Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ੁਦ ਭਗੌੜੇ ਹੋਏ ਲੋਕ ਸੰਗਤਾਂ ਨੂੰ ਅਕਾਲ ਤਖ਼ਤ ਦੇ ਹੁਕਮ ਮੰਨਣ ਦੀ ਕਰ ਰਹੇ ਹਨ ਤਾਕੀਦ -ਗਿਆਨੀ ਹਰਪ੍ਰੀਤ ਸਿੰਘ।
    Punjab

    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ੁਦ ਭਗੌੜੇ ਹੋਏ ਲੋਕ ਸੰਗਤਾਂ ਨੂੰ ਅਕਾਲ ਤਖ਼ਤ ਦੇ ਹੁਕਮ ਮੰਨਣ ਦੀ ਕਰ ਰਹੇ ਹਨ ਤਾਕੀਦ -ਗਿਆਨੀ ਹਰਪ੍ਰੀਤ ਸਿੰਘ।

    June 27, 20265 Mins Read
    Share Facebook Twitter Telegram Email WhatsApp

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਜ ਹੋਏ ਜਨਰਲ ਇਜਲਾਸ ਦੇ ਮੁੱਦੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਮੀਟਿੰਗ ਪਾਰਟੀ ਦਫ਼ਤਰ ਵਿਖੇ ਹੋਈ ਜਿਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਗੋਬਿੰਦ ਸਿੰਘ ਲੌਂਗੋਵਾਲ, ਐਗਜ਼ੈਕਟਿਵ ਮੈਂਬਰ ਮਿੱਠੂ ਸਿੰਘ ਕਾਹਨਕੇ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਮੈਂਬਰ ਐੱਸ.ਜੀ.ਪੀ.ਸੀ ਹਾਜ਼ਰ ਸਨ। ਮੀਟਿੰਗ ਤੋ ਬਾਅਦ ਸ਼?ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਉਹ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਲਈ ਲਾਮਬੰਦੀ ਕਰ ਰਹੇ ਹਨ ਜੋ ਖ਼ੁਦ ਸ੍ਰੀ ਅਕਾਲ ਤਖ਼ਤ ਤੋਂ ਭਗੌੜੇ ਹਨ। ਇਕ ਵਿਅਕਤੀ ਵਿਸ਼ੇਸ਼ ਨੂੰ ਬਚਾਉਣ ਅਤੇ ਉਹਦੀਆਂ ਸਿਆਸੀ ਇਛਾਵਾਂ ਦੀ ਪੂਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਰੋਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਇਜਲਾਸ ਵਿੱਚ ਦੋ ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਵੀ ਮਤਾ ਲਿਆਂਦਾ ਜਾਵੇ, ਕਿ ਉਸਦਾ ਵੀ ਮੁਕੰਮਲ ਸਮਾਜਿਕ ਬਾਈਕਾਟ ਹੋਵੇ। ਉਹਨਾਂ ਨੇ ਸ਼?