Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼;
    Punjab

    ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼;

    June 5, 20263 Mins Read
    Share Facebook Twitter Telegram Email WhatsApp

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ।
    ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।
    ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ?ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।
    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।
    ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
    ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।
    ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
    ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ।
    ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.