ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਐਲਾਨ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਵਿਚ ਆਏ ਨਿਘਾਰ ਮਾਮਲੇ ਤੇ ਵਿਚਾਰ ਕਰਨ ਲਈ ਤੇ ਭਵਿਖ ਦੀ ਨੀਤੀ ਤਹਿ ਕਰਨ ਲਈ 25 ਸਤੰਬਰ ਨੂੰ ਸਿੱਖ ਬੁਧੀਜੀਵੀਆਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਪੰਥ ਦਰਦੀਆਂ ਦੀ ਇਕ ਵਿਸੇਸ਼ਥ ਇਕਤਰਤਾ ਬੁਲਾਈ ਜਾਵੇਗੀ।
ਵਿਰੋਧੀ ਧਿਰ ਦੇ ਮੈਂਬਰਾਂ ਮਿੱਠੂ ਸਿੰਘ ਕਾਹਨੇਕੇ, ਜ਼ਸਵੰਤ ਸਿੰਘ ਪੁੜੈਣ ਅਤੇ ਬੀਬੀ ਕਿਰਨਜੋਤ ਕੌਰ ਦੀ ਅਗਵਾਈ ਹੇਠ ਅੱਜ ਇਨਾਂ ਇਕਠੇ ਹੋਏ ਮੈਂਬਰਾਂ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ) ਵਿਖੇ ਵਾਪਰੇ ਸ਼ਰਮਨਾਕ ਘਟਨਾਕ੍ਰਮ ਅਤੇ ਸੰਸਥਾ ਦੇ ਮੌਜੂਦਾ ਹਾਲਾਤ ੋਤੇ ਡੂੰਘੀ ਚਿੰਤਾ ਤੇ ਸ਼ਰਮਿੰਦਗੀ ਦਾ ਪ੍ਰਗਟਾਵਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਿੱਖ ਜਗਤ ਕੋਲੋਂ ਦੋਵੇਂ ਹੱਥ ਜੋੜ ਕੇ ਮਾਫ਼ੀ ਮੰਗੀ। ਅਮਰੀਕ ਸਿੰਘ ਸ਼ਹਾਪੁਰ ਨੇ ਆਖਿਆ ਕਿ ਜੋ ਘਟਨਾਕ੍ਰਮ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰਿਆ ਹੈ, ਉਸ ਨੇ ਸਿੱਖ ਇਤਿਹਾਸ ਨੂੰ ਕਲੰਕਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਸੰਸਥਾ ਨੂੰ ਸਿੱਖ ਪਾਰਲੀਮੈਂਟ ਕਿਹਾ ਜਾਂਦਾ ਹੈ, ਉਸ ਦੇ ਇੱਕ ਜ਼ਿੰਮੇਵਾਰ ਮੈਂਬਰ ਤੇ ਸਾਬਕਾ ਅਹੁਦੇਦਾਰ ਵੱਲੋਂ ਅਜਿਹਾ ਘਿਨੌਣਾ ਕਾਰਜ ਹੋਣਾ ਬਹੁਤ ਹੀ ਸ਼ਰਮਨਾਕ ਹੈ। ਪੂਰਾ ਪ੍ਰਬੰਧ ਸਿਆਸੀ ਦਬਾਅ ਹੇਠ ਕੰਮ ਕਰ ਰਿਹਾ ਹੈ। ਸ਼ਹਾਪੁਰ ਨੇ ਸਵਾਲ ਚੁੱਕਦਿਆਂ ਕਿਹਾ ਕਿ ਪੀੜਤ ਬੀਬੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੱਕ ਪਹੁੰਚ ਕੀਤੀ ਸੀ। ਸਭ ਕੁਝ ਜਾਣਕਾਰੀ ਵਿੱਚ ਹੋਣ ਦੇ ਬਾਵਜੂਦ ਪ੍ਰਧਾਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਅੱਜ ਤੱਕ ਇਸ ਮਸਲੇ ੋਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜੇ ਹਨ।ਮਾਮਲੇ ਨਾਲ ਸੰਬੰਧਿਤ ਦੋਸ਼ਾਂ ਅਤੇ ਐਫਆਈਆਰ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਉਕਤ ਵਿਅਕਤੀ ਨਿਰਦੋਸ਼ ਸੀ, ਤਾਂ ਉਸ ਨੂੰ ਇੱਥੇ ਰਹਿ ਕੇ ਹਾਲਾਤ ਦਾ ਸਾਮਣਾ ਕਰਨਾ ਚਾਹੀਦਾ ਸੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਐਲਾਨ ਕੀਤਾ ਕਿ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈੋ। ਇਸ ਲਈ ਸਾਰੀਆਂ ਸਿੱਖ ਸੰਪਰਦਾਵਾਂ, ਟਕਸਾਲਾਂ, ਦਲ ਖ਼ਾਲਸਾ ਅਤੇ ਹੋਰ ਧਾਰਮਿਕ ਜਥੇਬੰਦੀਆਂ ਨੂੰ ਇੱਕਜੁੱਟ ਕਰਨ ਲਈ 25 ਸਤੰਬਰ ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਅੱਜ ਦੀ ਮੀਟਿੰਗ ਵਿਚ ਮਾਸਟਰ ਮਿੱਠੂ ਸਿੰਘ ਕਾਹਨੇਕੇ,ਬੀਬੀ ਕਿਰਨਜੋਤ ਕੌਰ, ਅਮਰੀਕ ਸਿੰਘ ਸ਼ਹਾਪੁਰ, ਜਸਵੰਤ ਸਿੰਘ ਪੁੜੈਣ, ਹਰਮਿੰਦਰ ਸਿੰਘ, ਪਰਮਜੀਤ ਸਿੰਘ ਰਾਏਪੁਰ ਅਤੇ ਸਾਬਕਾ ਮੈਂਬਰ ਹਰਭਜਨ ਸਿੰਘ ਮੰਝਪੁਰ ਆਦਿ ਸ਼ਾਮਲ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