ਰੋਮਣੀ ਕਮੇਟੀ ਨੂੰ ਸਵਾਲ ਕੀਤਾ ਕਿ ਦੋ ਦਸੰਬਰ ਦੇ ਹੁਕਮਨਾਮਿਆ ਨੂੰ ਲਾਗੂ ਕਰਵਾਉਣ ਲਈ ਉਦੋਂ ਜਰਨਲ ਇਜਲਾਸ ਕਿਉਂ ਨਹੀਂ ਸੱਦਿਆ ਗਿਆ? ਇਹ ਸ਼ਾਇਦ ਇਸ ਲਈ ਕਿਉਂਕਿ ਸ਼?ਰੋਮਣੀ ਕਮੇਟੀ ਪ੍ਰਧਾਨ ਖੁਦ ਵੀ ਉਹਨਾਂ ਹੁਕਮਨਾਮਿਆਂ ਤੋਂ ਭਗੌੜਾ ਹੈ, ਜਿਸਨੇ ਦੋ ਦਸੰਬਰ ਨੂੰ ਭਰਤੀ ਕਮੇਟੀ ਦੀ ਅਗਵਾਈ ਕਰਨ ਦੇ ਹੋਏ ਆਦੇਸ਼ ਨਹੀਂ ਮੰਨੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਰਨਲ ਇਜਲਾਸ ਵਿੱਚ ਸਾਡੇ ਮੈਂਬਰ ਇਹ ਮੁੱਦਾ ਜੋਰਦਾਰ ਢੰਗ ਨਾਲ ਉਠਾਉਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਇਤਿਹਾਸਕ ਗੁਰਦੁਆਰਿਆਂ ਵਿੱਚ ਮੁੱਖ ਮੰਤਰੀ ਦੇ ਖਿਲਾਫ ਲਾਏ ਜਾ ਰਹੇ ਫਲੈਕਸ ਬੋਰਡਾਂ ਦਾ ਮਸਲਾ ਉਠਾਉਂਦਿਆਂ ਕਿਹਾ ਕਿ ਸ਼?ਰੋਮਣੀ ਕਮੇਟੀ ਨੂੰ ਇਕ ਪ੍ਰਵਾਰ ਦੀ ਰਾਜਨੀਤੀ ਚਮਕਾਉਣ ਲਈ ਗੁਰੂ ਕੀ ਗੋਲਕ ਦੀ ਮਾਇਆ ਖਰਚ ਕੇ ਪਿੰਡਾਂ ਵਿੱਚ ਧੜੇਬੰਦੀ ਨਹੀਂ ਖੜੀ ਕਰਨੀ ਚਾਹੀਦੀ। ਜਿਸ ਨਾਲ ਟਕਰਾ ਹੋਣ ਦੀਆਂ ਸੰਭਾਵਨਾਵਾਂ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਸੌਦਾ ਸਾਧ ਦੀ ਮਾਫੀ ਵਾਸਤੇ ਵੀ ਕਮੇਟੀ ਨੇ ਇਸੇ ਤਰਾਂ ਜਲਦਬਾਜੀ ਵਿੱਚ ਗੁਰੂ ਕੀ ਗੋਲਕ ਦੇ ਬਾਨਵੇਂ ਲੱਖ ਰੁਪਏ ਰੋੜ ਦਿੱਤੇ ਸੀ, ਜੋ ਬਾਅਦ ਵਿੱਚ ਵਾਪਸ ਜਮਾਂ ਕਰਾਉਣੇ ਪਏ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਕਿ ਜਥੇਦਾਰ ਸਾਹਿਬਾਨ ਆਦੇਸ਼ ਜਾਰੀ ਕਰਕੇ ਇਸ ’ਤੇ ਤੁਰੰਤ ਰੋਕ ਲਗਾਉਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਈ ਟੀ ਵਿੰਗ ਅੱਜ ਜਥੇਦਾਰ ਸਾਹਿਬ ਨੂੰ ਟਰੋਲ ਕਰ ਰਿਹਾ ਹੈ। ਪਰ ਇਸਦੀ ਸ਼ੁਰੂਆਤ ਅਕਾਲੀ ਦਲ ਬਾਦਲ ਨੇ ਹੀ ਕੀਤੀ ਸੀ। ਜੇ ਸਾਡੀ ਕਿਰਦਾਰ ਕੁਸ਼ੀ ਕਰਨ ਵਾਲੇ ਵਿਰਸਾ ਸਿੰਘ ਵਲਟੋਹਾ ਅਤੇ ਹੋਰਨਾਂ ਦੀ ਜਬਾਨ ਬੰਦ ਕਰਾਈ ਹੁੰਦੀ ਤਾਂ ਅੱਜ ਭਗਵੰਤ ਸਿੰਘ ਮਾਨ ਜਾਂ ਉਸਦੀ ਪਾਰਟੀ ਦੀ ਜੁਰਅਤ ਨਹੀਂ ਸੀ ਪੈਣੀ ਕਿ ਜਥੇਦਾਰ ਸਾਹਿਬਾਨ ਨੂੰ ਟਰੋਲ ਕਰਦੇ। ਉਹਨਾਂ ਕਿਹਾ ਕਿ ਦੋਹਾਂ ਧਿਰਾਂ ਨੂੰ ਆਪਣੇ ਰਾਜਨੀਤਿਕ ਮੁਫਾਦ ਲਈ ਸਾਡੇ ਮੀਰੀ ਪੀਰੀ ਦੇ ਤਖਤ ਨੂੰ ਇਸ ਗੰਦੀ ਰਾਜਨੀਤੀ ਵਿੱਚ ਨਹੀਂ ਸੀ ਖਿੱਚਣਾ ਚਾਹੀਦਾ। ਜਥੇਦਾਰ ਸਾਹਿਬ ਨੂੰ ਵੀ ਇਸ ਮੁੱਦੇ ’ਤੇ ਸਪੱਸ਼ਟ ਕਹਿ ਦੇਣਾ ਚਾਹੀਦਾ ਹੈ ਕਿ ਇਹ ਮੁਖ ਮੰਤਰੀ ਦੀ ਕੁਰਸੀ ਦੀ ਲੜਾਈ ਹੈ ਜਿਸ ਨੂੰ ਤੁਸੀਂ ਖੁਦ ਲੜੋ, ਕਿਰਪਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਸ ਤੋਂ ਬਾਹਰ ਰੱਖੋ।
    ਪੰਜਾਬ ਸਰਕਾਰ ਦੀ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ਆ ਰਹੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਸਵਾਲ ਕੀਤਾ ਕਿ ਚੋਣਾਂ ਤੋਂ ਪਹਿਲਾਂ ਇਸੇ ਧਰਤੀ ’ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਖੜ੍ਹੇ ਹੋ ਕੇ ਉਹਨਾਂ ਕਿਹਾ ਸੀ ਕਿ ਬੇਅਦਬੀਆਂ ਦਾ ਮਸਲਾ 24 ਘੰਟੇ ਵਿੱਚ ਹੱਲ ਕਰ ਦਿਆਂਗੇ, ਅੱਜ ਉਹਨਾਂ ਦੀ ਉਸ ਗਾਰੰਟੀ ਦਾ ਕੀ ਬਣਿਆ? ਬੇਅਦਬੀ ਦੇ ਦੋਸ਼ੀ ਕਿਥੇ ਹਨ? ਉਹਨਾਂ ਨੇ ਇਹ ਵੀ ਸਵਾਲ ਕੀਤਾ ਕਿ ਉਹਨਾਂ ਦੇ ਮੁੱਖ ਮੰਤਰੀ ਖਿਲਾਫ ਵੀਡੀਓ ਮਾਮਲਾ ਏਨਾ ਭਖਿਆ ਹੋਣ ਦੇ ਬਾਵਜੂਦ ਕੇਜਰੀਵਾਲ ਸਾਹਿਬ ਚੁੱਪ ਕਿਉਂ ਹਨ। ਇਸ ਮਸਲੇ ’ਤੇ ਉਹਨਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਗਿਆਨੀ ਜੀ ਨੇ ਕਿਹਾ ਕਿ ਬੀਬੀਆਂ ਨੂੰ ਦਿੱਤਾ ਜਾਣ ਵਾਲਾ ਇਕ ਹਜਾਰ ਰੁਪਿਆ ਸਰਕਾਰ ਨੇ ਪਹਿਲੇ ਸਾਲ ਵਿੱਚ ਕਿਉਂ ਨਹੀਂ ਦਿੱਤਾ? ਸਰਕਾਰ ਬਹਾਨੇ ਬਣਾ ਰਹੀ ਹੈ ਕਿ ਪਹਿਲਾਂ ਪੈਸੇ ਨਹੀਂ ਸਨ। ਜਦਕਿ ਹੁਣ ਇਸ ਲਈ ਪੰਜਾਬ ਸਰਕਾਰ ਨੇ ਪੰਦਰਾਂ ਸੌ ਕਰੋੜ ਰੁਪਏ ਕਰਜਾ ਲਿਆ ਹੈ। ਪੰਜਵੇਂ ਸਾਲ ਵਿੱਚ ਦਿੱਤੇ ਜਾ ਰਹੇ ਇਹ ਪੈਸੇ ਚੋਣ ਮੁਹਿੰਮ ਦਾ ਹਿੱਸਾ ਹਨ। ਕੇਜਰੀਵਾਲ ਸਾਹਿਬ ਇਹ ਵੀ ਜਵਾਬ ਦੇਣ ਕਿ ਆਪਣੀ ਚੋਣ ਮੁਹਿੰਮ ਲਈ ਪੰਜਾਬ ਨੂੰ ਕਰਜਾਈ ਕਿਉਂ ਕੀਤਾ ਜਾ ਰਿਹਾ ਹੈ?
