Close Menu
Rozana Desh PardeshRozana Desh Pardesh
    What's Hot

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026
    Facebook X (Twitter) Instagram YouTube
    Breaking News
    • देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
    • मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
    • मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
    • हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
    • भारत में विकास की गति होगी तेज: श्याम सिंह राणा
    • हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
    • प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
    • हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद
    Saturday, July 18
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ
    Punjab

    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

    June 6, 20266 Mins Read
    Share Facebook Twitter Telegram Email WhatsApp

    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋ ਰਾਜ ਕਰੇਗਾ ਖ਼ਾਲਸਾ ਦੇ ਲਗਾਏ ਜੈਕਰਿਆਂ ਤੇ ਸੰਗਤੀ ਤੌਰ ਤੇ ਖਲਿਸਤਾਨ ਜਿੰਦਾਬਾਦ ਨਾਅਰਿਆਂ ਦੀ ਗੂੰਜ ਵਿਚ ਅੱਜ ਕੌਮ ਨੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਸਤਿਕਾਰ ਭੇਟ ਕੀਤਾ। ਜ਼ੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼?ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।
    ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸਿੰਘਾਂ ਨੇ ਦਲੇਰੀ ਨਾਲ ਮੁਕਾਬਲਾ ਕਰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ, ਇਹ ਰਹਿੰਦੀ ਦੁਨੀਆਂ ਤੱਕ ਮਿਸਾਲੀ ਇਤਿਹਾਸ ਰਹੇਗਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਸਰਬੱਤ ਦੇ ਭਲੇ ਦੇ ਸਿਧਾਂਤ ਉਤੇ ਪਹਿਰਾ ਦਿੰਦਿਆਂ ਅਤੇ ਮਨੁੱਖਤਾ ਦੀ ਸੇਵਾ ਕਰਦਿਆਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ। ਪਰੰਤੂ ਪਿਛਲੇ ਕੁਝ ਸਮੇਂ ਤੋਂ ਵਿਸ਼ਵ ਪੱਧਰ ਉਤੇ ਸਿੱਖਾਂ ਵਿਰੁੱਧ ਸਾਜ਼ਿਸ਼ ਤਹਿਤ ਬਹਾਨੇ ਬਣਾ ਕੇ ਉਨ੍ਹਾਂ ਦੀ ਵਿਲੱਖਣ ਪਛਾਣ ਅਤੇ ਕਕਾਰਾਂ ਨੂੰ ਨਫ਼ਰਤ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਤੋਂ ਹਰ ਦੇਸ਼ ਵਿਚ ਕਾਰਜਸ਼ੀਲ ਸਿੱਖ ਜਥੇਬੰਦੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੇਸ਼ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਾਡਾ ਘਰ ਹੈ ਅਤੇ ਉਹ ਆਪਣੇ ਬੱਚਿਆਂ ਨੂੰ ਇਸ ਧਰਤੀ ਨਾਲ ਜੋੜੀ ਰੱਖਣ ਲਈ ਸੁਹਿਰਦ ਯਤਨ ਕਰਨ। ਉਨ੍ਹਾਂ ਕਿਹਾ ਕੇ ਪੰਜਾਬ ਨੂੰ ਪੱਕੇ ਤੌਰ ਉੱਤੇ ਨਾ ਛੱਡੀਏ ਅਤੇ ਆਪਣੀਆਂ ਪੰਜਾਬ ਦੀਆਂ ਜ਼ਮੀਨਾਂ ਵੀ ਨਾ ਵੇਚੀਏ।
    ਜਥੇਦਾਰ ਗੜਗੱਜ ਨੇ ਕਿਹਾ ਕਿ ਉਸ ਸਮੇਂ ਦੀ ਹਾਕਮ ਇੰਦਰਾ ਗਾਂਧੀ ਵੀ ਕੇਂਦਰੀਕਰਨ ਕਰਕੇ ਪੰਜਾਬ ਨੂੰ ਆਪਣੇ ਹਿਸਾਬ ਨਾਲ ਚਲਾਉਣਾ ਚਾਹੰਦੀ ਸੀ, ਕਈ ਕਾਲੇ ਕਾਨੂੰਨ ਵੀ ਬਣੇ ਲੇਕਿਨ ਸਿੱਖਾਂ ਨੇ ਸੰਘਰਸ਼ ਕਰਕੇ ਵਾਪਸ ਕਰਵਾਏ। ਅੱਜ ਵੀ ਪੰਜਾਬ ਦੀ ਹਾਕਮ ਧਿਰ ਸਿੱਖਾਂ ਉਤੇ ਆਪਣੀ ਮਰਜ਼ੀ ਦੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ । ਜਥੇਦਾਰ ਗੜਗੱਜ ਨੇ ਕਿਹਾ ਕਿ ਮਸਲਾ ਤਾਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦਾ ਸੀ। ਪਰੰਤੂ ਸਰਕਾਰ ਸੇਵਾਦਾਰ ਸਿੱਖ ਧਿਰਾਂ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਹੀ ਆਪਣੇ ਕੰਟਰੋਲ ਵਿਚ ਕਰਨ ਵੱਲ ਤੁਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਕਰਕੇ ਪੰਜਾਬ ਕਿਉਂ ਨਹੀਂ ਲਿਆਂਦਾ ਗਿਆ ਅਤੇ 2017 ਮੌੜ ਬੰਬ ਧਮਾਕੇ ਦੇ ਦੋਸ਼ੀ ਕਿੱਥੇ ਹਨ ਅਤੇ ਇਸ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਕਿੱਥੇ ਹੈੈ
