ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਕਾਰਵਾਈ ਦੌਰਾਨ 15 ਕਿਲੋਗ੍ਰਾਮ ਅਫ਼ੀਮ, ਅਮਰੀਕਾ ਦੀ ਬਣੀ ਐਮ16 ਅਸਾਲਟ ਰਾਈਫਲ, 9 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਅੰਮ੍ਰਿਤਸਰ ਬਾਰਡਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ। ਪੁਲਿਸ ਅਨੁਸਾਰ ਐਸਐਸਪੀ ਕਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਜੀਜਾ-ਸਾਲਾ ਮਲਕੀਤ ਸਿੰਘ ਅਤੇ ਗੁਰਜੀਤ ਸਿੰਘ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਪੈਕਟਾਂ ਵਿੱਚ ਰੱਖੀ 15 ਕਿਲੋਗ੍ਰਾਮ ਅਫ਼ੀਮ ਅਤੇ ਇੱਕ M16 ਅਸਾਲਟ ਰਾਈਫਲ ਬਰਾਮਦ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀਆਂ ਜ਼ਮੀਨਾਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਹਨ ਅਤੇ ਜਾਂਚ ਦੌਰਾਨ ਉਨ੍ਹਾਂ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਇਹ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਮੁਤਾਬਕ ਸਰਹੱਦ ਪਾਰੋਂ ਆਮ ਤੌਰ ’ਤੇ ਹੈਰੋਇਨ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ, ਪਰ ਇਸ ਵਾਰ ਵੱਡੀ ਮਾਤਰਾ ਵਿੱਚ ਅਫ਼ੀਮ ਦੀ ਬਰਾਮਦਗੀ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਖਰੀ ਕਾਰਵਾਈ ਕਰਦਿਆਂ 9 ਆਧੁਨਿਕ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਸਾਹਮਣੇ ਆਏ ਤਰੀਕੇ ਬਾਰੇ ਜਾਣਕਾਰੀ ਦਿੰਦਿਆਂ ਆਈਜੀ ਨੇ ਦੱਸਿਆ ਕਿ ਸਰਹੱਦ ਪਾਰੋਂ ਡ?ਰੌਪਿੰਗ ਰਾਹੀਂ ਖੇਪਾਂ ਭੇਜੀਆਂ ਜਾਂਦੀਆਂ ਸਨ। ਇਸ ਤੋਂ ਬਾਅਦ ਖੇਪ ਨੂੰ ਕਿਸੇ ਸੁੰਨਸਾਨ ਥਾਂ ’ਤੇ ਰੱਖ ਕੇ ਅੱਗੇ ਲੋਕੇਸ਼ਨ ਭੇਜੀ ਜਾਂਦੀ ਸੀ, ਜਿੱਥੋਂ ਇਸ ਦੀ ਵੰਡ ਕੀਤੀ ਜਾਂਦੀ ਸੀ। ਇਸ ਤਰ੍ਹਾਂ ਮੁਲਜ਼ਮਾਂ ਵਿਚਕਾਰ ਸਿੱਧਾ ਆਹਮੋ-ਸਾਹਮਣੇ ਸੰਪਰਕ ਕੀਤੇ ਬਿਨਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ। ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨੈੱਟਵਰਕ ਦੇ ਹੋਰ ਮੈਂਬਰਾਂ, ਹਥਿਆਰਾਂ ਦੇ ਅਸਲ ਸਰੋਤ ਅਤੇ ਸਪਲਾਈ ਦੀ ਅਗਲੀ ਲੜੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਕਥਿਤ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਮੁਹਿੰਮ ਜਾਰੀ ਰਹੇਗੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


