Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ
    Punjab

    ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

    May 27, 20263 Mins Read
    Share Facebook Twitter Telegram Email WhatsApp

    ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
    ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ਼ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਢੱਲਾ ਤਰਨ ਤਾਰਨ; ਰਾਹੁਲ ਗਿੱਲ ਉਰਫ ਰਾਹੁਲ (22), ਜੋ ਭਿੱਖੀਵਿੰਡ ਦਾ ਵਾਸੀ ਹੈ ਅਤੇ ਮੌਜੂਦਾ ਸਮੇਂ ਪਿੰਡ ਦਰਾਜਕੇ ਤਰਨਤਾਰਨ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼?ਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਮਾਮਲੇ ਦਰਜ ਹਨ।
    ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਦਾ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਦਾ ਬਣਿਆ), ਤਿੰਨ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ।
    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂਪ੍ਰਾਪਤ ਕਰਕੇ ਇਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦਾ ਸੀ।
    ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
    ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਗਿੱਲ ਉਰਫ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਗੇ ਮੁਲਜ਼ਮ ਅਰਸ਼ਦੀਪ ਉਰਫ ਗੱਗੜ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।
    ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ – ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ, ਅੰਮ੍ਰਿਤਸਰ ਵਿਖੇ ਮੀਰੀ ਪੀਰੀ ਅਕੈਡਮੀ ਰੋਡ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਹੋਏ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ’ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕਰ ਲਏ।
    ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ-ਸਿੱਕਾ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਤੋਂ ਖਰੀਦੇ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ .30 ਬੋਰ ਬੇਰੇਟਾ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।
    ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 106 ਮਿਤੀ 18-05-2026 ਅਤੇ ਅਸਲਾ ਐਕਟ ਦੀ ਧਾਰਾ 25 (6,7,8) ਅਧੀਨ ਐਫਆਈਆਰ ਨੰਬਰ 110 ਮਿਤੀ 21-05-2026 ਅਧੀਨ ਦੋ ਵੱਖ-ਵੱਖ ਕੇਸ ਦਰਜ ਹਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.