ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਸ ਵਿਚ ਚੁਣੇ ਗਏ ਨੌਜਵਾਨਾਂ ਨੂੰ ਰੇਲਵੇ, ਗ੍ਰਹਿ ਮੰਤਰਾਲੇ, ਸਿਹਤ ਵਿਭਾਗ, ਵਿੱਤੀ ਸੇਵਾਵਾਂ ਅਤੇ ਉੱਚ ਸਿੱਖਿਆ ਸਮੇਤ ਕਈ ਸਰਕਾਰੀ ਵਿਭਾਗਾਂ ਵਿਚ ਨੌਕਰੀਆਂ ਮਿਲੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ 47 ਸ਼ਹਿਰਾਂ ਵਿੱਚ ਆਯੋਜਿਤ 19ਵੇਂ ਰੁਜ਼ਗਾਰ ਮੇਲੇ ਵਿਚ ਹਿੱਸਾ ਲਿਆ। ਇਸ ਤੋਂ ਪਹਿਲਾਂ ਦੇਸ਼ ਭਰ ਵਿਚ 18 ਰੋਜ਼ਗਾਰ ਮੇਲੇ ਲੱਗ ਚੁੱਕੇ ਹਨ, ਜਿਨ੍ਹਾਂ ਵਿਚ ਕਰੀਬ 12 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੋਦੀ ਨੇ ਐਕਸ ’ਤੇ ਇਕ ਪੋਸਟ ’ਚ ਲਿਖਿਆ- ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਰਾਹੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅੱਜ ਭਾਰਤ ਦੇ ਨੌਜਵਾਨ ਦੁਨੀਆ ਦੇ ਹਰ ਖੇਤਰ ਵਿੱਚ ਆਪਣੀ ਪਹਿਚਾਣ ਬਣਾ ਰਹੇ ਹਨ। ਇਹੀ ਭਾਵਨਾ, ਇਹੀ ਊਰਜਾ ਲੋਕ ਸੇਵਾ ਵਿਚ ਵੀ ਝਲਕਣੀ ਚਾਹੀਦੀ ਹੈ। ਅਜਿਹੇ ਨੌਜਵਾਨਾਂ ਦੇ ਯਤਨਾਂ ਨਾਲ ਭਾਰਤ ਦਾ ਵਿਕਾਸ ਹੋਵੇਗਾ, ਜੋ ਆਪਣੇ ਕੰਮ ਨੂੰ ਦੇਸ਼ ਅਤੇ ਲੋਕਾਂ ਦੀ ਸੇਵਾ ਦਾ ਸਾਧਨ ਸਮਝਦੇ ਹਨ… ਮੈਨੂੰ ਪੂਰਾ ਭਰੋਸਾ ਹੈ ਕਿ ਜਿਨ੍ਹਾਂ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਮਿਲੇ ਹਨ, ਉਹ ਭਾਰਤ ਦੀ ਵਿਕਾਸ ਯਾਤਰਾ ਨੂੰ ਨਵੀਂ ਬੁਲੰਦੀ ਪ੍ਰਦਾਨ ਕਰਨਗੇ।’
Breaking News
- मुख्यमंत्री ने वन संरक्षण, हरित आवरण बढ़ाने और जनभागीदारी से पौधारोपण अभियान को गति देने के दिए निर्देश
- हिसार में भव्य रोजगार मेले का आयोजन: लोक निर्माण मंत्री रणबीर सिंह गंगवा ने किया उद्घाटन, युवाओं को मिली सीधी भर्ती की राह
- युवा नशे से नहीं, खेल और शिक्षा से जुड़ें, तभी बनेगा विकसित भारत : मुख्यमंत्री नायब सिंह सैनी
- मुख्यमंत्री ने स्व. गुरनाम सिंह गुर्जर को दी भावभीनी श्रद्धांजलि, कहा- उनका निधन संगठन व समाज के लिए अपूरणीय क्षति
- स्वच्छता जनभागीदारी का सबसे बड़ा माध्यम, इसे हर व्यक्ति अपने जीवन का हिस्सा बनाए : कृष्ण लाल पंवार
- कारगिल के वीर सैनिकों का शौर्य देश को सदैव राष्ट्रसेवा और मातृभूमि की रक्षा के लिए प्रेरित करता रहेगा: डा. अर्चना गुप्ता
- ਪੰਜਾਬ ਦੀਆਂ ਰਾਜਨੀਤਿਕ ਧਿਰਾਂ ਨੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਨੌਜਵਾਨਾਂ ਦੀ ਸੋਚ ਨੂੰ ਵੀ ਪ੍ਰਦੂਸ਼ਿਤ ਕੀਤਾ : ਬਾਪੂ ਤਰਸੇਮ ਸਿੰਘ
- ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ : ਹਰਪਾਲ ਸਿੰਘ ਚੀਮਾ


