ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।
ਇਸ ਮੌਕੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਬੰਦੀ ਸਿੰਘਾਂ ਦੀ ਰਿਹਾਈ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਪਰ ਸਰਕਾਰਾਂ ਦੀ ਪਹੁੰਚ ਹਮੇਸ਼ਾ ਨਾਕਰਾਤਮਕ ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਕੌਮੀ ਭਾਵਨਾਵਾਂ ਅਨੁਸਾਰ ਵਿਚਾਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ।
ਸ. ਕਾਹਲਵਾਂ ਨੇ ਦੱਸਿਆ ਕਿ ਸ਼?ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਰਦੇਸ਼ ਅਨੁਸਾਰ ਅੱਜ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਸ ਦੇ ਭੋਗ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰੇ ਵਿਦਿਅਕ ਅਦਾਰਿਆਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਮੁੱਚੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵਿੱਚ ਸ਼ਾਮਲ ਹੋਣ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼?ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਜਸਬੀਰ ਸਿੰਘ, ਮੀਤ ਮੈਨੇਜਰ ਰਵਿੰਦਰਜੀਤ ਸਿੰਘ ਸਮੇਤ ਹੋਰ ਮੌਜੂਦ ਸਨ।
Breaking News
- ਸੀਐਮ ਮਾਨ ਨੇ ਕੇਜਰੀਵਾਲ ਅਤੇ ਸਿਸੋਦੀਆ ਦੀ ਮੌਜੂਦਗੀ ’ਚ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ
- ‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਨੇ ਨਸ਼ਾ-ਮੁਕਤ ਭਾਰਤ, ਮਹਿਲਾ ਸਸ਼ਕਤੀਕਰਨ ਤੇ ‘ਵੋਕਲ ਫ਼ਾਰ ਲੋਕਲ’ ’ਤੇ ਦਿੱਤਾ ਸੱਦਾ
- ਉਜ਼ਬੇਕਿਸਤਾਨ ਦਾ ਪ੍ਰਧਾਨ ਮੰਤਰੀ ਮੋਦੀ ਲਈ ਸਭ ਤੋਂ ਉੱਚਾ ਸਨਮਾਨ
- आईबीबीआई (IBBI) ने इन्सॉल्वेंसी प्रोफेशनल नवनीत गुप्ता को निलंबित किया!
- केंद्रीय खेल मंत्री डॉ. मनसुख मांडविया ने मेजर ध्यानचंद राष्ट्रीय स्टेडियम में राष्ट्रीय खेल दिवस समारोह का नेतृत्व किया
- केंद्रीय मंत्रीडॉ. जितेन्द्र सिंह ने जम्मू में 1,503 करोड़ रुपये की लागत से बनने वाली पीएमजीएसवाई सड़कों की आधारशिला रखी
- केंद्रीय मंत्री डॉ. जितेंद्र सिंह ने रोकी जा सकने वाली दिव्यांगता की रोकथाम के लिए महिलाओं के बीच अधिक जागरूकता फैलाने का आह्वान किया
- उपराष्ट्रपति श्री सी. पी. राधाकृष्णन ने बेंगलुरु में कर्नाटक के पूर्व मुख्यमंत्री श्री रामकृष्ण हेगड़े जी के जन्म शताब्दी समारोह में भाग लिया


