹਿੰਮਤਪੁਰਾ ਹਰਬੰਸ ਕੌਰ ਚੜਿੱਕ ਨੇ ਇਨਕਲਾਬੀ ਗੀਤ ਪੇਸ਼ ਕੀਤੇ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


