ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬੇਅਦਬੀ ਵਿਰੁੱਧ ਬਣਾਏ ਗਏ ਕਾਨੂੰਨ ਸਬੰਧੀ ਆਪਣਾ ਸਪਸ਼ਟੀਕਰਨ ਦਿੱਤਾ। ਸਪੱਸ਼ਟੀਕਰਨ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ। ਜੇਕਰ ਜਥੇਦਾਰ ਸਾਹਿਬ ਦੇ ਕੋਈ ਤੌਖਲੇ ਹੋਏ ਤਾਂ, ਉਹ ਰੂਲਾਂ ਵਿੱਚ ਐਡਜਸਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਅਤੇ ਪੰਥ ਦੀਆਂ ਭਾਵਨਾਵਾਂ ਅਨੁਸਾਰ ਹੀ ਕੰਮ ਕਰਨ ਲਈ ਵਚਨਬੱਧ ਹਾਂ।
ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਤੇ ਪੰਥਕ ਇਕੱਤਰਤਾ ਵਿੱਚ ਉੱਠੇ ਸਵਾਲਾਂ ਤੋਂ ਬਾਅਦ ਸਪੀਕਰ ਸੰਧਵਾਂ ਨੂੰ ਤਲਬ ਕੀਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਵੇਲੇ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਇਸ ’ਤੇ ਸਪਸ਼ਟੀਕਰਨ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਇਹ ਕਾਨੂੰਨ ਤਿਆਰ ਕੀਤਾ ਜਾ ਰਿਹਾ ਸੀ, ਤਾਂ ਬਕਾਇਦਾ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਈਮੇਲ ਆਈਡੀ ਅਤੇ ਫ਼ੋਨ ਨੰਬਰ ਜਾਰੀ ਕਰਕੇ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸੰਗਤ ਤੋਂ ਸੁਝਾਅ ਮੰਗੇ ਗਏ ਸਨ।
ਜਥੇਦਾਰ ਸਾਹਿਬ ਨਾਲ ਹੋਈ ਗੱਲਬਾਤ ਬਾਰੇ ਪੁੱਛੇ ਜਾਣ ’ਤੇ ਸਪੀਕਰ ਸੰਧਵਾਂ ਨੇ ਬਹੁਤ ਹੀ ਸੰਜਮ ਨਾਲ ਜਵਾਬ ਦਿੱਤਾ। ਉਨ੍ਹਾਂ ਕਿਹਾ, ‘ਜਥੇਦਾਰ ਸਾਹਿਬ ਨਾਲ ਜੋ ਵਿਚਾਰ-ਵਟਾਂਦਰਾ ਹੋਇਆ ਹੈ, ਉਹ ਦੱਸਣਾ ਮੇਰੀ ਮਰਿਆਦਾ ਦੇ ਉਲਟ ਹੋਵੇਗਾ। ਪਰ ਇੰਨਾ ਜ਼ਰੂਰ ਹੈ ਕਿ ਅਸੀਂ ਜੋ ਵੀ ਕਰਾਂਗੇ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਅਤੇ ਪੰਥਕ ਰਵਾਇਤਾਂ ਦੇ ਅੰਦਰ ਰਹਿ ਕੇ ਹੀ ਕਰਾਂਗੇ।’
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


