ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ ’ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ। ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।
ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।
ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


