ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਉੱਥੇ ਪੇਸ਼ ਹੋ ਕੇ ਨਿਮਰਤਾ ਭਾਵਨਾ ਨਾਲ ਸੂਬਾ ਸਰਕਾਰ ਦਾ ਪੱਖ ਰੱਖਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਨੂੰ ਸਰਵਉੱਚ ਮੰਨਦੇ ਹੋਏ ਸੱਚੀ ਭਾਵਨਾ ਨਾਲ ਉਸ ਦੀ ਪਾਲਣਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫਰਜ਼ੀ ਵੀਡੀਓ ਦੇ ਵੇਰਵੇ ਵੀ ਸੌਂਪੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਮੁੱਦੇ ਨੂੰ ਧਾਰਮਿਕ ਰੰਗਤ ਦੇ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸਤ ਤੇ ਧਰਮ ਨੂੰ ਕਦੇ ਵੀ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ।
ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਅਤੇ ਸਾਡੀ ਕੌਮ ਦਾ ਸਰਵਉੱਚ ਤਖ਼ਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਅਤੇ ਉਸ ਦੀ ਪਾਲਣਾ ਕੀਤੀ ਜਾਵੇਗੀ। ਸਾਡੇ ਸਾਰੇ ਮੰਤਰੀ, ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ। ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ।’
ਮੁੱਖ ਮੰਤਰੀ ਨੇ ਕਿਹਾ, ‘ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਮਹਾਨ ਹੈ। ਪਵਿੱਤਰ ਤਖ਼ਤ ਤੋਂ ਮਿਲਣ ਵਾਲੇ ਹਰ ਹੁਕਮ ਦੀ ਅੱਖਰ-ਅੱਖਰ ਪਾਲਣਾ ਕੀਤੀ ਜਾਵੇਗੀ। ਤਖ਼ਤ ਸਾਹਿਬ ਦਾ ਆਦੇਸ਼ ਮੇਰੇ ਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਰਿਹਾ ਹੈ, ਹੈ ਅਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਮੇਰੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਜਦੋਂ ਮੈਨੂੰ ਪਹਿਲਾਂ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ ਤਾਂ ਮੈਂ ਉੱਥੇ ਪੇਸ਼ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਦੇ ਇੱਕ ਸਮਾਗਮ ਨੂੰ ਵੀ ਛੱਡ ਦਿੱਤਾ ਸੀ।’
ਉਨ੍ਹਾਂ ਕਿਹਾ, ‘ਭਾਜਪਾ, ਕਾਂਗਰਸ ਅਤੇ ਅਕਾਲੀ ਮੈਨੂੰ ਧਾਰਮਿਕ ਤੌਰ ’ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦੋਂ ਕਿ ਮੈਂ ਸਿਰਫ਼ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ ’ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ।’
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, ‘ਸੂਬਾ ਸਰਕਾਰ ਛੇਤੀ ਹੀ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਦੱਸੇਗੀ ਕਿ ਕਿਸ ਤਰ੍ਹਾਂ ਮੈਨੂੰ ਬਦਨਾਮ ਕਰਨ ਲਈ ਇੱਕ ਫਰਜ਼ੀ ਵੀਡੀਓ ਵਿੱਚ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਵਰਤੋਂ ਕੀਤੀ ਗਈ। ਪੱਤਰ ਦੇ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਾਡੇ ਮੰਤਰੀਆਂ ਅਤੇ ਵਿਧਾਇਕਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਤੋਂ ਬਾਅਦ ਅਸੀਂ ਅਗਲੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਾਂਗੇ। ਸਿੱਖ ਪੰਥ ਵਿੱਚ ਸੰਗਤ ਹੀ ਸਰਵਉੱਚ ਹੈ ਅਤੇ ਹਰ ਫੈਸਲਾ ਉਸ ਦੀ ਇੱਛਾ ਅਨੁਸਾਰ ਲਿਆ ਜਾਵੇਗਾ ਕਿਉਂਕਿ ਸੰਗਤ ਹਰ ਕਦਮ ਦਾ ਨਿਆਂ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ।’
ਮਹਾਰਾਸ਼ਟਰ ਸਰਕਾਰ ਵੱਲੋਂ 70 ਸਾਲ ਪੁਰਾਣੇ ’ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956’ ਨੂੰ ਰੱਦ ਕਰਨ ਦੇ ਫੈਸਲੇ ਬਾਰੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, ‘ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਮਹਾਰਾਸ਼ਟਰ ਦੀ ਭਾਜਪਾ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਰਾਹੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਹੈ, ਜੋ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹਨ। ਸਿਆਸਤ ਅਤੇ ਧਰਮ ਵੱਖੋ-ਵੱਖਰੇ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਆਪਸ ਵਿੱਚ ਨਹੀਂ ਮਿਲਾਉਣਾ ਚਾਹੀਦਾ।’
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