    ਜਥੇਦਾਰ ਗੜਗੱਜ ਨੇ ਇਸ ਮੌਕੇ ਸਮੂਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ ਅਤੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਕਾਰਜ ਕਰਨ ਲਈ ਕਿਹਾ। ਇਸੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਕਰੂਰ ਕਾਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਨੂੰ ਨੁਕਸਾਨ ਪਹੁੰਚਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੋਲੀ ਨਾਲ ਜ਼ਖ਼ਮੀ ਕਰਕੇ ਸਿੱਖਾਂ ਨੂੰ ਜੋ ਮਾਨਸਿਕ ਪੀੜਾ ਦਿੱਤੀ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਜਿਵੇ ਹੀ ਜਥੇਦਾਰ ਗੜਗੱਜ ਨੇ ਆਪਣਾ ਭਾਸ਼ਨ ਸਮਾਪਤ ਕੀਤਾ ਤਾਂ ਜੋਸ਼ ਵਿਚ ਆਏ ਉਤਸਾਹੀ ਨੌਜਵਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਭਾਈ ਭੁਪਿੰਦਰ ਸਿੰਘ ਛੇ ਜ਼ੂਨ ਨੇ ਖਾਲਿਸਤਾਨ ਜਿੰਦਾਬਾਦ ਦੇ ਅਕਾਸ਼ ਗੂੰਜਾਉ ਨਾਅਰੇ ਮਾਰ ਕੇ ਮਾਹੌਲ ਨੂੰ ਜੋਸ਼ੀਲਾਂ ਬਣਾ ਦਿੱਤਾ। ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਇਕਤਰ ਸੰਗਤਾ ਨੇ ਇਨਾਂ ਨਾਅਰਿਆਂ ਦਾ ਪੁਰਜੋਸ਼ ਜਵਾਬ ਦਿੱਤਾ।
    ਇਸ ਮੌਕੇ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਸ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਤਾ ਜਗੀਰ ਕੌਰ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸਮਾਗਮ ’ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼?ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ ਸੁਰਜੀਤ ਸਿੰਘ ਤੁਗਲਵਾਲ, ਸ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਸ ਗੁਰਮੀਤ ਸਿੰਘ ਬੂਹ, ਸ ਗੁਰਬਚਨ ਸਿੰਘ ਕਰਮੂੰਵਾਲਾ, ਸ ਭੁਪਿੰਦਰ ਸਿੰਘ ਭਲਵਾਨ, ਸ ਹਰਪਾਲ ਸਿੰਘ ਜੱਲ੍ਹਾ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਾਬਕਾ ਐਮਪੀ ਸ ਸਿਮਰਨਜੀਤ ਸਿੰਘ ਮਾਨ, ਸ ਕੰਵਰਪਾਲ ਸਿੰਘ ਦਲ ਖ਼ਾਲਸਾ, ਭਾਈ ਜਸਬੀਰ ਸਿੰਘ ਘੁੰਮਣ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਭਾਈ ਤਰਸੇਮ ਸਿੰਘ, ਸ ਈਮਾਨ ਸਿੰਘ ਮਾਨ, ਓਐਸਡੀ ਸ ਸਤਬੀਰ ਸਿੰਘ, ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ ਤੇਜਿੰਦਰ ਸਿੰਘ ਪੱਡਾ, ਸ ਪ੍ਰੀਤਪਾਲ ਸਿੰਘ, ਸ ਜਸਵਿੰਦਰ ਸਿੰਘ ਜੱਸੀ, ਸ ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ ਮੇਜਰ ਸਿੰਘ, ਮੀਤ ਸਕੱਤਰ ਸ ਗੁਰਦਿਆਲ ਸਿੰਘ, ਸ ਗੁਰਨਾਮ ਸਿੰਘ, ਸ ਬਲਵਿੰਦਰ ਸਿੰਘ ਖੈਰਾਬਾਦ, ਸ ਸੁਖਬੀਰ ਸਿੰਘ, ਸ ਮਨਜੀਤ ਸਿੰਘ, ਸ ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ ਨਿਸ਼ਾਨ ਸਿੰਘ, ਸ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ ਨਰਿੰਦਰ ਸਿੰਘ, ਸ ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026

    हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी

    July 17, 2026

    भारत में विकास की गति होगी तेज: श्याम सिंह राणा

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.