    ਪ੍ਰੈਸ ਕਾਨਫਰੰਸ ਦੇ ਅਖੀਰ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਪੰਜਾਬ ਦੇ ਮਸਲਿਆਂ ਲਈ ਗੰਭੀਰ ਯਤਨ ਕਰ ਰਹੀ ਹੈ ਅਤੇ ਇਸਦੇ ਲਈ ਹਮਖਿਆਲ ਪਾਰਟੀਆਂ ਨਾਲ ਏਕਤਾ ਕਰਕੇ ਅੱਗੇ ਵਧਿਆ ਜਾਵੇਗਾ। ਅੱਜ ਦੀ ਇਸ ਪ੍ਰੈੱਸ ਕਾਨਫਰੰਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ ਗੁਰਪ੍ਰਤਾਪ ਸਿੰਘ ਵਡਾਲਾ (ਸਕੱਤਰ ਜਨਰਲ), ਬੀਬੀ ਜਗੀਰ ਕੌਰ (ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ), ਸ ਗੋਬਿੰਦ ਸਿੰਘ ਲੋਂਗੋਵਾਲ (ਸਾਬਕਾ ਪ੍ਰਧਾਨ ਐੱਸ.ਜੀ.ਪੀ.ਸੀ), ਸ ਸੁੱਚਾ ਸਿੰਘ ਛੋਟੇਪੁਰ (ਮੈਂਬਰ ਪੀ.ਏ.ਸੀ), ਭਾਈ ਮਨਜੀਤ ਸਿੰਘ (ਮੈਂਬਰ ਪੀ.ਏ.ਸੀ), ਸ ਪਰਮਪਾਲ ਸਿੰਘ ਸਭਰਾ (ਸਕੱਤਰ ਪ੍ਰਧਾਨ ਸਾਹਿਬ), ਸ ਗੁਰਲਾਲ ਸਿੰਘ (ਮੀਤ ਪ੍ਰਧਾਨ), ਸ ਸਤਪਾਲ ਸਿੰਘ ਵਡਾਲੀ (ਮੈਂਬਰ ਵਰਕਿੰਗ ਕਮੇਟੀ), ਸ ਮਧੂਪਾਲ ਸਿੰਘ ਗੋਗਾ (ਮੈਂਬਰ ਵਰਕਿੰਗ ਕਮੇਟੀ), ਸ ਦਵਿੰਦਰ ਸਿੰਘ ਗਰਚਾ (ਮੈਂਬਰ ਵਰਕਿੰਗ ਕਮੇਟੀ), ਸ ਹਰਜੀਤ ਸਿੰਘ ਪੁਰੇਵਾਲ (ਜਥੇਬੰਦਕ ਸਕੱਤਰ), ਸ ਮਨਿੰਦਰ ਸਿੰਘ ਧੁੰਨਾ (ਪ੍ਰਧਾਨ ਅੰਮ੍ਰਿਤਸਰ ਸ਼ਹਿਰੀ), ਸ ਦਲਜਿੰਦਰ ਸਿੰਘ ਵਿਰਕ (ਪ੍ਰਧਾਨ ਅੰਮ੍ਰਿਤਸਰ ਦੇਹਾਤੀ), ਸ ਹਰਜਿੰਦਰ ਸਿੰਘ ਸੰਧੂ (ਪ੍ਰਧਾਨ ਜ਼ਿਲ੍ਹਾ ਤਰਨ ਤਾਰਨ), ਸ ਅਮਨਦੀਪ ਸਿੰਘ ਗਿੱਲ (ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ), ਸ ਸਤਵਿੰਦਰ ਸਿੰਘ ਦੋਬਲੀਆਂ ਸ਼੍ਰੀ ਯੋਗੇਸ਼ ਸ਼ਰਮਾ ਗੁਰਦੇਵ ਸਿੰਘ ਸ ਜਪਿੰਦਰ ਸਿੰਘ ਸ ਜਗਤਾਰ ਸਿੰਘ ਗਿੱਲ ਸ ਜਸਬੀਰ ਸਿੰਘ ਖਾਲਸਾ ਸ ਦਿਲਪ੍ਰੀਤ ਸਿੰਘ ਸ ਕਮਲਜੀਤ ਸਿੰਘ ਸ ਭਾਗ ਸਿੰਘ ਹੈਪੀ (ਅੰਮ੍ਰਿਤਸਰ ਸ਼ਹਿਰੀ), ਸ ਗੁਰਵਿੰਦਰ ਸਿੰਘ ਝਬਾਲ ਮਨਜੀਤ ਸਿੰਘ ਸੈਣੀ ਸਤਵਿੰਦਰ ਪਾਲ ਸਿੰਘ ਡਿੰਪਲ ਐਡਵੋਕੇਟ ਅਮਰਤਪਾਲ ਸਿੰਘ ਵੱਲ੍ਹਾ (ਅੰਮ੍ਰਿਤਸਰ), ਮਿੱਠੂ ਸਿੰਘ ਕਾਹਨੇਕੇ (ਮੈਂਬਰ ਐਗਜੈਕਟਿਵ ਐੱਸ.ਜੀ.ਪੀ.ਸੀ), ਸ ਜਸਵੰਤ ਸਿੰਘ ਪੁੜੈਣ (ਮੈਂਬਰ ਐੱਸ.ਜੀ.ਪੀ.ਸੀ), ਸ ਅਮਰੀਕ ਸਿੰਘ ਸ਼ਾਹਪੁਰ (ਮੈਂਬਰ ਐੱਸਜੀਪੀਸੀ), ਸ ਰਾਮਪਾਲ ਸਿੰਘ ਬੈਹਣੀਵਾਲ (ਮੈਂਬਰ ਧਰਮ ਪ੍ਰਚਾਰ ਕਮੇਟੀ ), ਸ ਹਰਦੇਵ ਸਿੰਘ ਰੋਗਲਾ (ਮੈਂਬਰ ਐੱਸਜੀਪੀਸੀ), ਸ ਮਨਜੀਤ ਸਿੰਘ ਬੱਪੀਆਣਾ (ਮੈਂਬਰ ਧਰਮ ਪ੍ਰਚਾਰ ਕਮੇਟੀ ), ਸ ਮਲਕੀਤ ਸਿੰਘ ਚੰਗਾਲ ਮੈਂਬਰ ਐੱਸਜੀਪੀਸੀ ਸ ਤੇਜਾ ਸਿੰਘ ਕਮਾਲਪੁਰ, ਮੈਂਬਰ ਐੱਸਜੀਪੀਸੀ ਸ ਇੰਦਰਪ੍ਰੀਤ ਸਿੰਘ ਈਸਾਪੁਰ ਸ ਹਰਬੰਸ ਸਿੰਘ ਮੰਝਪੁਰ (ਸਾਬਕਾ ਮੈਂਬਰ ਐੱਸਜੀਪੀਸੀ), ਆਦਿ ਆਗੂ ਤੋ ਇਲਾਵਾ ਜਗਜੀਤ ਸਿੰਘ ਕੋਹਲੀ ਦਫ਼ਤਰ ਸਕੱਤਰ ਅਤੇ ਬਾਬਾ ਹਰਦੀਪ ਵੀ ਹਾਜ਼ਰ ਸਨ ਪ੍ਰੈਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.