ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਬਲਾਕ ਨਿਹਾਲ ਸਿੰਘ ਵਾਲਾ ਵੱਲੋਂ ਸਰਕਾਰੀ ਛੁੱਟੀ ਵਾਲੇ ਦਿਨ ਸਕੂਲਾਂ ਵਿੱਚ ਸਟਾਫ਼ ਦੀ ਲਾਜ਼ਮੀ ਹਾਜ਼ਰੀ ਦੇ ਹੁਕਮਾਂ ਦੇ ਵਿਰੋਧ ਵਿੱਚ ਵੱਖ-ਵੱਖ ਸਕੂਲਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਸਰਕਾਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕੀਤੀ ਅਤੇ ਹੁਕਮ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਇਸ ਮੌਕੇ ਡੀਟੀਐੱਫ ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਮਨਦੀਪ ਮਾਛੀਕੇ, ਸਕੱਤਰ ਗੁਰਮੀਤ ਝੋਰੜਾਂ ਅਤੇ ਮੀਤ ਪ੍ਰਧਾਨ ਸੁਖਜੀਤ ਕੁੱਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜਿਨ੍ਹਾਂ ਸਕੂਲਾਂ ਵਿੱਚ ਪੋਲਿੰਗ ਬੂਥ ਬਣੇ ਹੋਏ ਹਨ, ਉਨ੍ਹਾਂ ਦਾ ਸਮੁੱਚਾ ਸਟਾਫ਼ ਦੂਜੇ ਸ਼ਨੀਵਾਰ ਅਤੇ ਐਤਵਾਰ ਵਰਗੀਆਂ ਸਰਕਾਰੀ ਛੁੱਟੀਆਂ ਦੌਰਾਨ ਵੀ ਸਕੂਲ ਵਿੱਚ ਹਾਜ਼ਰ ਰਹੇਗਾ। ਉਨ੍ਹਾਂ ਇਸ ਫੈਸਲੇ ਨੂੰ ਤੁਗਲਕੀ ਅਤੇ ਨਾਦਰਸ਼ਾਹੀ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਦਾਅਵਾ ਕਰਦੇ ਹਨ ਕਿ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਿਆ ਜਾਂਦਾ, ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਬੀਐਲਓ ਡਿਊਟੀਆਂ, ਐਸਆਈਆਰ ਡਿਊਟੀਆਂ, ਜਨਗਣਨਾ ਅਤੇ ਡਰੱਗ ਸਰਵੇਖਣ ਵਰਗੇ ਗੈਰ-ਵਿੱਦਿਅਕ ਕੰਮਾਂ ਵਿੱਚ ਲਗਾਇਆ ਜਾਂਦਾ ਹੈ, ਜਿਸ ਕਾਰਨ ਨਾ ਸਿਰਫ਼ ਅਧਿਆਪਕ ਮਾਨਸਿਕ ਦਬਾਅ ਦਾ ਸ਼ਿਕਾਰ ਹੋ ਰਹੇ ਹਨ, ਸਗੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਡੀਟੀਐੱਫ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਛੁੱਟੀਆਂ ਦੌਰਾਨ ਸਕੂਲਾਂ ਵਿੱਚ ਹਾਜ਼ਰੀ ਸਬੰਧੀ ਜਾਰੀ ਪੱਤਰ ਤੁਰੰਤ ਵਾਪਸ ਲਿਆ ਜਾਵੇ ਅਤੇ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਵੀ ਗੈਰ-ਵਿੱਦਿਅਕ ਕੰਮ ਨਾ ਲਿਆ ਜਾਵੇ।
ਇਸ ਮੌਕੇ ਬਲਾਕ ਕਮੇਟੀ ਮੈਂਬਰ ਨਵਦੀਪ ਧੂੜਕੋਟ, ਸੁਖਜੀਤ ਕੁੱਸਾ, ਸੁਖਦੀਪ ਸਿੰਘ, ਰਣਦੀਪ ਸਿੰਘ, ਚਰਨਜੀਤ ਸਿੰਘ, ਜਸਵਿੰਦਰ ਸਿੰਘ, ਪਵਿੱਤਰ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਰਚਨਾ, ਜਸਵਿੰਦਰ ਕੌਰ, ਸੰਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


