ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸਰਦਾਰ ਹਡਾਣਾ ਵੱਲੋਂ ਗੁਰਪ੍ਰੀਤ ਸਿੰਘ ਗੋਪੀ ਸਰਪੰਚ ਤੇ ਬਲਾਕ ਪ੍ਰਧਾਨ ਤੇ ਹਰਪ੍ਰੀਤ ਸਿੰਘ ਘੁੰਮਣ ਵਾਈਸ ਚੇਅਰਮੈਨ ਬਲਾਕ ਸੰਮਤੀ ਸਨੌਰ ਦੀ ਅਗਵਾਈ ਵਿੱਚ ਹਲਕੇ ਦੇ ਚਾਰ ਪ੍ਰਮੁੱਖ ਇਲਾਕਿਆਂ ਪਿੰਡ ਚੌਰਾ, ਰਿਸ਼ੀ ਕਲੋਨੀ, ਅਤੇ ਉਸ ਤੋਂ ਬਾਅਦ ਨੂਰ ਖੇੜੀਆਂ ਤੇ ਡੀਲਵਾਲ ਵਿਖੇ ਵਿਸ਼ੇਸ਼ ਸਭਾਵਾਂ ਕਰਕੇ ਜਨਤਾ ਦੇ ਰੂ-ਬ-ਰੂ ਹੋਏ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਪਹੁੰਚਣ ’ਤੇ ਇਲਾਕਾ ਨਿਵਾਸੀਆਂ ਅਤੇ ਸਥਾਨਕ ਪੰਚਾਇਤਾਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਹਲਕੇ ਦੀਆਂ ਪ੍ਰਮੁੱਖ ਰਾਜਨੀਤਕ ਸ਼ਖਸੀਅਤਾਂ, ਕਿਸਾਨ ਆਗੂ ਅਤੇ ਸਰਪੰਚ ਸਾਹਿਬਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਵਿੱਚ ਬਲਿਹਾਰ ਸਿੰਘ ਪ੍ਰਧਾਨ ਕਿਸਾਨ ਵਿੰਗ, ਗੁਰਜੀਤ ਸਿੰਘ ਭੱਠਲ ਬਲਾਕ ਪ੍ਰਧਾਨ ਤੇ ਸਰਪੰਚ, ਰਾਮ ਇੰਦਰ ਸਿੰਘ ਜਮਨਾ ਮੈਂਬਰ, ਜ਼ਿਲ੍ਹਾ ਪ੍ਰੀਸ਼ਦ, ਮਨਿੰਦਰ ਸਿੰਘ ਚੀਮਾ ਅਤੇ ਹਰਪਿੰਦਰ ਸਿੰਘ ਚੀਮਾ, ਕਰਮਜੀਤ ਸਿੰਘ ਸਰਪੰਚ, ਪਿੰਡ ਚੌਰਾ, ਗਗਨ ਸਰਪੰਚ, ਪਿੰਡ ਡੀਲਵਾਲ, ਹਰਪ੍ਰੀਤ ਸਿੰਘ ਸਰਪੰਚ ਪਿੰਡ ਨੂਰਖੇੜੀਆਂ ਅਤੇ ਪਿੰਡ ਵਾਸੀ ਮੌਜੂਦ ਰਹੇ।
ਇਨ੍ਹਾਂ ਸਭਾਵਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿੰਡਾਂ ਦੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਨਾ ਹੀ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰੀ ਵਾਰਡ ਤੱਕ ਬਿਨਾਂ ਕਿਸੇ ਰਾਜਨੀਤਕ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਚੌਰਾ, ਰਿਸ਼ੀ ਕਲੋਨੀ, ਨੂਰ ਖੇੜੀਆਂ ਅਤੇ ਡੀਲਵਾਲ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦੇ ਖ਼ਜ਼ਾਨੇ ਖੋਲ੍ਹੇ ਜਾਣਗੇ ਅਤੇ ਚੱਲ ਰਹੇ ਸੜਕਾਂ ਤੇ ਗਲੀਆਂ ਦੇ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ। ਇਹ ਪ੍ਰਮੁੱਖ ਸ਼ਖਸੀਅਤਾਂ ਅਤੇ ਸਰਪੰਚ ਸਾਹਿਬਾਨ ਰਹੇ ਵਿਸ਼ੇਸ਼ ਤੌਰ ’ਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਪੰਚਾਇਤ ਮੈਂਬਰ, ਆਮ ਆਦਮੀ ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਭਾਰੀ ਗਿਣਤੀ ਵਿੱਚ ਪਿੰਡਾਂ ਦੇ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਮਾਨ ਸਰਕਾਰ ਅਤੇ ਰਣਜੋਧ ਹਡਾਣਾ ਦੀ ਕਾਰਜਸ਼ੈਲੀ ’ਤੇ ਪੂਰਨ ਭਰੋਸਾ ਜਤਾਇਆ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


