ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼?ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


